Sultanpur Lodhi News (ਚੰਦਰ ਮੜੀਆ) : ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਉਸ ਵੇਲੇ ਇੱਕ ਅਨੋਖੀ ਘਟਨਾ ਦੀਆਂ ਤਸਵੀਰਾਂ ਸਾਹਮਣੇ ਆਈ ਹਨ ਜਿਥੇ ਇੱਕ 65 ਸਾਲਾ ਬਜ਼ੁਰਗ ਮਾਤਾ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਲਈ ਆਪਣੇ ਪਰਿਵਾਰ ਸਮੇਤ ਦਰਬਾਰ ਸਾਹਿਬ ਦੇ ਅੰਦਰ ਜਦੋਂ ਦਾਖ਼ਲ ਹੋਣ ਲੱਗੀ ਤਾਂ ਉਸ ਵੇਲੇ ਉਹ ਚੱਕਰ ਖਾ ਕੇ ਡਿੱਗ ਗਈ।


COMMERCIAL BREAK
SCROLL TO CONTINUE READING

ਬਾਅਦ ਵਿੱਚ ਜਦੋਂ ਪਰਿਵਾਰ ਵੱਲੋਂ ਉਸ ਬਜ਼ੁਰਗ ਮਾਤਾ ਨੂੰ ਕੁਝ ਨੇੜਲੇ ਲੋਕਾਂ ਦੀ ਸਹਾਇਤਾ ਦੇ ਨਾਲ ਹਸਪਤਾਲ ਲਿਜਾਇਆ ਗਿਆ ਤਾਂ ਪਤਾ ਚੱਲਦਾ ਹੈ ਕਿ ਉਸ ਬਜ਼ੁਰਗ ਮਾਤਾ ਦੀ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮੌਕੇ ਉਪਰ ਮੌਜੂਦ ਲੋਕਾਂ ਨੇ ਦੱਸਿਆ ਕਿ ਇਸ ਬਜ਼ੁਰਗ ਮਾਤਾ ਦੇ ਨਾਲ ਉਸ ਦਾ ਪਰਿਵਾਰ ਵੀ ਨਤਮਸਤਕ ਹੋਣ ਲਈ ਆਇਆ ਹੋਇਆ ਸੀ।


ਦਰਅਸਲ ਇਹ ਅਜੀਬੋ ਗਰੀਬ ਘਟਨਾ ਸੁਲਤਾਨਪੁਰ ਲੋਧੀ ਦੇ ਉਸ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀਆਂ ਨੇ ਜਿੱਥੇ ਸਿੱਖਾਂ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜੀਵਨ ਦਾ ਸਭ ਤੋਂ ਲੰਮਾ ਸਮਾਂ ਬਤੀਤ ਕੀਤਾ ਸੀ। ਮੌਕੇ ਉਪਰ ਮੌਜੂਦ ਲੋਕਾਂ ਵੱਲੋਂ ਦੱਸਿਆ ਗਿਆ ਕਿ ਇਸ ਬਜ਼ੁਰਗ ਮਾਤਾ ਦੇ ਨਾਲ ਉਸ ਦਾ ਪਰਿਵਾਰ ਵੀ ਨਤਮਸਤਕ ਹੋਣ ਲਈ ਆਇਆ ਹੋਇਆ ਸੀ ਅਤੇ ਕਿਸੇ ਕੇਸ ਵਿੱਚੋਂ ਬਰੀ ਹੋਣ ਦੀ ਖੁਸ਼ੀ ਵਿੱਚ ਉਹ ਮਾਲਕ ਦੇ ਦਰਬਾਰ ਵਿਖੇ ਸ਼ੁਕਰਾਨਾ ਕਰਨ ਲਈ ਆਏ ਹੋਏ ਸਨ।


ਇਹ ਵੀ ਪੜ੍ਹੋ : Kisan Andolan Live: ਕਿਸਾਨ ਅੰਦੋਲਨ ਦਾ 16ਵਾਂ ਦਿਨ, ਦਿੱਲੀ ਮਾਰਚ ਦਾ ਹੋਵੇਗਾ ਫੈਸਲਾ; ਜਥੇਬੰਦੀਆਂ ਕਰਨਗੇ ਸ਼ੰਭੂ ਬਾਰਡਰ 'ਤੇ ਮੀਟਿੰਗ


ਬਜ਼ੁਰਗ ਔਰਤ ਦੂਜੀ ਔਰਤ ਨਾਲ ਗੁਰਦੁਆਰਾ ਸਾਹਿਬ ਦੀ ਡਿਊਢੀ ਦਾਖ਼ਲ ਹੁੰਦੀ ਹੈ ਅਤੇ ਉਹ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਵਿੱਚ ਆ ਅਚਾਨਕ ਡਿੱਗ ਪੈਂਦੀ ਹੈ। ਉਸ ਨੂੰ ਦੇਖ ਕੇ ਅਚਾਨਕ ਭੀੜ ਹੋ ਗਈ ਸੀ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਤੁਰੰਤ ਮੌਕੇ ਉਪਰ ਪੁੱਜ ਗਏ ਸਨ। ਇਸ ਤੋਂ ਬਾਅਦ ਬੇਹੋਸ਼ ਦੀ ਹਾਲਤ ਵਿੱਚ ਔਰਤ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਘਟਨਾ ਦੀਆਂ ਤਸਵੀਰਾਂ ਵੀ ਸੀਸੀਟੀਵੀ ਵਿੱਚ ਕੈਦ ਹੋ ਗਈਆਂ ਹਨ।


ਇਹ ਵੀ ਪੜ੍ਹੋ : Congress Tractor March: ਕਿਸਾਨਾਂ ਦੇ ਹੱਕ ਵਿਚ ਨਿਤਰੀ ਕਾਂਗਰਸ, ਪੰਜਾਬ 'ਚ ਕੱਢੇਗੀ ਟਰੈਕਟਰ ਮਾਰਚ