ED Action of AAP MLA: ਪੰਜਾਬ ਦੇ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕਾਰਵਾਈ ਕੀਤੀ ਹੈ। ED ਨੇ ਗੱਜਣਮਾਜਰਾ ਦੀ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਇਹ ਕਾਰਵਾਈ ਬੈਂਕ ਲੋਨ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ ਗਈ ਹੈ।


COMMERCIAL BREAK
SCROLL TO CONTINUE READING

ਈਡੀ ਮੁਤਾਬਿਕ ਗੱਜਣਮਾਜਰਾ ਦੀ ਮਲੇਰਕੋਟਲਾ ਵਿੱਚ ਸਥਿਤ ਤਾਰਾ ਕਾਰਪੋਰੇਸ਼ਨ ਕੰਪਨੀ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਈਡੀ ਦੇ ਅਨੁਸਾਰ ਲੋਨ ਦੀ ਰਕਮ ਤਾਰਾ ਕਾਰਪੋਰੇਸ਼ਨ ਲਿਮਟਿਡ ਤੋਂ ਵੱਖ-ਵੱਖ ਫਰਮਾਂ ਨੂੰ ਟਰਾਂਸਫ਼ਰ ਕੀਤੀ ਗਈ ਹੈ।


ਬਾਅਦ ਵਿੱਚ ਇਸਨੂੰ ਤਾਰਾ ਹੈਲਥ ਫੂਡ ਲਿਮਿਟੇਡ ਅਤੇ ਇੱਕ ਹੋਰ ਸਹਾਇਕ ਕੰਪਨੀ ਤਾਰਾ ਸੇਲਜ਼ ਲਿਮਿਟੇਡ ਵਿੱਚ ਜੋੜਿਆ ਗਿਆ। ਇਸ ਦੇ ਨਾਲ ਹੀ ਈਡੀ ਦਾ ਕਹਿਣਾ ਹੈ ਕਿ ਤਾਰਾ ਹੈਲਥ ਫੂਡਜ਼ ਲਿਮਟਿਡ ਨੂੰ ਮਿਲੀ ਰਕਮ ਦੀ ਵਰਤੋਂ ਕਰਜ਼ਾ ਲੈਣ ਤੋਂ ਇਲਾਵਾ ਹੋਰ ਉਦੇਸ਼ਾਂ ਲਈ ਕੀਤੀ ਗਈ ਸੀ।


ਏਜੰਸੀ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗੱਜਣਮਾਜਰਾ ਦੇ ਨਿੱਜੀ ਖਾਤਿਆਂ ਵਿੱਚ 3.12 ਕਰੋੜ ਰੁਪਏ ਡਾਇਵਰਟ ਕੀਤੇ ਗਏ ਹਨ। ਇਸ ਤੋਂ ਇਲਾਵਾ 33.19 ਕਰੋੜ ਰੁਪਏ ਮੈਸਰਜ਼ ਟੀਐਚਐਫਐਲ ਨੂੰ ਦਿੱਤੇ ਗਏ ਹਨ। 'ਆਪ' ਵਿਧਾਇਕ ਗੱਜਣ ਮਾਜਰਾ ਨੂੰ ਇਸ ਮਾਮਲੇ ਵਿੱਚ ਈਡੀ ਨੇ ਨਵੰਬਰ ਦੇ ਸ਼ੁਰੂ ਵਿੱਚ ਗ੍ਰਿਫ਼ਤਾਰ ਕੀਤਾ ਸੀ।


ਮਨੀ ਲਾਂਡਰਿੰਗ ਦਾ ਇਹ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐਫਆਈਆਰ ਨਾਲ ਸਬੰਧਤ ਹੈ, ਜੋ ਕਿ 40.92 ਕਰੋੜ ਰੁਪਏ ਦੇ ਬੈਂਕ ਕਰਜ਼ੇ ਨਾਲ ਜੁੜਿਆ ਹੋਇਆ ਹੈ।