Lok Sabha Elections: ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਨਾਮਜ਼ਦਗੀ ਤੋਂ ਬਾਅਦ ਪਾਰਟੀਆਂ ਦੇ ਵੱਡੇ ਆਗੂ ਪੰਜਾਬ ਵਿੱਚ ਗਰਜਣਗੇ। ਇਸ ਦੌਰਾਨ ਕਾਂਗਰਸ ਵੱਲੋਂ ਪ੍ਰਚਾਰ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ।  ਇਸ ਕਮੇਟੀ ਤਹਿਤ 35 ਮੈਂਬਰ ਚੋਣ ਪ੍ਰਚਾਰ ਕਰਨਗੇ। ਇਸ ਸੂਚੀ ਵਿੱਚ ਕਾਂਗਰਸ ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿਧਾਇਕਾਂ ਨੂੰ ਸ਼ਾਮਲ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਨਵਜੋਤ ਸਿੱਧੂ ਨੂੰ ਨਹੀਂ ਮਿਲੀ ਥਾਂ


ਇਸ ਸੂਚੀ ਵਿੱਚ ਖਾਸ ਗੱਲ ਇਹ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਇਸ ਸੂਚੀ ਵਿੱਚ ਥਾਂ ਨਹੀਂ ਮਿਲੀ ਹੈ। ਪਾਰਟੀ ਨੇ ਪੰਜਾਬ ਕਾਂਗਰਸ ਦੇ ਸਾਰੇ ਸਾਬਕਾ ਪ੍ਰਧਾਨਾਂ, ਸੀਡਬਲਯੂਸੀ ਦੇ ਸਾਰੇ ਸਾਬਕਾ ਮੈਂਬਰਾਂ, ਸਥਾਈ ਅਤੇ ਵਿਸ਼ੇਸ਼ ਮੈਂਬਰਾਂ ਨੂੰ ਲਿਖ ਕੇ ਆਪਣੇ ਆਪ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ, ਸੀਐਲਪੀ ਆਗੂ, ਕਾਰਜਕਾਰੀ ਪ੍ਰਦੇਸ਼ ਕਾਂਗਰਸ ਪ੍ਰਧਾਨ, ਪ੍ਰਦੇਸ਼ ਕਾਂਗਰਸ ਫਰੰਟਲ ਸੰਗਠਨਾਂ ਦੇ ਮੁਖੀ, ਚੇਅਰਮੈਨ ਪੀਸੀਸੀਸੀ ਓਬੀਸੀ ਵਿੰਗ ਨੂੰ ਵੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।


ਰਾਣਾ ਕੇਪੀ ਕਮੇਟੀ ਦੇ ਚੇਅਰਮੈਨ ਬਣਾਏ
ਸੀਨੀਅਰ ਆਗੂ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੂੰ ਕਾਂਗਰਸ ਵੱਲੋਂ ਬਣਾਈ ਗਈ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਸੁਖਵਿੰਦਰ ਸਿੰਘ ਡੈਨੀ ਨੂੰ ਕੋ-ਚੇਅਰਮੈਨ, ਹਰਦਿਆਲ ਕੰਬੋਜ ਨੂੰ ਕੋ-ਚੇਅਰਮੈਨ, ਪਵਨ ਅੱਡਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੂੰ ਕਨਵੀਨਰ ਬਣਾਇਆ ਗਿਆ ਹੈ।


ਸਾਬਕਾ ਮੰਤਰੀਆਂ ਨੂੰ ਵੀ ਮਿਲੀ ਥਾਂ
ਕਮੇਟੀ ਦੇ ਮੈਂਬਰਾਂ ਵਿੱਚ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ,ਬਲਬੀਰ ਸਿੰਘ ਸਿੱਧੂ,  ਮਦਨ ਲਾਲ ਜਲਾਲਪੁਰ, ਇੰਦਰਬੀਰ ਸਿੰਘ ਬੁਲਾਰੀਆ, ਸੁਖਵਿੰਦਰ ਸਿੰਘ ਸਰਕਾਰੀਆ, ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆਂ, ਰਾਣਾ ਗੁਰਜੀਤ ਸਿੰਘ, ਸਾਬਕਾ ਉਪ ਮੁੱਖ ਮੰਤਰੀ ਓ.ਪੀ.ਸੋਨੀ, ਅਰੁਣਾ ਚੌਧਰੀ, ਮੁਹੰਮਦ ਸਦੀਕ, ਗੁਰਕੀਤ ਸਿੰਘ ਕੋਟਲੀ, ਗੁਰਮੀਤ ਸਿੰਘ ਪਹਾੜਾ, ਪਰਮਿੰਦਰ ਸਿੰਘ ਪਿੰਕੀ, ਸੁਖਵਿੰਦਰ ਸਿੰਘ ਕੋਟਲੀ, ਰਮਨਜੀਤ ਸਿੰਘ ਸਿੱਕੀ, ਕੁਸ਼ਲਦੀਪ ਸਿੰਘ ਢਿੱਲੋਂ, ਰਜ਼ੀਆ ਸੁਲਤਾਨਾ, ਰਾਜ ਕੁਮਾਰ ਵੇਰਕਾ, ਸੁਰਿੰਦਰ ਕੁਮਾਰ ਡਾਵਰ, ਸੁਦੇਸ਼ ਕੁਮਾਰ, ਹਰਚਰਨ ਸਿੰਘ ਬਰਾੜ, ਜਗਦਰਸ਼ਨ ਕੌਰ,ਹਮੀਦ ਮਸੀਹ, ਮਹਿੰਦਰ ਰਿਣਵਾਂ , ਗੁਰਿੰਦਰ ਸਿੰਘ ਢਿੱਲੋਂ, ਸੰਦੀਪ ਸਿੰਘ ਸੰਧੂ, ਮਨਜੀਤ ਸਿੰਘ ਸ਼ਾਮਲ ਹਨ।


ਇਹ ਵੀ ਪੜ੍ਹੋ : Bathinda News: ਗੁਰਪਤਵੰਤ ਪੰਨੂ ਦੇ ਇਸ਼ਾਰੇ 'ਤੇੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ SFJ ਕਾਰਕੁਨਾਂ ਕਾਬੂ