Bharat Bhushan Ashu Arrest:  ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਵਿੱਚ ਅੱਜ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਠ ਘੰਟੇ ਦੀ ਡੂੰਘਾਈ ਨਾਲ ਪੁੱਛਗਿੱਛ ਤੋਂ ਬਾਅਦ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰ ਲਿਆ ਹੈ। 
ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਜਲੰਧਰ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਈਡੀ ਦਫਤਰ ਤੋਂ ਬਾਹਰ ਆਏ। ਉਨ੍ਹਾਂ ਨੇ ਕਿਹਾ ਪਹਿਲਾਂ ਵਿਜੀਲੈਂਸ ਵੱਲੋਂ ਤੰਗ ਕੀਤਾ ਗਿਆ ਤੇ ਹੁਣ ਈਡੀ ਵੱਲੋਂ ਵੀ ਉਨ੍ਹਾਂ ਨੂੰ ਬਿਨਾਂ ਸਬੂਤਾਂ ਦੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਵੀ ਭਾਰਤ ਭੂਸ਼ਣ ਆਸ਼ੂ ਬਾਹਰ ਆਉਣਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਰਟੀ ਵੱਲੋਂ ਕਿਸੇ ਤਰੀਕੇ ਦਾ ਹੁਕਮ ਆਇਆ ਤਾਂ ਉਨ੍ਹਾਂ ਵੱਲੋਂ ਈਡੀ ਦਫਤਰ ਦੇ ਬਾਹਰ ਧਰਨਾ ਵੀ ਲਗਾਇਆ ਜਾਵੇਗਾ।


COMMERCIAL BREAK
SCROLL TO CONTINUE READING

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਠ ਘੰਟੇ ਦੀ ਡੂੰਘਾਈ ਨਾਲ ਪੁੱਛਗਿੱਛ ਤੋਂ ਬਾਅਦ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀ ਹਾਈ-ਪ੍ਰੋਫਾਈਲ ਧੋਖਾਧੜੀ ਦੇ ਮਾਮਲੇ ਨਾਲ ਜੁੜੀ ਹੋਈ ਹੈ, ਜਿਸ ਵਿਚ 2,000 ਕਰੋੜ ਰੁਪਏ ਦੇ ਟੈਂਡਰ ਸ਼ਾਮਲ ਹਨ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵਜੋਂ ਭਾਰਤ ਭੂਸ਼ਣ ਆਸ਼ੂ ਦੇ ਕਾਰਜਕਾਲ ਦੌਰਾਨ ਟਰਾਂਸਪੋਰਟ ਟੈਂਡਰ ਘੁਟਾਲਾ ਸਾਹਮਣੇ ਆਇਆ ਸੀ।


ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਸਨ। ਇਸ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਟਰਾਂਸਪੋਰਟੇਸ਼ਨ ਅਤੇ ਸਪਲਾਈ ਦੇ ਨਾਂ 'ਤੇ ਕਈ ਫਰਜ਼ੀ ਵਾਹਨਾਂ ਅਤੇ ਉਨ੍ਹਾਂ ਦੀ ਦੁਰਵਰਤੋਂ ਕੀਤੀ ਗਈ ਸੀ।


ਇਹ ਵੀ ਪੜ੍ਹੋ : Shiromani Akali Dal: ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਨੇ ਸੁਖਦੇਵ ਢੀਂਡਸਾ ਨੂੰ ਪਾਰਟੀ 'ਚੋਂ ਕੱਢਿਆ ਬਾਹਰ


ਇਸੇ ਕੇਸ ਦੇ ਆਧਾਰ 'ਤੇ ਕੇਂਦਰੀ ਜਾਂਚ ਏਜੰਸੀ ਈਡੀ ਨੇ ਇਸ ਕੇਸ ਨੂੰ ਆਪਣੇ ਹੱਥਾਂ ਵਿੱਚ ਲਿਆ ਅਤੇ ਇਸ ਮਾਮਲੇ ਦੀ ਜਾਂਚ ਦੌਰਾਨ ਕਈ ਮੁਲਜ਼ਮਾਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਬਹੁਤ ਅਹਿਮ ਸਬੂਤ ਇਕੱਠੇ ਕੀਤੇ ਗਏ। ਇਸ ਮਾਮਲੇ ਵਿੱਚ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਪਿਛਲੇ ਸਾਲ ਵੀ ਇਸ ਮਾਮਲੇ ਨਾਲ ਸਬੰਧਤ ਉਸ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਸਨ।


ਇਹ ਵੀ ਪੜ੍ਹੋ : Paris Olympics 2024: ਭਾਰਤ ਦੇ ਸਵਪਨਿਲ ਕੁਸਲੇ ਨੇ ਸ਼ੂਟਿੰਗ ਵਿੱਚ ਜਿੱਤਿਆ ਕਾਂਸੀ ਦਾ ਮੈਡਲ