Jalandhar Encounter: ਜਲੰਧਰ ਪੁਲਿਸ ਅਤੇ ਜੱਗ ਜੱਗੂ ਭਗਵਾਨਪੁਰੀਆ ਗਿਰੋਹ ਦੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਗੈਂਗਸਟਰਾਂ ਵੱਲੋਂ ਕੀਤੀ ਗਈ ਫਾਇਰਿੰਗ ਦੇ ਜਵਾਬ ਵਿੱਚ ਪੁਲਿਸ ਨੇ ਵੀ ਫਾਇਰ ਕੀਤੇ। ਇਸ ਵਿੱਚ ਇਕ ਮੁਲਜ਼ਮ ਜ਼ਖ਼ਮੀ ਹੋ ਗਿਆ ਹੈ। ਪੁਲਿਸ ਨੇ ਦੋ ਹੋਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਵੱਡੀ ਮਾਤਰਾ ਵਿੱਚ ਅਸਲਾ ਬਰਾਮਦ ਕੀਤਾ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਮੁਤਾਬਕ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਗੁਰਗਿਆਂ ਨੇ ਜਮਸ਼ੇਰ ਜੰਡਿਆਲਾ ਰੋਡ 'ਤੇ ਪੁਲਿਸ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਦੀ ਜਵਾਬੀ ਕਾਰਵਾਈ 'ਚ ਗੈਂਗਸਟਰ ਦੇ ਗੁਰਗੇ ਨੂੰ ਗੋਲੀ ਲੱਗ ਗਈ। ਜ਼ਬਰਦਸਤ ਗੋਲੀਬਾਰੀ 'ਚ ਕਰੀਬ 15 ਰਾਉਂਡ ਗੋਲੀਆਂ ਚਲਾਈਆਂ ਗਈਆਂ। ਜ਼ਖਮੀ ਮੁਲਜ਼ਮ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।


ਦੱਸਿਆ ਜਾ ਰਿਹਾ ਹੈ ਕਿ ਭਗਵਾਨਪੁਰੀਆ ਦੇ ਹੌਲਦਾਰ ਮਨਜੀਤ ਨੂੰ ਜਲੰਧਰ ਕਮਿਸ਼ਨਰੇਟ ਪੁਲਸ ਨੇ ਹਥਿਆਰ ਬਰਾਮਦਗੀ ਦੇ ਕਿਸੇ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਇਹ ਹਥਿਆਰ ਜਮਸ਼ੇਰ ਜੰਡਿਆਲਾ ਰੋਡ 'ਤੇ ਲੁਕਾਏ ਹੋਣ ਦੀ ਗੱਲ ਕਬੂਲੀ। ਜਦੋਂ ਪੁਲਿਸ ਉਸ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਆਪਣੇ ਨਾਲ ਲੈ ਕੇ ਗਈ ਤਾਂ ਗੈਂਗਸਟਰ ਨੇ ਆਪਣਾ ਛੁਪਾਇਆ ਹੋਇਆ ਹਥਿਆਰ ਕੱਢ ਲਿਆ ਅਤੇ ਪੁਲਿਸ ’ਤੇ ਗੋਲੀ ਚਲਾ ਦਿੱਤੀ, ਜਿਸ ਮਗਰੋਂ ਪੁਲਿਸ ਨੇ ਬਚਾਅ ਵਿੱਚ ਜਵਾਬੀ ਕਾਰਵਾਈ ਕਰਦਿਆਂ ਗੁਰਗੇ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ।


ਜ਼ਖ਼ਮੀ ਗੈਂਗਸਟਰ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਪੁਲਿਸ ਨੇ ਮੌਕੇ ਤੋਂ 6 ਹਥਿਆਰ ਅਤੇ ਗੋਲੀਆਂ ਅਤੇ ਸਿੱਕੇ ਵੀ ਬਰਾਮਦ ਕੀਤੇ ਹਨ। ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਨਸ਼ੀਲੇ ਪਦਾਰਥਾਂ, ਹਥਿਆਰਾਂ ਦੇ ਧੰਦੇ ਅਤੇ ਫਿਰੌਤੀ ਦੇ ਧੰਦੇ ਨਾਲ ਜੁੜਿਆ ਹੋਏ ਹਨ ਅਤੇ ਉਸ ਖਿਲਾਫ ਕਈ ਮਾਮਲੇ ਦਰਜ ਹਨ।


ਕਾਬਿਲੇਗੌਰ ਹੈ ਕਿ ਬੀਤੀ ਰਾਤ ਤਰਨਤਾਰਨ ਵਿੱਚ ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਮੁਲਜ਼ਮ ਵੱਲੋਂ ਫਾਇਰਿੰਗ ਕਰਨ ਉਤੇ ਜਵਾਬੀ ਗੋਲੀਬਾਰੀ ਵਿੱਚ ਨਸ਼ਾ ਤਸਕਰ ਦੀ ਲੱਤ ਵਿੱਚ ਗੋਲੀ ਲੱਗ ਗਈ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਨਸ਼ਾ ਤਸਕਰ ਕੋਲੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਲਵਕਰਨ ਸਿੰਘ ਵਾਸੀ ਬਾਕੀਪੁਰ ਵਜੋਂ ਹੋਈ ਹੈ।