EC on Sukhbir Badal: ਚੋਣ ਕਮਿਸ਼ਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਐਕਸ਼ਨ ਲੈਣ ਦੀ ਤਿਆਰੀ ਕਰ ਚੁੱਕਿਆ ਹੈ। ਪੰਜਾਬ ਦੇ ਮੁੱਖ ਚੋਣ ਦਫ਼ਤਰ ਨੇ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਮਿਲੀ ਸ਼ਿਕਾਇਤ ਦੀ ਰਿਪੋਰਟ ਭਾਰਤੀ ਚੋਣ ਕਮਿਸ਼ਨ ਨੂੰ ਭੇਜੀ ਦਿੱਤੀ ਹੈ। ਇਸ ਮਾਮਲੇ ਸਬੰਧੀ ਜੋ ਵੀ ਕਾਰਵਾਈ ਕਰਨੀ ਉਸ ਬਾਰੇ ਫੈਸਲਾ ਭਾਰਤੀ ਚੋਣ ਕਮਿਸ਼ਨ ਹੀ ਲਵੇਗਾ ਹੈ।


COMMERCIAL BREAK
SCROLL TO CONTINUE READING

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜ਼ੀ ਮੀਡੀਆ ਦੇ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਸ਼ਿਕਾਇਤ ਦਿੱਤੀ ਸੀ। ਜੋ ਕਿ ਬਿਲਕੁਲ ਸਹੀ ਪਾਈ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਚੋਣ ਦਫ਼ਤਰ ਨੇ ਲੁਧਿਆਣਾ ਦੇ ਡੀਸੀ ਤੋਂ ਇਸ ਮਾਮਲੇ ਸਬੰਧੀ ਰਿਪੋਰਟ ਮੰਗੀ ਸੀ ਅਤੇ ਉਨ੍ਹਾਂ ਵੱਲੋਂ ਇਸ ਮਾਮਲੇ ਸਬੰਧੀ ਰਿਪੋਰਟ ਸਾਨੂੰ ਬਣਾਕੇ ਭੇਜ ਦਿੱਤੀ ਹੈ। ਅਸੀਂ ਉਹ ਰਿਪੋਰਟ ਇਲੈਕਸ਼ਨ ਕਮਿਸ਼ਨ ਆਫ ਇੰਡਿਆ ਨੂੰ ਭੇਜ ਦਿੱਤੀ ਹੈ। ਇਸ ਰਿਪੋਰਟ ਦੇ ਆਧਾਰ 'ਤੇ ਹੁਣ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਚੋਣ ਕਮਿਸ਼ਨ ਵੱਲੋਂ ਕਾਰਵਾਈ ਕੀਤੀ ਜਾਵੇਗੀ।


ਕੀ ਹੈ ਪੂਰਾ ਮਾਮਲਾ


ਇਹ ਵੀ ਪੜ੍ਹੋ: Lok Sabha Election 2024 Phase 4th: ਆਮ ਚੋਣਾਂ ਦੇ ਚੌਥੇ ਗੇੜ ਲਈ ਗਜ਼ਟ ਨੋਟੀਫਿਕੇਸ਼ਨ ਜਾਰੀ, 13 ਮਈ ਨੂੰ ਹੋਵੇਗੀ ਵੋਟਿੰਗ


ਦਰਅਸਲ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਲੁਧਿਆਣਾ ਦੇ ਰਾਏਕੋਟ ਵਿਖੇ ਪਹੁੰਚੀ ਤਾਂ ਇਸ ਦੌਰਾਨ ਸੁਖਬੀਰ ਬਾਦਲ ਟਰੈਕਟਰ ਤੇ ਬੈਠਕੇ ਵਰਕਰਾਂ ਨੂੰ ਮਿਲ ਰਹੇ ਸਨ। ਇਸ ਦੌਰਾਨ ਇੱਕ ਵਰਕਰ ਬੱਚੇ ਨੂੰ ਸੁਖਬੀਰ ਬਾਦਲ ਕੋਲ ਟਰੈਕਟਰ ਤੇ ਬੈਠਾ ਦਿੱਤਾ ਹੈ। ਇਸ ਤੋਂ ਬਾਅਦ ਉਹ ਬੱਚੇ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਨਾਅਰੇ ਲਗਾਉਂਦਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾਉਣ ਦੀ ਅਪੀਲ ਕਰਦਾ ਹੈ। ਸੁਖਬੀਰ ਬਾਦਲ ਵੀ ਇਸ ਬੱਚੇ ਨੂੰ ਕੁੱਝ ਕਹਿੰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੀ ਸ਼ਿਕਾਇਤ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਚੋਣ ਅਫਸਰ ਨੂੰ ਕੀਤੀ ਸੀ।


ਇਹ ਵੀ ਪੜ੍ਹੋ: Tarn Taran News:ਤਰਨ ਤਾਰਨ ਦੇ ਸਿਵਲ ਹਸਪਤਾਲ 'ਚ ਦਾਖਲ ਗੈਂਗਸਟਰ ਚਰਨਜੀਤ ਉਰਫ਼ ਰਾਜੂ ਸ਼ੂਟਰ ਹੋਇਆ ਫਰਾਰ