Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫ਼ੈਸਲੇ ਲਏ ਜਾ ਰਹੇ ਹਨ। ਮੁੱਖ ਮੰਤਰੀ ਦਿੱਲੀ ਵੱਲੋਂ ਦਿੱਲੀ ਵਿੱਚ ਸਰਕਾਰੀ ਸਕੂਲਾਂ ਦੀ ਬਦਲੀ ਗਈ ਨੁਹਾਰ ਦੀ ਚਰਚਾ ਸੰਸਾਰ ਭਰ ਵਿੱਚ ਹੋ ਰਹੀ ਹੈ।


COMMERCIAL BREAK
SCROLL TO CONTINUE READING

ਉਸ ਤਰਜ ਉਤੇ ਪੰਜਾਬ ਦਾ ਸਿੱਖਿਆ ਢਾਂਚਾ ਤੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਵਿਕਾਸ ਕਰਵਾ ਕੇ ਹੁਣ ਸਰਕਾਰੀ ਸਕੂਲਾਂ ਨੂੰ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਵਾਲੇ ਸਕੂਲ ਬਣਾ ਕੇ ਵਿਦਿਆਰਥੀਆਂ ਨੂੰ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਸਮੇਂ ਦੇ ਹਾਣੀ ਬਣਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੱਲੜੀ ਵਿੱਚ ਕਰਵਾਏ ਗਏ ਬਾਲ ਮੇਲੇ ਦੇ ਸਮਾਗਮ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ।


ਉਨ੍ਹਾਂ ਨੇ ਕਿਹਾ ਕਿ 12800 ਪ੍ਰਾਇਮਰੀ ਸਕੂਲ ਹਨ ਪੰਜਾਬ ਸਰਕਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਹਰ ਪ੍ਰਾਇਮਰੀ ਸਕੂਲ ਨੂੰ ਚਾਰਦੀਵਾਰੀ ਵਿੱਚ ਲਿਆਂਦਾ ਜਾ ਰਿਹਾ ਹੈ। ਸਰਕਾਰੀ ਪ੍ਰਾਇਮਰੀ ਸਕੂਲ ਹੁਣ ਸਕੂਲ ਆਫ ਹੈਪੀਨੈਂਸ ਬਣ ਰਹੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਣ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸਕੂਲ ਆਫ ਐਮੀਨੈਂਸ ਦੇ ਰੂਪ ਵਿੱਚ ਤਿਆਰ ਹੋ ਗਏ ਹਨ।


ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ, ਹੈਡਮਾਸਟਰ ਦੇਸ਼ਾਂ ਤੇ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਕਰ ਰਹੇ ਹਨ। ਸਰਕਾਰੀ ਸਕੂਲਾਂ ਦੇ ਵਿਦਿਆਰਥੀ ਇਸਰੋ ਵਿੱਚ ਚੰਦਰਯਾਨ-3 ਦੀ ਲਾਂਚਿੰਗ ਦੇ ਗਵਾਹ ਬਣੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਦਾਖਲਾ 16 ਫ਼ੀਸਦੀ ਵੱਧ ਹੋਇਆ ਹੈ।


ਇਸ ਵਾਰ ਬਾਲ ਦਿਵਸ ਤੋਂ ਮੁੜ ਦਾਖ਼ਲੇ ਦੀ ਸ਼ੁਰੂਆਤ ਹੋਵੇਗੀ ਤੇ ਸਿੱਖਿਆ ਵਿਭਾਗ ਦੇ ਅਣਥੱਕ ਯਤਨਾਂ ਨਾਲ ਅਸੀਂ ਆਪਣਾ ਰਿਕਾਰਡ ਹੀ ਤੋੜ ਕੇ ਨਵੇਂ ਕੀਰਤੀਮਾਨ ਸਥਾਪਤ ਕਰਾਂਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਅਧਿਆਪਕ ਬਹੁਤ ਮਿਹਨਤ ਕਰ ਰਹੇ ਹਨ। ਵਿਦਿਆਰਥੀਆਂ ਵਿੱਚ ਕੁਸ਼ਲਤਾ ਤੇ ਲਗਨ ਦੀ ਕੋਈ ਕਮੀ ਨਹੀਂ ਹੈ, ਮਾਪਿਆਂ ਦਾ ਸਹਿਯੋਗ ਤੇ ਭਰੋਸਾ ਬਹੁਤ ਜ਼ਰੂਰੀ ਹੈ।


ਉਨ੍ਹਾਂ ਨੇ ਕਿਹਾ ਕਿ ਉਹ ਦਿਨ ਦੂਰ ਨਹੀ ਜਦੋਂ ਸਰਕਾਰੀ ਸਕੂਲਾਂ ਵਿਚ ਦਾਖਲੇ ਲਈ ਮਾਪਿਆਂ ਨੂੰ ਸੋਚਣਾ ਨਹੀਂ ਪਵੇਗਾ। ਮਾਡਲ ਤੇ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਦੀ ਮਿਆਰੀ ਸਿੱਖਿਆ ਸਰਕਾਰੀ ਸਕੂਲਾਂ ਵਿਚ ਉਪਲੱਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਭੱਲੜੀ ਸਕੂਲ ਦੀ ਨੁਹਾਰ ਬਦਲਣ ਲਈ 50 ਲੱਖ ਰੁਪਏ ਦੀ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ।


ਨਾਨਗਰਾ, ਭਲਾਣ ਤੇ ਦਸਗਰਾਈ ਦੇ ਸਰਕਾਰੀ ਸਕੂਲਾ ਦੀ ਚਾਰਦੀਵਾਰੀ ਬਣਾਈ ਜਾ ਰਹੀ ਹੈ। ਸਿੱਖਿਆ ਮੰਤਰੀ ਨੇ ਬਾਲ ਮੇਲੇ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੇ ਅਧਿਆਪਕਾਂ ਨਾਲ ਚਰਚਾ ਕੀਤੀ ਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਜੋ ਸਰਕਾਰੀ ਸਕੂਲਾਂ ਦੀ ਕਾਮਯਾਬੀ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ।


ਇਹ ਵੀ ਪੜ੍ਹੋ : Gurmeet Ram Rahim News: ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ FIR ਰੱਦ


ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ