Harjot Bains News:  ਹੁਸ਼ਿਆਰਪੁਰ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਹੋਈ।


COMMERCIAL BREAK
SCROLL TO CONTINUE READING

ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸ਼ਾਮ ਚੁਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਵੀ ਮੌਜੂਦ ਸਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਜੋ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਚੇਅਰਮੈਨ ਹਨ, ਨੇ ਕਿਹਾ ਕਿ ਇਸ ਮੀਟਿੰਗ ਦਾ ਉਦੇਸ਼ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।


ਇਸ ਦੌਰਾਨ ਹਾਜ਼ਰ ਕੈਬਨਿਟ ਮੰਤਰੀ ਜਿੰਪਾ, ਡਿਪਟੀ ਸਪੀਕਰ ਰੌੜੀ ਅਤੇ ਸਮੂਹ ਵਿਧਾਇਕਾਂ ਵੱਲੋਂ ਵੀ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦੇ ਬਾਰੇ ਵਿਚ ਜਾਣਕਾਰੀ ਹਾਸਲ ਕੀਤੀ ਗਈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ 7 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 7 ਕਰੋੜ ਰੁਪਏ (ਪ੍ਰਤੀ ਵਿਧਾਨ ਸਭਾ ਹਲਕਾ 1-1 ਕਰੋੜ ਰੁਪਏ) ਦਿੱਤੇ ਜਾ ਰਹੇ ਹਨ। ਉਨ੍ਹਾਂ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਤ ਅਧਿਕਾਰੀਆਂ ਤੋਂ ਪ੍ਰਗਤੀ ਰਿਪੋਰਟ ਮੰਗੀ।


ਇਹ ਵੀ ਪੜ੍ਹੋ : Akali Dal News: ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਧੜੇ ਦੇ ਆਗੂਆਂ ਦੀ ਮੈਂਬਰਸ਼ਿਪ ਕੀਤੀ ਖਾਰਜ


ਉਨ੍ਹਾਂ ਹੜ੍ਹਾਂ ਦੇ ਮੌਸਮ ਦੇ ਚੱਲਦਿਆਂ ਸਭ ਤੋਂ ਪਹਿਲਾਂ ਜ਼ਿਲ੍ਹੇ ਵਿਚ ਹੜ੍ਹ ਬਚਾਅ ਕੰਮਾਂ ਸਬੰਧੀ ਪ੍ਰਗਤੀ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਚੋਆਂ ਦੀ ਸਫਾਈ, ਪ੍ਰੋਟੈਕਸ਼ਨ ਵਰਕ ਆਦਿ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਨ ਅਤੇ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।


ਇਹ ਵੀ ਪੜ੍ਹੋ : Cyber Crime News: ਮੋਟਾ ਮੁਨਾਫ਼ੇ ਦੇ ਚੱਕਰ 'ਚ ਕਾਰੋਬਾਰੀ ਨੇ ਆਨਲਾਈਨ ਟ੍ਰੇ਼ਡਿੰਗ ਰਾਹੀਂ 63 ਲੱਖ ਰੁਪਏ ਗੁਆਏ