Punjab Police News: ਖਨੌਰੀ ਬਾਰਡਰ `ਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਵਾਲੇ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਸਨਮਾਨਿਤ
Punjab Police News: ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖਲ Jagjit Dallewal ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਕਿਸਾਨਾਂ ਦੇ ਇਕ ਵਫ਼ਦ ਦੇ ਅੱਜ ਹਸਪਤਾਲ ਪੁੱਜਣ ਦੌਰਾਨ ਡੀਐੱਮਸੀ ਦੇ ਬਾਹਰ ਭਾਰੀ ਸੁਰੱਖਿਆ ਤਾਇਨਾਤੀ ਦੇ ਚਲਦਿਆਂ ਉਨ੍ਹਾਂ ਨੂੰ ਕਿਸਾਨ ਆਗੂ ਨੂੰ ਮਿਲਣ ਨਹੀਂ ਦਿੱਤਾ ਗਿਆ। ਇਸ ਦਾ ਕਿਸਾਨਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਅਤੇ ਉਹ ਓਪੀਡੀ ਦੇ ਬਾਹਰ ਧਰਨਾ ਲਗਾ ਕੇ ਬੈਠ ਗਏ।
Punjab Police News(ਕਮਲਦੀਪ ਸਿੰਘ): ਪੰਜਾਬ ਪੁਲਿਸ ਵੱਲੋਂ ਖਨੌਰੀ ਬਾਰਡਰ ਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਵਾਲੇ 105 ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਇੱਕ ਨੋਟੀਫੀਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਲਿਖਿਆ ਗਿਆ ਹੈ ਕਿ ਮਿਤੀ 25/26.11.24 ਨੂੰ ਖਨੌਰੀ ਬਾਰਡਰ, ਜ਼ਿਲਾ ਸੰਗਰੂਰ ਵਿਖੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਹੇਠ ਲਿਖੇ ਅਧਿਕਾਰੀਆਂ ਨੇ ਆਪਣੀ ਡਿਊਟੀ ਬੜੇ ਹੀ ਜੋਸ਼ ਅਤੇ ਪੂਰੀ ਜ਼ਿੰਮੇਵਾਰੀ ਨਾਲ ਨਿਭਾਈ ਹੈ। ਉਹਨਾਂ ਨੂੰ ਉਤਸ਼ਾਹਿਤ ਕਰਨ ਲਈ ਨਕਦ ਇਨਾਮ ਦੇ ਨਾਲ ਪ੍ਰਸ਼ੰਸਾ ਸਰਟੀਫਿਕੇਟ ਕਲਾਸ-1 ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਚਿੱਠੀ ਐਸਪੀਐਸ ਪਰਮਾਰ, ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਵਜੋ ਜਾਰੀ ਕੀਤਾ ਗਿਆ ਹੈ।
ਦੱਸਦੀਏ ਕਿ ਇਸੇ 25 ਨਵੰਬਰ ਦੀ ਰਾਤ ਨੂੰ ਹੀ ਖਨੌਰੀ ਬਾਰਡਰ ਤੋਂ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।
ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖਲ Jagjit Dallewal ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਕਿਸਾਨਾਂ ਦੇ ਇਕ ਵਫ਼ਦ ਦੇ ਅੱਜ ਹਸਪਤਾਲ ਪੁੱਜਣ ਦੌਰਾਨ ਡੀਐੱਮਸੀ ਦੇ ਬਾਹਰ ਭਾਰੀ ਸੁਰੱਖਿਆ ਤਾਇਨਾਤੀ ਦੇ ਚਲਦਿਆਂ ਉਨ੍ਹਾਂ ਨੂੰ ਕਿਸਾਨ ਆਗੂ ਨੂੰ ਮਿਲਣ ਨਹੀਂ ਦਿੱਤਾ ਗਿਆ। ਇਸ ਦਾ ਕਿਸਾਨਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਅਤੇ ਉਹ ਓਪੀਡੀ ਦੇ ਬਾਹਰ ਧਰਨਾ ਲਗਾ ਕੇ ਬੈਠ ਗਏ।