Punjab Roadways Strike: ਪੰਜਾਬ ਰੋਡਵੇਜ ਤੇ ਪਨਬੱਸ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਰੋਸ ਪ੍ਰਦਰਸ਼ਨ ਦੀ ਮੁੜ ਦਿੱਤੀ ਚਿਤਾਵਨੀ
Punjab Roadways Strike: ਪੰਜਾਬ ਰੋਡਵੇਜ ਤੇ ਪਨਬੱਸ ਕਰਮਚਾਰੀਆਂ ਨੇ ਲੁਧਿਆਣਾ ਵਿੱਚ ਗੇਟ ਰੈਲੀ ਕਰਕੇ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਆਗੂਆਂ ਨੇ ਕਿਹਾ ਕਿ ਆਊਟਸੋਰਸਿੰਗ ਉਪਰ ਮੁਲਾਜ਼ਮਾਂ ਦੀ ਭਰਤੀ ਕਰਨ ਦੀ ਪ੍ਰਕਿਰਿਆ ਗ਼ੈਰ ਵਾਜਿਬ ਹੈ।
Punjab Roadways Strike: ਪੰਜਾਬ ਰੋਡਵੇਜ ਤੇ ਪਨਬੱਸ ਕਰਮਚਾਰੀਆਂ ਨੇ ਲੁਧਿਆਣਾ ਵਿੱਚ ਗੇਟ ਰੈਲੀ ਕਰਕੇ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਇਸ ਮੌਕੇ ਮੁਲਾਜ਼ਮਾਂ ਨੇ ਸਰਕਾਰ ਵੱਲੋਂ ਲਗਾਏ ਗਏ ਐਮਸਾ ਦਾ ਵੀ ਵਿਰੋਧ ਕੀਤਾ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਆਊਟਸੋਰਸਿੰਗ ਉਪਰ ਮੁਲਾਜ਼ਮਾਂ ਦੀ ਭਰਤੀ ਕਰਨ ਦੀ ਪ੍ਰਕਿਰਿਆ ਗ਼ੈਰ ਵਾਜਿਬ ਹੈ।
ਲੁਧਿਆਣਾ ਦੇ ਬੱਸ ਅੱਡੇ ਉਤੇ ਸਥਿਤ ਪੰਜਾਬ ਰੋਡਵੇਜ ਪਨਬੱਸ ਕਰਮਚਾਰੀਆਂ ਨੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ ਤੇ ਗੇਟ ਰੈਲੀ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਊਟਸੋਰਸਿੰਗ ਉਤੇ ਕਰਮਚਾਰੀਆਂ ਨੂੰ ਭਰਤੀ ਕਰਨ ਉਤੇ ਮਨਾਹੀ ਦਿੱਤੀ ਗਈ ਸੀ ਪਰ ਫਿਰ ਵੀ ਮੁਲਾਜ਼ਮਾਂ ਦੀ ਭਰਤੀ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਉਹ ਐਮਸਾ ਦਾ ਵੀ ਵਿਰੋਧ ਕਰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ 14 ਤਾਰੀਕ ਨੂੰ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੀ ਮੁਲਾਕਾਤ ਹੈ ਜੇਕਰ ਉਸ ਵਿੱਚ ਵੀ ਹੱਲ ਨਹੀਂ ਹੋਇਆ ਤਾਂ ਉਹ ਪ੍ਰਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰਨਗੇ।
ਯੂਨੀਅਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਚਿਤਾਵਨੀ ਇਸ ਲਈ ਦੇਣੀ ਪਈ ਕਿਉਂਕਿ ਇਸ ਤੋਂ ਪਹਿਲਾਂ ਸਰਕਾਰ 3-4 ਵਾਰ ਮੀਟਿੰਗ ਦਾ ਵਾਅਦਾ ਕਰਕੇ ਰੱਦ ਕਰ ਚੁੱਕੇ ਹਨ। ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਵਾਰ ਵੀ ਅਜਿਹਾ ਕੁਝ ਕੀਤਾ ਤਾਂ ਉਹ ਪੂਰੇ ਪੰਜਾਬ ਵਿੱਚ ਚੱਕਾ ਜਾਮ ਕਰਨਗੇ।
ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਜੱਲੇਵਾਲਾ ਨੇ ਦੱਸਿਆ ਕਿ ਯੂਨੀਅਨ ਵੱਲੋਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿੱਚ ਮੁੱਖ ਮੰਤਰੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਸੀ ਪਰ ਪ੍ਰਸ਼ਾਸਨ ਨੇ ਮੁੱਖ ਮੰਤਰੀ ਨਾਲ ਗੱਲ ਕਰਕੇ ਉਨ੍ਹਾਂ ਨੂੰ 25 ਅਗਸਤ ਨੂੰ ਮੀਟਿੰਗ ਦਾ ਸਮਾਂ ਦੇ ਦਿੱਤਾ ਸੀ ਪਰ ਇਹ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ। ਅਜਿਹਾ ਇੱਕ ਵਾਰ ਨਹੀਂ ਸਗੋਂ ਕਈ ਵਾਰ ਹੋ ਚੁੱਕਾ ਹੈ ਪਰ ਹੁਣ ਉਮੀਦ ਹੈ ਕਿ 14 ਸਤੰਬਰ ਨੂੰ ਯੂਨੀਅਨ ਨਾਲ ਹੋਣ ਵਾਲੀ ਮੀਟਿੰਗ ਰੱਦ ਨਹੀਂ ਹੋਵੇਗੀ ਅਤੇ ਮੁੱਖ ਮੰਤਰੀ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨਗੇ।
ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੀ ਹਾਲਤ ਅਜਿਹੀ ਹੈ ਕਿ ਪੰਜਾਬ ਸਰਕਾਰ ਪਿਛਲੇ ਦੋ ਸਾਲਾਂ ਦੌਰਾਨ ਇੱਕ ਵੀ ਨਵੀਂ ਬੱਸ ਨਹੀਂ ਖਰੀਦ ਸਕੀ ਅਤੇ ਟਰਾਂਸਪੋਰਟ ਮਾਫੀਆ ਦਾ ਰਾਜ ਪੂਰੀ ਤਰ੍ਹਾਂ ਨਾਲ ਹਾਵੀ ਹੋ ਚੁੱਕਾ ਹੈ। ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ ਅਤੇ ਟਰਾਂਸਪੋਰਟ ਮਾਫੀਆ ਵੱਲੋਂ ਟਰਾਂਸਪੋਰਟ 'ਤੇ ਵੀ ਕਬਜ਼ਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Punjab Crime News: ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; ਭਾਰੀ ਅਸਲਾ ਬਰਾਮਦ
ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ