Eid Ul Adha 2024: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਬਕਰੀਦ ਦਾ ਤਿਉਹਾਰ
Eid Ul Adha 2024: ਅੱਜ ਦੇਸ਼ ਭਰ `ਚ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁਸਲਿਮ ਧਰਮ ਵਿੱਚ ਬਕਰੀਦ ਦੇ ਤਿਉਹਾਰ ਦਾ ਬਹੁਤ ਮਹੱਤਵ ਹੈ।
Eid Ul Adha 2024: ਅੱਜ ਦੇਸ਼ ਭਰ 'ਚ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁਸਲਿਮ ਧਰਮ (Muslim Religion) ਵਿੱਚ ਬਕਰੀਦ ਦੇ ਤਿਉਹਾਰ ਦਾ ਬਹੁਤ ਮਹੱਤਵ ਹੈ। ਇਸ ਤਿਉਹਾਰ ਨੂੰ ਈਦ-ਉਲ-ਅਜ਼ਹਾ ਜਾਂ ਕੁਰਬਾਨੀ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ। ਬਕਰੀਦ ਦਾ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਤੋਂ ਠੀਕ 70 ਦਿਨਾਂ ਬਾਅਦ ਮਨਾਇਆ ਜਾਂਦਾ ਹੈ। ਭਾਵੇਂ ਬਕਰੀਦ ਦੀ ਤਰੀਕ ਚੰਦਰਮਾ ਦਿਖਣ ਤੋਂ ਤੈਅ ਹੁੰਦੀ ਹੈ, ਪੂਰੇ ਭਾਰਤ ਵਿੱਚ ਅੱਜ ਬਕਰੀਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ।
ਈਦ ਉਲ ਅਜ਼ਹਾ ਜਾਂ ਬਕਰੀਦ ਇਸਲਾਮ ਦਾ ਦੂਜਾ ਸਭ ਤੋਂ ਵੱਡਾ ਤਿਉਹਾਰ ਹੈ, ਜਿਸ ਨੂੰ ਮੁਸਲਿਮ ਭਾਈਚਾਰੇ ਦੇ ਲੋਕ ਪੂਰੇ ਉਤਸ਼ਾਹ ਨਾਲ ਮਨਾਉਂਦੇ ਹਨ। ਬਕਰੀਦ ਦਾ ਤਿਉਹਾਰ ਇਸਲਾਮੀ ਕੈਲੰਡਰ ਦੇ ਅਨੁਸਾਰ 12ਵੇਂ ਮਹੀਨੇ ਵਿੱਚ ਮਨਾਇਆ ਜਾਂਦਾ ਹੈ। ਇਹ ਰਮਜ਼ਾਨ ਦੇ ਮਹੀਨੇ ਦੇ ਅੰਤ ਤੋਂ 70 ਦਿਨਾਂ ਬਾਅਦ ਮਨਾਇਆ ਜਾਂਦਾ ਹੈ।
ਇਸ ਦਿਨ ਨਮਾਜ਼ ਅਦਾ ਕਰਨ ਤੋਂ ਬਾਅਦ ਕੁਰਬਾਨੀਆਂ ਕੀਤੀਆਂ ਜਾਂਦੀਆਂ ਹਨ। ਬਕਰੀਦ ਦੇ ਤਿਉਹਾਰ ਨੂੰ ਬਕਰੀਦ, ਈਦ ਕੁਰਬਾਨ, ਈਦ-ਉਲ-ਅਧਾ ਜਾਂ ਕੁਰਬਾਨ ਬੈਰਾਮੀ ਵੀ ਕਿਹਾ ਜਾਂਦਾ ਹੈ। ਇਸ ਮੌਕੇ ਦਿੱਲੀ ਦੀ ਜਾਮਾ ਮਸਜਿਦ ਵਿੱਚ ਨਮਾਜ਼ ਅਦਾ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨਮਾਜ਼ੀ ਪਹੁੰਚੇ ਪੰਜਾਬ ਦੇ ਵੱਖ-ਵੱਖ ਇਲਾਕਿਆ ਵਿੱਚ ਮੁਸਲਮ ਭਾਈਚਾਰੇ ਵੱਲੋਂ ਨਮਾਜ਼ ਅਦਾ ਕੀਤੀ ਗਈ। ਅਤੇ ਇੱਕ ਦੂਜੇ ਨੂੰ ਬਕਰੀਦ ਦੀਆਂ ਵਧਾਈ ਦਿੱਤੀ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਬਕਰੀਦ ਦੀ ਵਧਾਈ ਦਿੱਤੀ...ਮੁੱਖ ਮੰਤਰੀ ਨੇ ਐਕਸ ਤੇ ਪੋਸਟ ਕਰਦਿਆ ਲਿਖਿਆ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਬਾਰਕਬਾਦ ਦਿੱਤੀ