Amritpal News: ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ ਦੇ ਸੁਪਰਡੈਂਟ ਨੂੰ ਸ਼ੁੱਕਰਵਾਰ ਨੂੰ ਜੇਲ੍ਹ ਚੋਂ ਇਕ ਸਮਾਰਟਫੋਨ ਸਮੇਤ ਇਲੈਕਟ੍ਰਾਨਿਕ ਯੰਤਰ ਜ਼ਬਤ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਬੈਰਕ ਵਿੱਚ ਕੱਟੜਪੰਥੀ ਜਥੇਬੰਦੀ 'ਵਾਰਿਸ ਪੰਜਾਬ ਦੇ' ਨਾਲ ਸਬੰਧਤ ਕੈਦੀ ਬੰਦ  ਹਨ। ਜੇਲ੍ਹ ਅਧਿਕਾਰੀ ਨੂੰ ਵੱਲੋਂ ਜੇਲ੍ਹ ਵਿੱਚ ਵਰਤੀ ਅਣਗਹਿਲੀ ਦੇ ਲਈ ਤੜਕੇ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਡਿਬਰੂਗੜ੍ਹ ਸਦਰ ਪੁਲਿਸ ਸਟੇਸ਼ਨ ਵਿੱਚ ਹੈ। 


COMMERCIAL BREAK
SCROLL TO CONTINUE READING

ਖਾਲਿਸਤਾਨ ਪੱਖੀ ਜਥੇਬੰਦੀ ਨਾਲ ਸਬੰਧਤ ਕੈਦੀਆਂ ਦੇ ਕਬਜ਼ੇ ਵਿੱਚੋਂ ਜ਼ਬਤ ਕੀਤੇ ਗਏ ਯੰਤਰਾਂ ਵਿੱਚ ਇੱਕ ਸਮਾਰਟਫ਼ੋਨ ਦੇ ਨਾਲ-ਨਾਲ ਇੱਕ ਸਿਮ ਕਾਰਡ, ਇੱਕ ਕੀਪੈਡ ਫ਼ੋਨ, ਕੀ-ਬੋਰਡ ਵਾਲਾ ਇੱਕ ਟੀਵੀ ਰਿਮੋਟ, ਇੱਕ ਜਾਸੂਸੀ-ਕੈਮਰਾ ਪੈੱਨ, ਪੈੱਨ-ਡਰਾਈਵ, ਇੱਕ ਬਲੂਟੁੱਥ ਹੈੱਡਫ਼ੋਨ ਅਤੇ ਸੀ. ਸਪੀਕਰ ਬਰਾਮਦ ਕੀਤੀ ਗਿਆ ਹੈ।


ਜੇਲ੍ਹ ਵਿੱਚ ਸੀਸੀਟੀਵੀ ਕੈਮਰੇ ਲਗਾਏ


ਪੁਲਿਸ ਦੇ ਡਾਇਰੈਕਟਰ ਜਨਰਲ ਜੀਪੀ ਸਿੰਘ ਨੇ ਐਕਸ 'ਤੇ ਪੋਸਟ ਕਰਦੇ ਹੋਏ ਲਿਖਿਆ ਕਿ, "ਡਿਬਰੂਗੜ੍ਹ ਜੇਲ੍ਹ, ਅਸਾਮ ਵਿੱਚ ਐਨਐਸਏ ਨਜ਼ਰਬੰਦਾਂ ਦਾ ਹਵਾਲਾ-ਐਨਐਸਏ ਸੈੱਲ ਵਿੱਚ ਹੋਣ ਵਾਲੀਆਂ ਅਣਅਧਿਕਾਰਤ ਗਤੀਵਿਧੀਆਂ ਬਾਰੇ ਸੂਚਨਾ ਮਿਲਣ 'ਤੇ, ਐਨਐਸਏ ਬਲਾਕ ਦੇ ਜਨਤਕ ਖੇਤਰ ਵਿੱਚ ਵਾਧੂ ਸੀਸੀਟੀਵੀ ਕੈਮਰੇ ਲਗਾਏ ਗਏ ਸਨ,"। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਮੁੜ ਤੋਂ ਰੋਕਣ ਲਈ ਕਾਨੂੰਨੀ ਕਾਰਵਾਈ ਅਤੇ ਕਦਮ ਚੁੱਕੇ ਜਾ ਰਹੇ ਹਨ।


ਖਾਲਿਸਤਾਨ ਪੱਖੀ ਜਥੇਬੰਦੀ ਦੇ ਦਸ ਮੈਂਬਰ ਬੰਦ


ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਪਣੇ ਚਾਚੇ ਸਮੇਤ 10 ਲੋਕ ਨਾਲ ਪਿਛਲੇ ਸਾਲ 19 ਮਾਰਚ ਤੋਂ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਹਨ, ਉਸ ਨੂੰ ਜਥੇਬੰਦੀ 'ਤੇ ਕਾਰਵਾਈ ਦੇ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਐਨਐਸਏ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਕੱਟੜਪੰਥੀ ਜਥੇਬੰਦੀ ਦੇ ਮੈਂਬਰਾਂ ਨੂੰ ਪੰਜਾਬ ਤੋਂ ਜੇਲ੍ਹ ਵਿੱਚ ਲਿਆਉਣ ਤੋਂ ਬਾਅਦ ਜੇਲ੍ਹ ਵਿੱਚ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਜੇਲ੍ਹ ਪ੍ਰਸਾਸ਼ਨ ਨੇ ਜੇਲ੍ਹ ਵਿੱਚ ਵਾਧੂ ਸੁਰੱਖਿਆ ਦੇ ਪ੍ਰਬੰਧ ਕਰਦੇ ਹੋਏ ਸੀਸੀਟੀਵੀ ਕੈਮਰੇ ਲਗਾਏ ਗਏ ਸਨ ਅਤੇ ਸਾਰੇ ਨੁਕਸਦਾਰ ਕੈਮਰੇ ਜਾਂ ਤਾਂ ਬਦਲ ਦਿੱਤੇ ਗਏ ਸਨ ਜਾਂ ਮੁਰੰਮਤ ਕੀਤੇ ਗਏ ਸਨ। ਡਿਬਰੂਗੜ੍ਹ ਜੇਲ੍ਹ ਉੱਤਰ-ਪੂਰਬ ਦੀਆਂ ਸਭ ਤੋਂ ਪੁਰਾਣੀਆਂ ਅਤੇ ਸਭ ਤੋਂ ਉੱਚ ਸੁਰੱਖਿਆ ਵਾਲੀਆਂ ਜੇਲ੍ਹਾਂ ਵਿੱਚੋਂ ਇੱਕ ਹੈ। ਇਹ 1859-60 ਵਿੱਚ ਬਣਾਇਆ ਗਿਆ ਸੀ।