Sangrur Poisonous Liquor Case: ਚੋਣ ਕਮਿਸ਼ਨ ਵੱਲੋਂ ਸੰਗਰੂਰ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ `ਚ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਤੋਂ ਰਿਪੋਰਟ ਤਲਬ
Sangrur Poisonous Liquor Case: ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ ਹੈ।
Sangrur Poisonous Liquor Case: ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨਿੱਚਰਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਤਲਬ ਕੀਤੀ ਹੈ।
ਇਹ ਵੀ ਪੜ੍ਹੋ : Sangrur Poisonous Liquor Case: ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਨੇ ਮਚਾਈ ਤਬਾਹੀ, ਮੌਤਾਂ ਦਾ ਆਂਕੜਾ 16 ਤੋਂ ਪਾਰ, 31 ਦਾ ਹੋ ਰਿਹਾ ਇਲਾਜ
ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।
ਇਸ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਥਾਣੇ ਦੇ ਐਸਐਚਓ ਅਤੇ ਏਐਸਆਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਥਾਣੇ ਅਧੀਨ ਪੈਂਦੇ ਪਿੰਡ ਪਤਾੜਾਂ ਵਿੱਚ ਜ਼ਹਿਰੀਲੀ ਸ਼ਰਾਬ ਤਿਆਰ ਕਰਕੇ ਸਪਲਾਈ ਕੀਤੀ ਜਾਂਦੀ ਸੀ।
ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ਵਿੱਚ ਮੰਗਲਵਾਰ ਰਾਤ ਨੂੰ ਜ਼ਹਿਰੀਲੀ ਸ਼ਰਾਬ ਕਾਰਨ ਲੋਕਾਂ ਦੇ ਮਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ। ਮੰਗਲਵਾਰ ਸ਼ਾਮ ਨੂੰ ਪਿੰਡ ਦੇ ਬਾਹਰ ਇਕ ਠੇਕੇ ਤੋਂ ਸਸਤੀ ਸ਼ਰਾਬ ਖਰੀਦਣ ਦੇ ਕੁਝ ਘੰਟਿਆਂ ਬਾਅਦ ਹੀ ਲੋਕਾਂ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ। ਪਿੰਡ ਦੇ ਜਗਜੀਤ ਸਿੰਘ (26), ਪ੍ਰਗਟ ਸਿੰਘ (46), ਭੋਲਾ ਸਿੰਘ (58) ਅਤੇ ਲਾਡੀ (37) ਦੀ ਰਾਤ ਨੂੰ ਹੀ ਮੌਤ ਹੋ ਗਈ।
ਬੁੱਧਵਾਰ ਸਵੇਰੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ-ਪ੍ਰਸ਼ਾਸਨ ਪਿੰਡ 'ਚ ਪਹੁੰਚ ਗਿਆ ਅਤੇ 40 ਲੋਕਾਂ ਨੂੰ ਸੰਗਰੂਰ ਸਿਵਲ ਹਸਪਤਾਲ ਪਹੁੰਚਾਇਆ। ਇਨ੍ਹਾਂ ਵਿੱਚੋਂ 20 ਵਿਅਕਤੀਆਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।
23 ਮਾਰਚ ਨੂੰ 3 ਹੋਰ ਲੋਕਾਂ ਦੀ ਮੌਤ ਹੋ ਗਈ
ਸ਼ਨਿੱਚਰਵਾਰ ਯਾਨੀ 23 ਮਾਰਚ ਨੂੰ 3 ਹੋਰ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਪਿੰਡ ਗੁੱਜਰਾਂ ਦਾ ਨਿਰਮਲ ਸਿੰਘ ਅਤੇ ਸੁਨਾਮ ਦੀ ਰਵਿਦਾਸਪੁਰਾ ਟਿੱਬੀ ਬਸਤੀ ਦਾ ਸੁਖਦੇਵ ਸਿੰਘ ਅਤੇ ਬਿੱਟੂ ਸ਼ਾਮਲ ਹਨ। ਸੰਗਰੂਰ ਅਤੇ ਪਟਿਆਲਾ ਵਿੱਚ ਅਜੇ ਵੀ ਦਰਜਨਾਂ ਲੋਕ ਦਾਖ਼ਲ ਹਨ।
ਹ ਵੀ ਪੜ੍ਹੋ : Arvind Kejriwal Arrest Live Updates: ਦਿੱਲੀ ਦਾ AAP ਦਫ਼ਤਰ ਸੀਲ, ਬਾਹਰ ਖੜ੍ਹੇ AAP ਦੇ ਲੀਡਰ, PM ਮੋਦੀ 'ਤੇ ਵੱਡੇ ਇਲਜ਼ਾਮ