Amritsar Encounter (ਭਰਤ ਸ਼ਰਮਾ):  ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਕੋਲ ਦਾਰਾ ਹੋਟਲ ਦੇ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇੱਕ ਗੈਂਗਸਟਰ ਨੂੰ ਗੋਲੀ ਲੱਗਣ ਦੀ ਵੀ ਖ਼ਬਰ ਸਾਹਮਣੇ ਆਈ ਹੈ। ਫਿਲਹਾਲ ਕੋਈ ਵੀ ਬੋਲਣ ਨੂੰ ਤਿਆਰ ਨਹੀਂ ਦੱਸਿਆ ਜਾ ਰਿਹਾ। ਇਸ ਫਾਇਰਿੰਗ ਦੌਰਾਨ ਪੁਲਿਸ ਅਧਿਕਾਰੀ ਵੀ ਇੱਕ ਜ਼ਖਮੀ ਹੋਇਆ ਹੈ। ਪੁਲਿਸ ਨੂੰ ਪੂਰੇ ਇਲਾਕੇ ਸੀਲ ਕਰ ਦਿੱਤਾ ਹੈ।


COMMERCIAL BREAK
SCROLL TO CONTINUE READING

ਅੰਮ੍ਰਿਤਸਰ ਵਿੱਚ ਪੁਲਿਸ ਟੀਮ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਕਾਰਵਾਈ ਤੋਂ ਬਾਅਦ ਪੁਲਸ ਨੇ ਜ਼ਖਮੀ ਅਪਰਾਧੀ ਨੂੰ ਇਕ ਹੋਰ ਸਾਥੀ ਸਮੇਤ ਗ੍ਰਿਫਤਾਰ ਕਰ ਲਿਆ ਹੈ। ਇਸ ਦੌਰਾਨ ਝਾੜੀਆਂ ਵਿੱਚ ਪਿਆ ਇੱਕ ਮੋਟਰਸਾਈਕਲ ਵੀ ਬਰਾਮਦ ਹੋਇਆ।


ਜਾਣਕਾਰੀ ਮੁਤਾਬਕ ਅੰਮ੍ਰਿਤਸਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਵੇਰਕਾ ਬਾਈਪਾਸ ਨੇੜੇ ਇਹ ਗੋਲੀਬਾਰੀ ਹੋਈ। ਦਰਅਸਲ, ਅੰਮ੍ਰਿਤਸਰ ਦੀ ਸੀਆਈਏ ਟੀਮ ਨੂੰ ਸੂਚਨਾ ਮਿਲੀ ਸੀ ਕਿ ਕੁਝ ਸ਼ਰਾਰਤੀ ਅਨਸਰ ਮੋਟਰਸਾਈਕਲ 'ਤੇ ਇਸ ਇਲਾਕੇ 'ਚ ਘੁੰਮ ਰਹੇ ਹਨ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ। ਵੇਰਕਾ ਬਾਈਪਾਸ 'ਤੇ ਸੁੰਨਸਾਨ ਇਲਾਕੇ 'ਚ ਜਦੋਂ ਪੁਲਿਸ ਉਨ੍ਹਾਂ ਦੇ ਨੇੜੇ ਪਹੁੰਚੀ ਤਾਂ ਮੁਲਜ਼ਮਾਂ ਨੇ ਪੁਲਿਸ ਟੀਮ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।


ਜਵਾਬੀ ਕਾਰਵਾਈ ਵਿੱਚ ਇੱਕ ਗੋਲੀ ਚੱਲੀ


ਬਦਮਾਸ਼ਾਂ ਵੱਲੋਂ ਫਾਇਰਿੰਗ ਕਰਨ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਦੌਰਾਨ ਹਮਲਾਵਰ ਦੀ ਲੱਤ 'ਚ ਗੋਲੀ ਲੱਗੀ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਦੋਵਾਂ ਬਦਮਾਸ਼ਾਂ ਨੂੰ ਫੜ ਲਿਆ। ਫਿਲਹਾਲ ਪੁਲਿਸ ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਲੈ ਗਈ ਹੈ।


ਕਾਬਿਲੇਗੌਰ ਹੈ ਕਿ ਬੀਤੀ ਰਾਤ ਤਰਨਤਾਰਨ ਵਿੱਚ ਕਤਲ ਕੇਸ ਵਿੱਚ ਲੋੜੀਂਦੇ ਗੈਂਗਸਟਰ ਜੁਗਰਾਜ ਸਿੰਘ ਉਰਫ ਜੱਗਾ ਵਾਸੀ ਮੁਰਾਦਪੁਰਾ ਅਤੇ ਤਰਨਤਾਰਨ ਪੁਲਿਸ ਵਿਚਾਲੇ ਦੇਰ ਰਾਤ ਮੁਕਾਬਲਾ ਹੋਇਆ। ਘਟਨਾ ਵਿੱਚ ਪੁਲਿਸ ਦੀ ਜਵਾਬੀ ਗੋਲੀਬਾਰੀ ਦੌਰਾਨ ਜੱਗਾ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਨੇੜਲੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜੁਗਰਾਜ ਸਿੰਘ ਖਿਲਾਫ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਕਰੀਬ ਅੱਧੀ ਦਰਜਨ ਕੇਸ ਦਰਜ ਹਨ।


ਇਹ ਵੀ ਪੜ੍ਹੋ : Punjab Breaking Live Updates: ਡੱਲੇਵਾਲ ਨੂੰ ਹਿਰਾਸਤ 'ਚ ਲਏ ਜਾਣ ਪਿਛੋਂ ਕਿਸਾਨ ਉਲੀਕਣਗੇ ਨਵੀਂ ਰਣਨੀਤੀ , ਇੱਥੇ ਜਾਣੋ ਵੱਡੀਆਂ ਖਬਰਾਂ