Punjab News: ਪੰਜਾਬ ਵਿੱਚ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਦੇ ਘਰਾਂ `ਤੇ ਤੜਕੇ ED ਦਾ ਛਾਪਾ
Sadhu Singh Dharamsot News: ਜਲੰਧਰ ED ਦੀ ਟੀਮ ਨੇ ਅੱਜ ਤੜਕੇ ਅਮਲੋਹ ਸਥਿਤ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਛਾਪਾ ਮਾਰਿਆ ਹੈ।
Punjab News: ਈਡੀ ਨੇ ਵੀਰਵਾਰ ਸਵੇਰੇ ਪੰਜਾਬ ਦੇ ਦੋ ਸਾਬਕਾ ਮੰਤਰੀਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ। ਅਮਲੋਹ ਵਿੱਚ ਸਾਧੂ ਸਿੰਘ ਧਰਮਸੋਤ ਦੇ ਘਰ ਅਤੇ ਟਾਂਡਾ ਵਿੱਚ ਸੰਗਤ ਸਿੰਘ ਗਿਲਜੀਆਂ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਦੋਵਾਂ ਥਾਵਾਂ 'ਤੇ ਤਲਾਸ਼ੀ ਜਾਰੀ ਹੈ।
ਜਲੰਧਰ ED ਦੀ ਟੀਮ ਨੇ ਅੱਜ ਤੜਕੇ ਅਮਲੋਹ ਸਥਿਤ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਦੇ ਘਰ ਛਾਪਾ ਮਾਰਿਆ ਹੈ। ਜੰਗਲਾਤ ਘੁਟਾਲੇ ਨਾਲ ਜੁੜੇ ਹਰਮੋਹਿੰਦਰ ਸਿੰਘ ਠੇਕੇਦਾਰ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਕਾਂਗਰਸ ਸਰਕਾਰ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ 'ਤੇ ਈਡੀ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ।
ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਸ ਦੇ ਘਰ ਪਹੁੰਚ ਗਏ। ਸਾਧੂ ਸਿੰਘ ਧਰਮਸੋਤ (Sadhu Singh Dharamsot) ਤੋਂ ਇਲਾਵਾ ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਵੀ ਇਹ ਛਾਪੇਮਾਰੀ ਹੋਈ ਹੈ।
ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ। ਧਰਮਸੋਤ (Sadhu Singh Dharamsot) ਦੇ ਨਜ਼ਦੀਕੀ ਸਾਥੀ ਅਤੇ ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ 'ਚ ਸਥਿਤ ਹਰਮੋਹਿੰਦਰ ਸਿੰਘ ਦੇ ਕਰੀਬੀ ਸਾਥੀ ਅਤੇ ਕੁਝ ਅਧਿਕਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਕਰਨ ਲਈ ਕੁਝ ਟੀਮਾਂ ਵੀ ਪਹੁੰਚੀਆਂ ਹਨ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਹੈੱਡਮਾਸਟਰ ਦੇ ਸਿਰ 'ਚ ਮਾਰੀ ਰਾਡ
ਵਰਣਨਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਮਾਮਲਾ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਸਮੇਤ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਹੈ। ਪੰਜਾਬ ਵਿਜੀਲੈਂਸ ਦੇ ਰਾਡਾਰ 'ਤੇ ਆਉਣ ਤੋਂ ਬਾਅਦ ਈਡੀ ਦਾ ਧਿਆਨ ਧਰਮਸੋਤ ਵੱਲ ਖਿੱਚਿਆ ਗਿਆ ਸੀ। ਈਡੀ ਨੇ ਵਿਜੀਲੈਂਸ ਨੂੰ ਆਦੇਸ਼ ਭੇਜ ਕੇ ਜਾਂਚ ਨਾਲ ਸਬੰਧਿਤ ਦਸਤਾਵੇਜ਼ ਅਤੇ ਜਾਂਚ ਰਿਪੋਰਟਾਂ ਮੰਗੀਆਂ ਸਨ।
ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਫਰਵਰੀ ਵਿੱਚ ਦੂਜੀ ਵਾਰ ਮੁੜ ਗ੍ਰਿਫਤਾਰ ਕੀਤਾ ਸੀ। ਸਾਲ 2022 'ਚ ਵੀ ਉਸ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ ਅਤੇ 89 ਦਿਨ ਜੇਲ 'ਚ ਬਿਤਾਉਣ ਤੋਂ ਬਾਅਦ ਸਤੰਬਰ 2022 'ਚ ਜ਼ਮਾਨਤ 'ਤੇ ਬਾਹਰ ਆ ਗਏ ਸਨ।