Sadhu Singh Dharamsot: ED ਦਾ ਸਾਧੂ ਸਿੰਘ ਧਰਮਸੋਤ ਤੇ ਵੱਡਾ ਐਕਸ਼ਨ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ
Sadhu Singh Dharamsot: ਜਲੰਧਰ ਈਡੀ ਨੇ 13 ਮਾਰਚ, 2024 ਨੂੰ ਪੀਐਮਐਲਏ ਦੀਆਂ ਧਾਰਾਵਾਂ ਤਹਿਤ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਦੀਆਂ 4.58 ਕਰੋੜ ਰੁਪਏ ਦੀਆਂ ਵੱਖ-ਵੱਖ ਜਾਇਦਾਦਾਂ ਅਸਥਾਈ ਤੌਰ `ਤੇ ਕੁਰਕ ਕੀਤੀਆਂ ਹਨ।
Sadhu Singh Dharamsot: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰਾਂ ਦੀ 4.58 ਕਰੋੜ ਰੁਪਏ ਦੀ ਜਾਇਦਾਦ ਅਸਥਾਈ ਤੌਰ 'ਤੇ ਜ਼ਬਤ ਕਰ ਲਈ ਹੈ।
ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਈਡੀ ਦੀ ਜਾਂਚ ਵਿੱਚ ਪਾਇਆ ਗਿਆ ਕਿ ਧਰਮਸੋਤ ਨੇ 1 ਮਾਰਚ, 2016 ਤੋਂ 31 ਮਾਰਚ, 2022 ਦੀ ਮਿਆਦ ਵਿੱਚ ਆਪਣੇ ਅਤੇ ਆਪਣੇ ਪੁੱਤਰ ਲਈ ਸਰੋਤਾਂ ਤੋਂ ਵੱਧ ਜਾਇਦਾਦਾਂ ਬਣਾਈਆਂ ਸਨ। ਇਸ ਸਮੇਂ ਦੌਰਾਨ ਉਹ ਪੰਜਾਬ ਵਿੱਚ ਜੰਗਲਾਤ ਮੰਤਰੀ ਵਜੋਂ ਕੰਮ ਕਰ ਰਹੇ ਸਨ।
ਜਲੰਧਰ ਈਡੀ ਨੇ 13 ਮਾਰਚ, 2024 ਨੂੰ ਪੀਐਮਐਲਏ ਦੀਆਂ ਧਾਰਾਵਾਂ ਤਹਿਤ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਦੀਆਂ 4.58 ਕਰੋੜ ਰੁਪਏ ਦੀਆਂ ਵੱਖ-ਵੱਖ ਜਾਇਦਾਦਾਂ ਅਸਥਾਈ ਤੌਰ 'ਤੇ ਕੁਰਕ ਕੀਤੀਆਂ ਹਨ। ਕੁਰਕੀ ਵਿੱਚ ਚਾਰ ਅਚੱਲ ਜਾਇਦਾਦਾਂ ਸ਼ਾਮਲ ਹਨ। ਇਹਨਾਂ ਵਿੱਚ ਦੋ ਰਿਹਾਇਸ਼ੀ ਪਲਾਟ, ਇੱਕ ਰਿਹਾਇਸ਼ੀ ਮਕਾਨ ਅਤੇ ਪੰਜਾਬ ਵਿੱਚ ਇੱਕ ਰਿਹਾਇਸ਼ੀ ਫਲੈਟ ਦੇ ਨਾਲ-ਨਾਲ ਬੈਂਕ ਬੈਲੰਸ ਅਤੇ ਮਿਉਚੁਅਲ ਫੰਡਾਂ ਵਿੱਚ ਨਿਵੇਸ਼ ਸਮੇਤ ਅਚੱਲ ਅਤੇ ਚੱਲ ਸੰਪਤੀਆਂ ਸ਼ਾਮਲ ਹਨ।
ਇਹ ਵੀ ਪੜ੍ਹੋ: Punjab AAP Candidate List: ਆਮ ਆਦਮੀ ਪਾਰਟੀ ਨੇ ਐਲਾਨੇ ਉਮੀਦਵਾਰ ਤਾਂ ਵਿਰੋਧੀ ਪਾਰਟੀਆਂ ਨੇ ਕੱਸਿਆ ਤੰਜ਼
ਈਡੀ ਨੇ ਭ੍ਰਿਸ਼ਟਾਚਾਰ ਰੋਕੂ ਐਕਟ 1988 ਦੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੁਆਰਾ ਦਰਜ ਕੀਤੀ ਗਈ ਐਫਆਈਆਰ ਦੇ ਅਧਾਰ 'ਤੇ ਜਾਂਚ ਸ਼ੁਰੂ ਕੀਤੀ। ਈਡੀ ਦੀ ਜਾਂਚ ਵਿੱਚ ਪਾਇਆ ਗਿਆ ਕਿ ਧਰਮਸੋਤ ਨੇ ਅਨੁਸੂਚਿਤ ਅਪਰਾਧਾਂ ਦੇ ਸਬੰਧ ਵਿੱਚ 6.34 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: Punjab AAP Candidate List: ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕ ਸਭਾ ਲਈ 8 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ