Mansa News: ਸਿੱਧੂ ਮੂਸੇਵਾਲਾ ਦੇ ਤਾਏ ਦੀ ਸੁਰੱਖਿਆ `ਚ ਤਾਇਨਾਤ ਮੁਲਾਜ਼ਮ ਦੀ ਗੋਲੀ ਚੱਲਣ ਨਾਲ ਮੌਤ
Mansa News: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੀ ਸੁਰੱਖਿਆ `ਚ ਤਾਇਨਾਤ ਪੁਲਿਸ ਮੁਲਾਜ਼ਮ ਹਰਦੀਪ ਸਿੰਘ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਹੈ।
Mansa News: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਮੁਲਾਜ਼ਮ ਹਰਦੀਪ ਸਿੰਘ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਹੈ। ਇਹ ਗੋਲ਼ੀ ਹਰਦੀਪ ਸਿੰਘ ਦੇ ਹਥਿਆਰ ਵਿਚੋਂ ਹੀ ਚੱਲੀ ਹੈ।
ਪਰਿਵਾਰ ਮੁਤਾਬਕ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲ਼ੀ ਚੱਲ ਗਈ ਅਤੇ ਹਰਦੀਪ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਹਰਦੀਪ ਸਿੰਘ ਮਾਨਸਾ ਦੇ ਪਿੰਡ ਫਫੜੇ ਭਾਈਕੇ ਦਾ ਰਹਿਣ ਵਾਲਾ ਸੀ।
ਡੀਐਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਹਰਦੀਪ ਸਿੰਘ ਪੁਲਿਸ ਕਾਂਸਟੇਬਲ ਜੋ ਕਿ ਐਕਸ ਸਰਵਿਸਮੈਨ ਵੀ ਹੈ ਉਸ ਦੀ ਦੇਰ ਰਾਤ ਅਚਾਨਕ ਗੋਲੀ ਲੱਗਣ ਦੇ ਕਾਰਨ ਮੌਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਗਹਿਰਾਈ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਹਰਦੀਪ ਸਿੰਘ ਦੇਰ ਰਾਤ ਕਿਸੇ ਵਿਆਹ ਸਮਾਗਮ ਵਿੱਚੋਂ ਆਪਣੇ ਘਰ ਪਹੁੰਚਿਆ ਸੀ। ਜਿਸ ਤੋਂ ਬਾਅਦ ਘਰ ਵਿੱਚ ਹੀ ਢਾਈ ਵਜੇ ਦੇ ਕਰੀਬ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋਣ ਸਬੰਧੀ ਸੂਚਨਾ ਮਿਲੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਹਰਦੀਪ ਸਿੰਘ ਦੀ ਲਾਸ਼ ਨੂੰ ਮਾਨਸਾ ਦੇ ਸਿਵਲ ਹਸਪਤਾਲ ’ਚ ਰੱਖ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ 'ਚ ਤਾਇਨਾਤ ਤਿੰਨ ਗੰਨਮੈਨਾਂ ਵਿਚਾਲੇ ਵੀ ਝੜਪ ਹੋਈ ਸੀ।
ਇਹ ਵੀ ਪੜ੍ਹੋ : Punjab Breaking Live Updates: SGPC ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ, ਪੰਥਕ ਮੁੱਦਿਆਂ ਤੇ ਹੋਵੇਗੀ ਚਰਚਾ, ਜਾਣੋ ਪੰਜਾਬ ਦੀਆਂ ਵੱਡੀਆਂ ਖ਼ਬਰਾਂ
ਇਸ ਝੜਪ ਦੌਰਾਨ ਦੋ ਸੁਰੱਖਿਆ ਮੁਲਾਜ਼ਮਾਂ ਨੇ ਇੱਕ ਹੋਰ ਸੁਰੱਖਿਆ ਕਰਮਚਾਰੀ ਦੇ ਸਿਰ ਉਤੇ ਹਮਲਾ ਕਰ ਦਿੱਤਾ ਸੀ, ਜਿਸ ਨਾਲ ਉਹ ਜ਼ਖਮੀ ਹੋ ਗਿਆ ਸੀ।
ਦੱਸ ਦਈਏ 29 ਮਈ 2022 ਨੂੰ ਜਵਾਹਰਕੇ ਪਿੰਡ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਲਗਭਗ ਸਾਰੇ ਪਰਿਵਾਰ ਨੂੰ ਸੁਰੱਖਿਆ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀ ਗਈ ਹੈ। ਇਸੇ ਕਾਰਨ ਕਾਂਸਟੇਬਲ ਹਰਦੀਪ ਸਿੰਘ ਵੀ ਗੰਨਮੈਨ ਵਜੋਂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਦੀ ਸੁਰੱਖਿਆ ਵਿੱਚ ਤਾਇਨਾਤ ਸੀ।
ਇਹ ਵੀ ਪੜ੍ਹੋ : Bathinda Kisan Clash: ਪੁਲਿਸ ਅਤੇ ਕਿਸਾਨਾਂ ਵਿਚਕਾਰ ਤਿੱਖੀ ਝੜਪ, ਭੰਨੀਆਂ ਪੁਲਿਸ ਦੀਆਂ ਗੱਡੀਆਂ