Harjot Singh Bains News: ਸ੍ਰੀ ਅਨੰਦਪੁਰ ਸਾਹਿਬ ਤੋਂ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਵਿਰਾਸਤ-ਏ-ਖ਼ਾਲਸਾ ਦੇ ਆਡੀਟੋਰੀਅਮ ਹਾਲ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ।
Trending Photos
Harjot Singh Bains News: ਸ੍ਰੀ ਅਨੰਦਪੁਰ ਸਾਹਿਬ ਤੋਂ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਵਿਰਾਸਤ-ਏ-ਖ਼ਾਲਸਾ ਦੇ ਆਡੀਟੋਰੀਅਮ ਹਾਲ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਹਰਜੋਤ ਸਿੰਘ ਬੈਂਸ ਵੱਲੋਂ 10 ਆਂਗਣਵਾੜੀ ਵਰਕਰਾਂ ਤੇ 41 ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਰੁਜ਼ਗਾਰ ਨੂੰ ਲੈ ਕੇ ਸਿਰਫ ਨਾਅਰੇ ਹੀ ਲੱਗਦੇ ਰਹੇ ਪਰ ਹਕੀਕਤ ਵਿੱਚ ਕਿਸੇ ਨੂੰ ਵੀ ਕੋਈ ਸਰਕਾਰੀ ਨੌਕਰੀ ਨਹੀਂ ਮਿਲੀ ਪ੍ਰੰਤੂ ਹੁਣ ਦੀ ਸਰਕਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹੈ ਜਿਨ੍ਹਾਂ ਨੇ ਹੁਣ ਤੱਕ 36000 ਦੇ ਕਰੀਬ ਨਿਯੁਕਤੀ ਪੱਤਰ ਵੰਡ ਦਿੱਤੇ ਹਨ ਤੇ ਨੌਜਵਾਨ ਆਪਣੀਆਂ ਸੇਵਾਵਾਂ ਸ਼ੁਰੂ ਕਰ ਚੁੱਕੇ ਹਨ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਸਿੱਖਿਆ ਮਹਿਕਮੇ ਸਮੇਤ ਕਈ ਮਹਿਕਮਿਆਂ ਵਿੱਚ ਭਰਤੀ ਦਾ ਕੰਮ ਚੱਲ ਰਿਹਾ ਹੈ। ਚਾਹੇ ਉਹ ਪੁਲਿਸ ਦਾ ਮਹਿਕਮਾ ਹੋਵੇ ਜਾਂ ਇਰੀਗੇਸ਼ਨ ਦਾ ਮਹਿਕਮਾ ਹੋਵੇ, ਹਰ ਪੱਧਰ ਉਤੇ ਭਰਤੀ ਕੀਤੀ ਜਾ ਰਹੀ ਹੈ ਤੇ ਉਸੇ ਤਹਿਤ ਅੱਜ 51 ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ ਤੇ ਇਸ ਮੌਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ।
ਇਸ ਤੋਂ ਪਹਿਲਾਂ ਹਰਜੋਤ ਸੰਘ ਬੈਂਸ ਨੇ ਨੰਗਲ ਵਿੱਚ ਬਣਾਏ ਜਾ ਰਹੇ ਫਲਾਈਓਵਰ ਦੇ ਇੱਕ ਪਾਸੇ ਨੂੰ ਆਵਾਜਾਈ ਲਈ ਖੋਲ੍ਹਿਆ। ਕੈਬਨਿਟ ਮੰਤਰੀ, ਹਰਜੋਤ ਸਿੰਘ ਬੈਂਸ ਫਲਾਈਓਵਰ ਉਤੇ ਵਿਸ਼ੇਸ਼ ਤੌਰ ਉਤੇ ਪਹੁੰਚੇ ਅਤੇ ਪੰਡਿਤਾਂ ਵੱਲੋਂ ਪੂਜਾ ਕਰਨ ਤੋਂ ਬਾਅਦ ਨਾਰੀਅਲ ਤੋੜ ਕੇ ਅਤੇ ਗ੍ਰੰਥੀ ਸਿੰਘ ਦੁਆਰਾ ਅਰਦਾਸ ਕਰਨ ਤੋਂ ਬਾਅਦ ਰਾਹਗੀਰਾਂ ਲਈ ਖੋਲ੍ਹ ਦਿੱਤਾ ਗਿਆ।
ਮੰਤਰੀ ਹਰਜੋਤ ਬੈਂਸ ਨੇ ਖੁਦ ਐਕਟਿਵਾ ਚਲਾ ਕੇ ਫਲਾਈਓਵਰ ਉਤੇ ਸਫ਼ਰ ਕੀਤਾ। ਜਿੱਥੇ ਨੰਗਲ ਵਾਸੀਆਂ ਨੇ ਇਸ ਫਲਾਈਓਵਰ ਦੇ ਸ਼ੁਰੂ ਹੋਣ ਨਾਲ ਖੁਸ਼ੀ ਜ਼ਾਹਿਰ ਕੀਤੀ ਉਥੇ ਹੀ ਹਾਈਵੇ ਉਤੇ ਸਫ਼ਰ ਕਰਨ ਵਾਲੇ ਰਾਹਗੀਰ ਵੀ ਖੁਸ਼ ਨਜ਼ਰ ਆਏ। ਤੁਹਾਨੂੰ ਦੱਸ ਦਈਏ ਕਿ ਫਿਲਹਾਲ ਇਹ ਫਲਾਈਓਵਰ ਦੋ ਪਹੀਆ ਵਾਹਨਾਂ ਅਤੇ ਛੋਟੀਆਂ ਗੱਡੀਆਂ ਲਈ ਹੀ ਖੋਲ੍ਹਿਆ ਗਿਆ ਹੈ।
ਇਹ ਵੀ ਪੜ੍ਹੋ : India-Canada news: ਕੈਨੇਡਾ ਤੋਂ ਭਾਰਤ ਆਉਣ ਵਾਲਿਆਂ ਨੂੰ ਨਹੀਂ ਮਿਲੇਗਾ ਵੀਜ਼ਾ, ਭਾਰਤ ਸਕਰਾਰ ਨੇ ਲਗਾਈ ਰੋਕ
ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਰਿਪੋਰਟ