FAN ਕੋਲੋਂ ਮੂਸੇਵਾਲਾ ਦਾ ਗੀਤ ਸੁਣ ਭਾਵੁਕ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ, ਕਿਹਾ -ਸਿੱਧੂ ਸਾਡੇ ਲਈ ਤਾਂ ਖ਼ੁਦਾ ਸੀ
Sidhu Moose Wala Fans: ਸਿੱਧੂ ਮੂਸੇਵਾਲਾ ਬੇਸ਼ੱਕ ਇਸ ਦੁਨੀਆ ਤੋਂ ਰੁਖਸਤ ਹੋ ਚੁਕੇ ਹਨ ਪਰ ਲੋਕ ਅੱਜ ਵੀ ਉਸ ਨੂੰ ਯਾਦ ਕਰ ਭਾਵੁਕ ਹੋ ਜਾਂਦੇਹਨ। ਅਕਸਰ ਸਿੱਧੂ ਮੂਸੇਵਾਲੇ ਦੇ ਗਾਣੇ ਗੱਡੀਆਂ, DJ, ਵਿਆਹਿਆਂ ਵਿਚ ਵੱਜਦੇ ਸੁਣੇ ਹੋਣੇ ਹਨ ਪਰ ਅੱਜ ਵੀ ਸਿੱਧੂ ਦੇ ਫੈਨਸ ਉਨ੍ਹਾਂ ਗਾਣੇ ਗਾਉਂਦੇ ਹਨ ਤੇ ਕਹਿੰਦੇ ਹਨ ਕਿ ਕਾਸ਼ ਸਿੱਧੂ ਸਾਡੇ ਸਾਰੀਆਂ ਵਿਚ ਹੁੰਦਾ।
Sidhu Moose Wala Fans : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਚੰਡੀਗੜ੍ਹ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਪਿੰਡ ਮੂਸੇਵਾਲਾ ਦੇ ਕੁਝ ਨੌਜਵਾਨ ਵੀ ਮੌਜੂਦ ਸਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਪਿੰਡ ਮੂਸੇਵਾਲਾ ਦੇ ਸਰਕਾਰੀ ਸਕੂਲ ਵਿੱਚ ਸਟਾਫ਼ ਦੀ ਘਾਟ ਬਾਰੇ ਹਰਜੋਤ ਬੈਂਸ ਨਾਲ ਗੱਲਬਾਤ ਕੀਤੀ। ਉਨ੍ਹਾਂ ਪਿੰਡ ਮੂਸੇ ਦੀ ਪੰਚਾਇਤ ਵੱਲੋਂ ਹਰਜੋਤ ਬੈਂਸ ਨੂੰ ਮੰਗ ਪੱਤਰ ਵੀ ਦਿੱਤਾ।
ਦੂਜੇ ਪਾਸੇ ਮੂਸੇਵਾਲਾ ਦੇ ਫੈਨ ਨੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੂਸੇਵਾਲਾ ਦੀ ਯਾਦ ਵਿੱਚ ਗੀਤ ਵੀ ਗਾਇਆ। ਗੀਤ ਸੁਣ ਕੇ ਮੰਤਰੀ ਹਰਜੋਤ ਬੈਂਸ ਭਾਵੁਕ ਹੋ ਗਏ। ਇਸ ਪੱਤਰ ਵਿੱਚ ਉਨ੍ਹਾਂ ਨੂੰ ਸਕੂਲ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ। ਦੱਸਣਯੋਗ ਹੈ ਕਿ 29 ਮਈ ਦੀ ਸ਼ਾਮ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਹੋਇਆ ਸੀ।
ਪੜ੍ਹੋ ਇਹ ਪੱਤਰ
ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪਿੰਡ ਮੂਸੇ ਦੇ ਸਰਕਾਰੀ ਸਕੂਲ ਵਿੱਚ ਪਿਛਲੇ ਕਈ ਸਾਲਾਂ ਤੋਂ ਪ੍ਰਿੰਸੀਪਲ ਦੀ ਤਾਇਨਾਤੀ ਨਹੀਂ ਹੈ। ਇਸ ਕਾਰਨ ਸਕੂਲ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਸਕੂਲ ਵਿੱਚ ਕਰੀਬ 9 ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਪੱਤਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਪਿੰਡ ਵਾਸੀਆਂ ਨੂੰ ਪਤਾ ਲੱਗਾ ਹੈ ਕਿ ਸਕੂਲ ਵਿੱਚ ਤਾਇਨਾਤ 6 ਅਧਿਆਪਕਾਂ ਨੇ ਤਬਾਦਲੇ ਲਈ ਵਿਭਾਗ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੇਸ਼ੱਕ ਵਿਭਾਗ ਅਧਿਆਪਕਾਂ ਦੇ ਤਬਾਦਲੇ ਕਰੇ ਪਰ ਪਹਿਲਾਂ ਉਨ੍ਹਾਂ ਦੀ ਥਾਂ ’ਤੇ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਕਿਸੇ ਵੀ ਅਧਿਆਪਕ ਨੂੰ ਬਦਲਿਆ ਨਹੀਂ ਜਾਣਾ ਚਾਹੀਦਾ।
ਇਹ ਵੀ ਪੜ੍ਹੋ: ਮਹੇਸ਼ ਬਾਬੂ ਦੇ ਪਿਤਾ ਕ੍ਰਿਸ਼ਨਾ ਦਾ 80 ਸਾਲ ਦੀ ਉਮਰ 'ਚ ਹੋਇਆ ਦਿਹਾਂਤ, ਪਰਿਵਾਰ 'ਚ ਸੋਗ ਦੀ ਲਹਿਰ
ਹਾਲ ਹੀ ਦੇ ਵਿਚ 'SYL' ਗੀਤ ਤੋਂ ਬਾਅਦ ਹੁਣ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਵਾਰ' ਰਿਲੀਜ਼ ਹੋਇਆ ਤੇ ਉਨ੍ਹਾਂ ਦੇ ਪ੍ਰਸ਼ੰਸਕ ਇਸ ਗਾਣੇ ਨੂੰ ਬਹੁਤ ਪਸੰਦ ਕਰ ਰਹੇ ਹਨ। ਇਹ ਗਾਣਾ ਸਿੱਧੂ ਦੇ ਪ੍ਰਸ਼ੰਸਕਾਂ ਲਈ ਬੇਹੱਦ ਖ਼ਾਸ ਹੈ ਕਿਉਂਕਿ YouTube ਤੋਂ ਮਰਹੂਮ ਗਾਇਕ ਦੇ 'SYL' ਗੀਤ ਨੂੰ ਹਟਾਉਣ ਤੋਂ ਬਾਅਦ ਉਹ ਇਸ ਗਾਣੇ ਦਾ ਇੰਤਜ਼ਾਰ ਕਰ ਰਹੇ ਸਨ। ਸਿੱਧੂ ਮੂਸੇਵਾਲਾ ਦਾ ਇਹ ਗੀਤ ਹਰੀ ਸਿੰਘ ਨਲਵਾ 'ਤੇ ਅਧਾਰਿਤ ਹੈ। ਹਰੀ ਸਿੰਘ ਨਲਵਾ ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ ਸੀ ਜਿਨ੍ਹਾਂ ਨੇ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਅਹਿਮ ਭੂਮਿਕਾ ਨਿਭਾਈ ਸੀ।