Harjot Bains Tweet: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਇਸ ਬਾਰੇ ਜਾਣਕਾਰੀ ਲਈ ਇੱਕ ਟਵੀਟ ਵੀ ਸਾਂਝਾ ਕੀਤਾ ਹੈ ਅਤੇ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ। ਇਸ ਟਵੀਟ ਵਿੱਚ ਲਿਖਿਆ ਹੈ, फ़ानूस बन के जिस की हिफ़ाज़त हवा करे, वो शम्अ' क्या बुझे जिसे रौशन ख़ुदा करे.... 


ਹਰਜੋਤ ਸਿੰਘ ਬੈਂਸ ਨੇ ਕੀਤਾ ਟਵੀਟ (Harjot Bains Tweet)



COMMERCIAL BREAK
SCROLL TO CONTINUE READING

ਇਸ ਦੇ ਹਰਜੋਤ ਸਿੰਘ ਬੈਂਸ ਦੇ ਹੋਰ ਪੰਜਾਬ ਦੇ ਮੰਤਰੀ ਵੀ ਦਿਖਾਈ ਦੇ ਰਹੇ ਹਨ। ਇੱਕ ਹੋਰ ਫੋਟੋ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਤੇ ਅਮਨ ਅਰੋੜਾ, ਅਤੇ ਡਾ. ਬਲਬੀਰ ਵੀ ਦਿਖਾਈ ਦੇ ਰਹੇ ਹਨ।  ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ’ਤੇ ਖੁਸ਼ੀ ਪ੍ਰਗਟਾਈ ਹੈ। ਬੀਤੇ ਦਿਨੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ’ਚ 13 ਦੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ, ਉੱਧਰ ਭਾਜਪਾ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਵੇਗੀ।


ਇੱਕ ਹੋਰ ਟਵੀਟ ਜੋ ਕਿ ਕੇਜ਼ਰੀਵਾਲ ਵੱਲੋਂ ਸ਼ੇਅਰ ਕੀਤਾ ਗਿਆ ਸੀ ਅਤੇ ਉਸ ਨੂੰ ਰੀਟਵੀਟ ਕਰ ਲਿਖਿਆ ਹੈ ਕਿ ਪੂਰਾ ਦੇਸ਼ ਤਾਨਾਸ਼ਾਹੀ ਵਿਰੁੱਧ ਇਕਜੁੱਟ ਹੋ ਕੇ ਲੜਨ ਲਈ ਤਿਆਰ ਹੈ। ਲੋਕ ਸਭਾ ਚੋਣ ਪ੍ਰਚਾਰ ਦੌਰਾਨ ਦੱਖਣੀ ਦਿੱਲੀ ਦੇ ਮਹਿਰੌਲੀ ਵਿੱਚ ਵਿਸ਼ਾਲ ਰੋਡ-ਸ਼ੋਅ।