Tarn Taran Encounter: ਤਰਨਤਾਰਨ ਵਿੱਚ ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਮੁਲਜ਼ਮ ਵੱਲੋਂ ਫਾਇਰਿੰਗ ਕਰਨ ਉਤੇ ਜਵਾਬੀ ਗੋਲੀਬਾਰੀ ਵਿੱਚ ਨਸ਼ਾ ਤਸਕਰ ਦੀ ਲੱਤ ਵਿੱਚ ਗੋਲੀ ਲੱਗ ਗਈ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਨਸ਼ਾ ਤਸਕਰ ਕੋਲੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਲਵਕਰਨ ਸਿੰਘ ਵਾਸੀ ਬਾਕੀਪੁਰ ਵਜੋਂ ਹੋਈ ਹੈ। ਮੁਲਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਮੁਕਾਬਲਾ ਤੜਕਸਾਰ 3 ਵਜੇ ਦੇ ਕਰੀਬ ਹੋਇਆ ਦੱਸਿਆ ਜਾ ਰਿਹਾ ਹੈ। 


COMMERCIAL BREAK
SCROLL TO CONTINUE READING

ਇਸ ਮੁਕਾਬਲੇ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਕਮਲਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਐਨਡੀਪੀਐਸ, ਅਸਲਾ ਐਕਟ ਅਤੇ ਚੋਰੀ ਦੇ ਕਈ ਮਾਮਲੇ ਦਰਜ ਹਨ। ਇਕ ਮਹੀਨਾ ਪਹਿਲਾਂ ਇਸ ਵੱਲੋਂ ਸੱਚਖੰਡ ਰੋਡ 'ਤੇ ਗੋਲੀਬਾਰੀ ਕੀਤੀ ਗਈ ਸੀ, ਜਿਸ ਮਾਮਲੇ ਵਿਚ ਉਹ ਲੋੜੀਂਦਾ ਸੀ।


ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਉਸ ਦੀ ਗ੍ਰਿਫ਼ਤਾਰੀ ਦੇ ਲਈ ਸਪੈਸ਼ਲ ਨਾਕਾਬੰਦੀ ਕੀਤੀ ਗਈ ਸੀ। ਜਦੋਂ ਇਸ ਨੂੰ ਨਾਕੇ ਉਤੇ ਰੋਕਣ ਦਾ ਯਤਨ ਕੀਤਾ ਤਾਂ ਇਹ ਪੁਲਿਸ ਮੁਲਾਜ਼ਮਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਉੱਥੋਂ ਭੱਜ ਗਿਆ। ਦੂਜੇ ਨਾਕੇ 'ਤੇ ਇਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਇਸ ਨੇ ਪੁਲਿਸ 'ਤੇ ਫਾਇਰਿੰਗ ਕਰ ਦਿੱਤੀ ਤੇ ਗੱਡੀ ਵਿਚੋਂ ਭੱਜਣ ਦੀ ਕੋਸ਼ਿਸ਼ ਕੀਤੀ।


ਇਹ ਵੀ ਪੜ੍ਹੋ : Punjab Breaking Live Updates: ਪੰਜਾਬ ਬੰਦ ਦੀ ਰਣਨੀਤੀ ਲਈ ਖਨੌਰੀ ਸਰਹੱਦ 'ਤੇ ਜਥੇਬੰਦੀਆਂ ਅਹਿਮ ਮੀਟਿੰਗ ਅੱਜ, ਜਾਣੋ ਹੁਣ ਤੱਕ ਦੇ ਅਪਡੇਟਸ


ਪੁਲਿਸ ਵੱਲੋਂ ਕੀਤੀ ਜਵਾਬੀ ਫ਼ਾਇਰਿੰਗ ਵਿਚ ਉਸ ਦੀ ਲੱਤ ਵਿਚ ਗੋਲ਼ੀ ਲੱਗੀ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਡੀਐਸਪੀ ਨੇ ਅੱਗੇ ਦੱਸਿਆ ਕਿ ਮੁਲਜ਼ਮ ਵੱਲੋਂ ਕੀਤੀ ਗਈ ਫ਼ਾਇਰਿੰਗ ਦੌਰਾਨ ਇਕ ਗੋਲ਼ੀ ਏਐਸਆਈ ਗੁਰਦੀਪ ਸਿੰਘ ਦੀ ਪੱਗ ਨੂੰ ਖਹਿ ਕੇ ਨਿਕਲ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਇਕ ਨਾਜਾਇਜ਼ ਪਿਸਤੌਲ ਅਤੇ ਇਕ i20 ਕਾਰ ਬਰਾਮਦ ਕੀਤੀ ਗਈ ਹੈ। ਮੁਲਜ਼ਮ ਤਰਨ ਤਾਰਨ ਵਿਚ ਨਸ਼ਾ ਤਸਕਰੀ ਕਰਦਾ ਸੀ।


ਇਹ ਵੀ ਪੜ੍ਹੋ : Punjab Weather: ਪੰਜਾਬ ਤੇ ਚੰਡੀਗੜ੍ਹ 'ਚ ਮੀਂਹ ਦੀ ਭਵਿੱਖਬਾਣੀ; ਗੜ੍ਹੇਮਾਰੀ ਨਾਲ ਚੱਲਣਗੀਆਂ ਤੇਜ਼ ਹਵਾਵਾਂ