Election Commission News:  ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਗੈਰ-ਚੋਣ ਡਿਊਟੀਆਂ 'ਤੇ ਤਬਦੀਲ ਕਰ ਦਿੱਤਾ ਹੈ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸਵਪਨ ਸ਼ਰਮਾ, ਆਈ.ਪੀ.ਐਸ. (ਆਰ.ਆਰ.: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਤੇ ਕੁਲਦੀਪ ਚਾਹਲ, ਆਈ.ਪੀ.ਐਸ. (ਆਰ.ਆਰ.: 2009) ਹਨ। ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਤਬਦੀਲ ਕਰ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Gurdas Maan: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਗੁਰਦਾਸ ਮਾਨ ਨੂੰ ਨੋਟਿਸ ਜਾਰੀ, ਕੀ ਹੈ ਬਿਆਨ?


ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਗੈਰ-ਚੋਣਾਂ ਨਾਲ ਸਬੰਧਤ ਡਿਊਟੀਆਂ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ, ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਭਰੇ ਜਾਣ ਵਾਲੇ ਹਰੇਕ ਅਹੁਦਿਆਂ ਲਈ ਤਿੰਨ ਯੋਗ ਅਧਿਕਾਰੀਆਂ ਦਾ ਇੱਕ ਪੈਨਲ ਮੁਹੱਈਆ ਕਰਵਾਉਣ ਲਈ ਕਿਹਾ ਹੈ।


ਚੰਡੀਗੜ੍ਹ ਵਿੱਚ ਐਸਐਸਪੀ ਹੁੰਦਿਆਂ ਉਨ੍ਹਾਂ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵਿਵਾਦ ਕਾਰਨ ਉਨ੍ਹਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਜਦੋਂ ਚਾਹਲ ਨੂੰ ਜਲੰਧਰ 'ਚ ਕਮਿਸ਼ਨਰ ਨਿਯੁਕਤ ਕੀਤਾ ਗਿਆ ਤਾਂ ਰਾਜਪਾਲ ਵੱਲੋਂ ਇਸ 'ਤੇ ਵੀ ਸਵਾਲ ਉਠਾਏ ਗਏ। ਚਾਹਲ ਖਿਲਾਫ ਵੀ ਸੀਬੀਆਈ ਜਾਂਚ ਚੱਲ ਰਹੀ ਹੈ। ਚੇਤੇ ਰਹੇ ਕਿ ਚੋਣਾਂ ਦੇ ਐਲਾਨ ਤੋਂ ਬਾਅਦ ਸੂਬੇ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਹਟਾ ਦਿੱਤਾ ਗਿਆ ਸੀ।


ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ। ਸੂਬਾ ਸਰਕਾਰ ਜਲਦੀ ਹੀ ਨਵੇਂ ਅਧਿਕਾਰੀਆਂ ਦੀ ਤਾਇਨਾਤੀ ਲਈ ਪੈਨਲ ਭੇਜੇਗੀ।


 


ਹ ਵੀ ਪੜ੍ਹੋ : Mohali News: ਪੰਜਾਬ ਪੁਲਿਸ ਨੇ ਰਾਜਪੁਰਾ ਤੋਂ 2 ਨੌਜਵਾਨਾਂ ਨੂੰ 6 ਪਿਸਤੌਲਾਂ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ