Punjab Education News: ਸਿੱਖਿਆ ਮੰਤਰੀ ਨੇ ਪੰਜਾਬ ਦੇ ਇਤਿਹਾਸ ਨੂੰ ਸਿਲੇਬਸ `ਚ ਸ਼ਾਮਲ ਕਰਨ ਦੀ ਕੀਤੀ ਮੰਗ
Punjab News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਸਿੱਖਿਆ ਰਾਜ ਮੰਤਰੀ ਸ੍ਰੀਮਤੀ ਅੰਨਪੂਰਨਾ ਕੋਲ ਇੱਕ ਮੰਗ ਕੀਤੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲਾਂ ਦੀ ਪਾਠਕ੍ਰਮ ਵਿੱਚ ਹਿੱਸਾ ਬਣਾਉਣਾ ਚਾਹੀਦਾ ਹੈ।
Punjab Education News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕੇਂਦਰੀ ਸਿੱਖਿਆ ਰਾਜ ਮੰਤਰੀ ਸ੍ਰੀਮਤੀ ਅੰਨਪੂਰਨਾ ਕੋਲ ਇੱਕ ਮੰਗ ਕੀਤੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲਾਂ ਦੀ ਪਾਠਕ੍ਰਮ ਵਿੱਚ ਹਿੱਸਾ ਬਣਾਉਣਾ ਚਾਹੀਦਾ ਹੈ। ਦੱਸ ਦੇਈਏ ਕਿ ਕੌਮੀ ਸਿੱਖਿਆ ਅਤੇ ਖੋਜ ਕੌਂਸਲ ਭਾਰਤ ਸਰਕਾਰ ਦੀ 58ਵੀਂ ਜਨਰਲ ਕੌਂਸਲ ਦੀ ਔਨਲਾਈਨ ਮੀਟਿੰਗ ਦੇ ਦੌਰਾਨ ਇਹ ਮੰਗ ਕੀਤੀ ਗਈ।
ਇਸ ਦੀ ਜਾਣਕਾਰੀ ਹਰਜੋਤ ਸਿੰਘ (Harjot Singh Bains)ਨੇ ਇੱਕ ਟਵੀਟ ਦੇ ਜ਼ਰੀਏ ਦਿੱਤੀ। ਇਸ ਮੰਗ ਦੇ ਨਾਲ ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਗੁਰੂਆਂ, ਸ਼ਹੀਦਾਂ, ਸੰਤ ਮਹਾਪੁਰਸ਼ਾ ਅਤੇ ਬਾਬਿਆਂ ਦੀ ਧਰਤੀ ਹੈ। ਇਹ ਇੱਥੋਂ ਦਾ ਅਮੀਰ ਸੱਭਿਆਚਾਰ ਹੈ।
ਪੰਜਾਬ ਹਰੇਕ ਖੇਤਰ ਵਿੱਚ ਅੱਗੇ ਰਿਹਾ ਹੈ ਅਤੇ ਹਰ ਵਾਰ ਹਮਲਿਆਂ ਦਾ ਡੱਟ ਕੇ ਸਾਹਮਣਾ ਕਰਦਾ ਹੈ। ਇਸ ਨੂੰ ਸਾਰੇ ਸੂਬਿਆਂ ਦੇ ਪਾਠਕ੍ਰਮ ਦਾ ਹਿੱਸਾ ਬਣਾ ਕੇ ਪੁਸਤਕਾਂ ਰਾਹੀਂ ਸਾਰੇ ਦੇਸ਼ ਨੂੰ ਪੜ੍ਹਾਉਣਾ ਚਾਹੀਦਾ ਹੈ ਪਰ ਇਹ ਮੰਗ ਪੂਰੀ ਹੋਵੇਗੀ ਇਸ ਗੱਲ ਦਾ ਕੋਈ ਭਰੋਸਾ ਨਹੀਂ ਮਿਲਿਆ।
ਇਹ ਵੀ ਪੜ੍ਹੋ: MS Dhoni News: ਮਹਿੰਦਰ ਸਿੰਘ ਧੋਨੀ ਨੇ ਬਾਈਕ 'ਤੇ ਸਕਿਓਰਿਟੀ ਗਾਰਡ ਨੂੰ ਦਿੱਤੀ ਲਿਫਟ; ਲੋਕਾਂ ਦਾ ਜਿੱਤਿਆ ਦਿਲ
ਹਰਜੋਤ ਬੈਂਸ ਨੇ ਇੱਕ ਹੋਰ ਵੱਡੀ ਮੰਗ ਕੀਤੀ ਕਿ ਕੌਮੀ ਸਿੱਖਿਆ ਅਤੇ ਖੋਜ ਕੌਂਸਲ ਭਾਰਤ ਸਰਕਾਰ ਨੇ ਪੰਜਾਬ ਸੂਬੇ ਵਾਸਤੇ ਸਾਲ 2017 ਵਿੱਚ ਖੇਤਰੀ ਸਿੱਖਿਆ ਸੰਸਥਾ ਬਣਾਉਣ ਦੀ ਮਨਜ਼ੂਰੀ ਦਿੱਤੀ ਸੀ ਜਿਸਦੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਸੰਸਥਾ ਦਾ ਕੈਂਪਸ ਬਣਾਉਣ ਲਈ ਜ਼ਿਲ੍ਹਾ ਰੂਪਨਗਰ ਵਿੱਚ ਲੋੜੀਂਦੀ ਜ਼ਮੀਨ ਦੀ ਪਛਾਣ ਵੀ ਕਰ ਲਈ ਸੀ।
ਉਹਨਾਂ ਨੇ ਦੱਸਿਆ ਕਿ ਇਹ ਜ਼ਮੀਨ ਚੰਡੀਗੜ੍ਹ ਦੇ ਹਵਾਈ ਅੱਡੇ ਦੇ ਨੇੜੇ ਸੀ ਜੋ ਕਿ ਵਧੀਆ ਸੜਕ ਨਾਲ ਜੁੜ ਰਹੀ ਸੀ ਪਰ ਕੌਮੀ ਸਿੱਖਿਆ ਅਤੇ ਖੋਜ ਕੌਂਸਲ ਵੱਲੋਂ ਇਸ ਜ਼ਮੀਨ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਫਿਰ ਇਹ ਮਾਮਲਾ ਬੰਦ ਕਰ ਦਿੱਤਾ ਗਿਆ।
ਪੰਜਾਬ ਵਿੱਚ ਮੁੜ ਖੇਤਰੀ ਸਿੱਖਿਆ ਸੰਸਥਾ ਬਣਾਉਣ ਦੀ ਮਨਜ਼ੂਰੀ ਦਿੱਤੀ ਜਾਵੇ ਕਿਉਂਕਿ ਸੂਬੇ ਅੰਦਰ ਸਕੂਲੀ ਸਿੱਖਿਆ ਅਤੇ ਸਕੂਲ ਅਧਿਆਪਕਾਂ ਦੀ ਸਿਖਲਾਈ ਵਾਸਤੇ ਕੋਈ ਵੀ ਰਾਸ਼ਟਰੀ ਪੱਧਰ ਦਾ ਸੰਸਥਾ ਮੌਜੂਦ ਨਹੀਂ ਹੈ। ਹਰਜੋਤ ਸਿੰਘ ਬੈਂਸ ਨੇ ਕੇਂਦਰੀ ਸਿੱਖਿਆ ਰਾਜ ਮੰਤਰੀ ਨੂੰ ਵਿਸ਼ਵਾਸ ਦੁਆਇਆ ਕਿ ਉਹ ਹਵਾਈ ਅੱਡੇ ਤੱਕ ਆਸਾਨ ਪਹੁੰਚ ਅਤੇ ਵਧੀਆ ਸੜਕ ਸੰਪਰਕ ਵਾਲੀ ਢੁਕਵੀਂ ਜ਼ਮੀਨ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਉਗੇ।
ਇਹ ਵੀ ਪੜ੍ਹੋ: Punjab News: ਭਗਵੰਤ ਮਾਨ ਵੱਲੋਂ ਲੋਕਾਂ ਨੂੰ ਵੱਡੀ ਰਾਹਤ! ਬੰਦ ਕਰਵਾਇਆ ਸਿੰਘਾਂਵਾਲਾ ਟੋਲ ਪਲਾਜ਼ਾ