Punjab School News: ਪੰਜਾਬ `ਚ ਅੱਜ ਤੋਂ ਖੁੱਲ੍ਹਣਗੇ ਸਕੂਲ; ਪਾਣੀ ਭਰਨ `ਤੇ ਡੀਸੀਜ਼ ਨੂੰ ਆਪਣੇ ਪੱਧਰ `ਤੇ ਫ਼ੈਸਲਾ ਲੈਣ ਦੀਆਂ ਹਦਾਇਤਾਂ
Punjab School News: ਪੰਜਾਬ ਵਿੱਚ ਅੱਜ ਤੋਂ ਆਮ ਦਿਨਾਂ ਵਾਂਗ ਸਕੂਲ ਖੁੱਲ੍ਹਣਗੇ। ਸਿੱਖਿਆ ਮੰਤਰੀ ਨੇ ਟਵੀਟ ਕਰਕੇ ਸਕੂਲਾਂ ਵਿੱਚ ਪਾਣੀ ਭਰਨ ਦੀ ਸਥਿਤੀ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਪੱਧਰ ਉਤੇ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ।
Punjab School News: ਭਾਰੀ ਬਾਰਿਸ਼ ਕਾਰਨ ਪੰਜਾਬ ਵਿੱਚ ਹੜ੍ਹ ਵਰਗੇ ਬਣੇ ਹਾਲਾਤ ਮਗਰੋਂ ਪੰਜਾਬ ਵਿੱਚ ਸਾਰੇ ਸਕੂਲਾਂ ਵਿੱਚ 16 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ। ਹੁਣ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖ਼ਤਰੇ ਤੋਂ ਬਾਹਰ ਹਨ।
ਇਹ ਵੀ ਪੜ੍ਹੋ : Sultanpur Lodhi News: ਪੰਜਾਬੀਆਂ ਦੀ ਅਨੋਖੀ ਪਹਿਲ! ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਲਾਈ ਕਰੀਬ 250 ਏਕੜ ਝੋਨੇ ਦੀ ਪਨੀਰੀ
ਸਾਰੇ ਸਕੂਲਾਂ ਦੇ ਮੁਖੀ ਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ਉਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਲਈ ਸੁਰੱਖਿਆ ਹਨ ਅਤੇ ਉਹ ਹੀ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਬਾਰੇ ਜ਼ਿੰਮੇਵਾਰ ਹੋਣਗੀਆਂ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ਼ ਉਨ੍ਹਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ।
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਮਗਰੋਂ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਸਕੂਲਾਂ ਵਿੱਚ 16 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਸੀ।
ਇਹ ਵੀ ਪੜ੍ਹੋ : Jammu Kashmir News: ਅਮਰਨਾਥ ਯਾਤਰਾ 'ਤੇ ਆਈ ਮਹਿਲਾ ਸ਼ਰਧਾਲੂ ਦੀ ਪੱਥਰ ਲੱਗਣ ਨਾਲ ਹੋਈ ਮੌਤ