Emergency movie News: ਸਿੱਖਾਂ ਵਿਰੁੱਧ ਭੜਕਾਹਟ ਪੈਦਾ ਕਰਨ ਵਾਲੀ ਫਿਲਮ ‘ਐਮਰਜੈਂਸੀ’ ਉੱਪਰ ਰੋਕ ਲੱਗੇ- ਐਮ.ਪੀ. ਸਰਬਜੀਤ ਸਿੰਘ
Advertisement
Article Detail0/zeephh/zeephh2391642

Emergency movie News: ਸਿੱਖਾਂ ਵਿਰੁੱਧ ਭੜਕਾਹਟ ਪੈਦਾ ਕਰਨ ਵਾਲੀ ਫਿਲਮ ‘ਐਮਰਜੈਂਸੀ’ ਉੱਪਰ ਰੋਕ ਲੱਗੇ- ਐਮ.ਪੀ. ਸਰਬਜੀਤ ਸਿੰਘ

Emergency movie News: 14 ਅਗਸਤ ਨੂੰ ਕੰਗਨਾ ਰਣੌਤ ਵੱਲੋਂ ਆਪਣੀ ਫਿਲਮ ਦਾ ਟ੍ਰੇਲਰ ਲਾਂਚ ਕੀਤਾ ਗਿਆ ਸੀ। ਇਹ ਫਿਲਮ 6 ਸਤੰਬਰ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

Emergency movie News: ਸਿੱਖਾਂ ਵਿਰੁੱਧ ਭੜਕਾਹਟ ਪੈਦਾ ਕਰਨ ਵਾਲੀ ਫਿਲਮ ‘ਐਮਰਜੈਂਸੀ’ ਉੱਪਰ ਰੋਕ ਲੱਗੇ- ਐਮ.ਪੀ. ਸਰਬਜੀਤ ਸਿੰਘ

Emergency movie News: ਨਵੀਂ ਫਿਲਮ ‘ਐਮਰਜੈਂਸੀ’ ਵਿਚ ਸਿੱਖਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਸਮਾਜ ਅੰਦਰ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਹੈ। ਜੇਕਰ ਇਸ ਫਿਲਮ ਅੰਦਰ ਸਿੱਖਾਂ ਨੂੰ ਵੱਖਵਾਦੀ ਜਾਂ ਦਹਿਸ਼ਤਗਰਦ ਵਜੋਂ ਫਿਲਮਾਇਆ ਗਿਆ ਹੈ ਤਾਂ ਇਹ ਇਕ ਗਹਿਰੀ ਸਾਜ਼ਿਸ਼ ਹੈ। ਸਿੱਖਾਂ ਪ੍ਰਤੀ ਹੋਰਨਾਂ ਕੌਮਾਂ ਅੰਦਰ ਨਫਰਤ ਪੈਦਾ ਕਰਨ ਲਈ ਇਹ ਫਿਲਮ ਇਕ ਮਨੋਵਿਗਿਆਨਕ ਹਮਲਾ ਹੈ ਜਿਸ ਉੱਪਰ ਸਰਕਾਰ ਨੂੰ ਅਗਾਊਂ ਨੋਟਿਸ ਲੈਂਦਿਆਂ ਰੋਕ ਲਗਾਉਣੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਮ.ਪੀ. ਭਾਈ ਸਰਬਜੀਤ ਸਿੰਘ ਵੱਲੋਂ ਇਕ ਪ੍ਰੈਸ ਬਿਆਨ ਰਾਹੀਂ ਕੀਤਾ ਗਿਆ।

ਐਮ.ਪੀ. ਭਾਈ ਸਰਬਜੀਤ ਸਿੰਘ ਤਚਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਉੱਪਰ ਨਫਰਤੀ ਹਮਲੇ ਹੋਣ ਦੀਆਂ ਖਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਅਜਿਹੇ ਵਿਚ ਇਹ ਫਿਲਮ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਇਸ ਦੇਸ਼ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਜਿਨ੍ਹਾਂ ਨੂੰ ਫਿਲਮਾਂ ਰਾਹੀਂ ਪੂਰੀ ਤਰ੍ਹਾਂ ਉਜਾਗਰ ਨਹੀਂ ਕੀਤਾ ਗਿਆ ਪ੍ਰੰਤੂ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਅੰਦਰ ਭਾਈਚਾਰਕ ਸਾਂਝ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਤਰਾਜਯੋਗ ਫਿਲਮਾਂ ਜਾਂ ਗੀਤਾਂ ਉੱਪਰ ਪਾਬੰਧੀ ਲੱਗਣੀ ਚਾਹੀਦੀ ਹੈ। ਉਨ੍ਹਾਂ ਸਮਾਜ ਅੰਦਰ ਸਦਭਾਵਨਾ ਤੇ ਸ਼ਾਂਤੀ ਕਾਇਮ ਰੱਖਣ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਸਮਾਜ ਵਿਰੋਧੀ ਕਾਰਵਾਈਆਂ ਰੋਕਣ ਲਈ ਹਮੇਸ਼ਾ ਦ੍ਰਿੜ੍ਹ ਹਨ।

ਦੱਸਦੀਏ ਕਿ ਸੁਤੰਤਰਤਾ ਦਿਵਸ ਤੋਂ ਇਕ ਦਿਨ ਪਹਿਲਾਂ ਬੁੱਧਵਾਰ ਨੂੰ, 14 ਅਗਸਤ ਨੂੰ, ਅਭਿਨੇਤਰੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ 1975 ਵਿਚ ਭਾਰਤ 'ਤੇ ਅਧਾਰਤ ਟ੍ਰੇਲਰ ਸ਼ੇਅਰ ਕੀਤਾ, ਇਹ ਫਿਲਮ ਉਸ ਸਮੇਂ ਦੇ ਆਲੇ-ਦੁਆਲੇ ਘੁੰਮਦੀ ਹੈ ਜਦੋਂ ਦੇਸ਼ ਵਿਚ ਐਮਰਜੈਂਸੀ ਲਗਾਈ ਗਈ ਸੀ। ਸਿਆਸੀ ਡਰਾਮੇ ਵਿੱਚ ਕੰਗਨਾ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਉਂਦੀ ਨਜ਼ਰ ਆ ਰਹੀ ਹੈ। 

Trending news