Tarn Taran Encounter: ਤਰਨਤਾਰਨ ਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਆਸਲ ਪਿੰਡ 'ਚ ਸਥਿਤ ਬੀਐੱਸਐੱਫ. ਦੀ ਡਰੇਨ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੋ ਸ਼ੱਕੀ ਨੌਜਵਾਨ ਨੂੰ ਐਕਟਿਵਾ 'ਤੇ ਸਵਾਰ ਦੇਖ ਕੇ ਰੁਕਣ ਦਾ ਇਸ਼ਾਰਾ ਕੀਤਾ ਗਿਆ। ਇਸ ਦਰਮਿਆਨ ਉਨ੍ਹਾਂ ਨੇ ਪੁਲਿਸ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ। ਇਸ ਫਾਇਰਿੰਗ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ ਹਨ।


COMMERCIAL BREAK
SCROLL TO CONTINUE READING

ਜਾਣਕਾਰੀ ਅਨੁਸਾਰ ਵਲਟੋਹਾ ਪੁਲਿਸ ਪੈਟਰੋਲਿੰਗ ਦੌਰਾਨ ਪਿੰਡ ਆਸਲ ਡਰੇਨ ਤੇ ਮੌਜੂਦ ਸੀ ਕੀ ਇਸ ਦੌਰਾਨ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਗੁਰਗੇ ਕਰਮਜੀਤ ਸਿੰਘ ਕਰਨ ਪਿੰਡ ਤੂਤ ਅਤੇ ਗੁਰਲਾਲਜੀਤ ਸਿੰਘ ਵਾਸੀ ਭੰਗਾਲਾ ਇੱਕ ਐਕਟਿਵਾ ਉਤੇ ਸਵਾਰ ਹੋ ਕੇ ਆ ਰਹੇ ਸਨ ਜਿਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਰੁਕਣ ਦੀ ਬਜਾਏ ਇਨ੍ਹਾਂ ਨੇ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਜਦੋਂ ਗੋਲ਼ੀ ਚਲਾਈ ਤਾਂ ਦੋ ਗੈਂਗਸਟਰਾਂ ਦੇ ਲੱਤ ਵਿੱਚ ਗੋਲੀਆਂ ਲੱਗ ਗਈਆਂ ਜਿਸ ਨਾਲ ਦੋਵੇਂ ਹੀ ਜ਼ਖ਼ਮੀ ਹੋ ਗਏ ਜਿਨਾਂ ਨੂੰ ਪੁਲਿਸ ਨੇ ਕਾਬੂ ਕਰ ਕੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਸਬੰਧੀ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।


ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਤਰਨਤਾਰਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੈਂਗਸਟਰ ਪ੍ਰਭ ਦਾਸੂਵਾਲ ਦੇ ਕੁਝ ਸਾਥੀ ਉਸ ਥਾਂ 'ਤੇ ਲੁਕੇ ਹੋਏ ਹਨ। ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਛਾਪੇਮਾਰੀ ਕਰਨ ਦੀਆਂ ਤਿਆਰੀਆਂ ਨਾਲ ਪਹੁੰਚੀ। ਜਿਸ ਤੋਂ ਬਾਅਦ ਦੋਸ਼ੀਆਂ ਨੇ ਪੁਲਿਸ ਨੂੰ ਦੇਖਦੇ ਹੀ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ .32 ਬੋਰ ਦਾ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਵਾਰਦਾਤਾਂ ਵਿੱਚ ਵਰਤਿਆ ਇੱਕ ਸਕੂਟਰ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਫਿਲਹਾਲ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਉਹ ਮੁਲਜ਼ਮਾਂ ਤੋਂ ਬਰਾਮਦ ਹਥਿਆਰ ਕਿੱਥੋਂ ਲੈ ਕੇ ਆਏ ਸਨ ਅਤੇ ਕੀ ਉਨ੍ਹਾਂ ਨੇ ਕੋਈ ਅਪਰਾਧ ਕੀਤਾ ਸੀ।


ਇਹ ਵੀ ਪੜ੍ਹੋ : Trains Cancelled News: ਸੰਘਣੀ ਧੁੰਦ ਕਾਰਨ ਕਈ ਟ੍ਰੇਨਾਂ ਰੱਦ; ਅੰਮ੍ਰਿਤਸਰ ਰੇਲਵੇ ਸਟੇਸ਼ਨ ਉਤੇ ਯਾਤਰੀ ਖੱਜਲ-ਖੁਆਰ