Ferozepur Encounter: ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ, ਇੱਕ ਨਸ਼ਾ ਤਸਕਰ ਗ੍ਰਿਫਤਾਰ
Advertisement
Article Detail0/zeephh/zeephh2226920

Ferozepur Encounter: ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ, ਇੱਕ ਨਸ਼ਾ ਤਸਕਰ ਗ੍ਰਿਫਤਾਰ

Ferozepur Encounter: ਫਿਰੋਜ਼ਪੁਰ 'ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ।

Ferozepur Encounter: ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ, ਇੱਕ ਨਸ਼ਾ ਤਸਕਰ ਗ੍ਰਿਫਤਾਰ

Ferozepur Encounter: ਫਿਰੋਜ਼ਪੁਰ ਦੇ ਦਾ ਕਸਬਾ ਗੁਰੂਹਰਸਹਾਏ 'ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਨਸ਼ਾ ਤਸਕਰਾਂ ਵੱਲੋਂ ਕੀਤੀ ਗਈ ਫਾਇਰਿੰਗ ਦੇ ਜਵਾਬ ਵਿੱਚ ਪੁਲਿਸ ਨੇ ਗੋਲੀਬਾਰੀ ਕੀਤੀ ਅਤੇ  ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਤਾ ਹਾਸਲ ਕੀਤੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਲਖਮੀਰਪੁਰਾ ਵਿੱਚ ਕੁੱਝ ਨਸ਼ਾ ਤਸਕਰ ਰੁਕੇ ਹੋਏ ਹਨ ਤੇ ਜਦ ਪੁਲਿਸ ਮੌਕੇ ਉਤੇ ਪਹੁੰਚੀ ਤਾਂ ਤਸਕਰਾਂ ਵੱਲੋਂ ਸਾਹਮਣੇ ਤੋਂ ਪੁਲਿਸ ਟੀਮ ਉਤੇ ਫਾਇਰਿੰਗ ਕਰ ਦਿੱਤੀ ਗਈ।

ਇਹ ਵੀ ਪੜ੍ਹੋ : Anandpur Sahib Loksabha seat: CM ਮਾਨ ਅੱਜ ਰੋਪੜ 'ਚ ਕਰਨਗੇ ਰੋਡ ਸ਼ੋਅ, ਮਾਲਵਿੰਦਰ ਕੰਗ ਦੇ ਹੱਕ 'ਚ ਕਰਨਗੇ ਪ੍ਰਚਾਰ

ਆਪਣੇ ਬਚਾਅ ਲਈ ਜਵਾਬੀ ਕਾਰਵਾਈ ਵਿੱਚ ਪੁਲਿਸ ਵੱਲੋਂ ਵੀ ਗੋਲੀਆਂ ਚਲਾਈਆਂ ਗਈਆਂ ਹਨ। ਇਸ ਦੌਰਾਨ ਡੀਐਸਪੀ ਅਤੁੱਲ ਸੋਨੀ ਵੀ ਮੌਕੇ ਤੇ ਮੌਜੂਦ ਸਨ। ਇਸ ਦੌਰਾਨ ਇੱਕ ਤਸਕਰ ਨੂੰ ਕਾਬੂ ਵੀ ਕਰ ਲਿਆ ਹੈ ਅਤੇ ਬਾਕੀਆਂ ਨੂੰ ਫੜਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀ ਕੋਲੋਂ ਪੁਛਗਿੱਛ ਕੀਤੀ ਜਾਵੇਗੀ ਇਸ ਲਈ ਉਹ ਸਾਰੇ ਮਾਮਲੇ ਪੁਸ਼ਟੀ ਹਾਲੇ ਨਹੀਂ ਕਰ ਸਕਦੇ।

ਥਾਣਾ ਮੁਖੀ ਉਪਕਾਰ ਸਿੰਘ ਪੁਲਿਸ ਪਾਰਟੀ ਸਮੇਤ ਸ਼ਰੀਹ ਵਾਲਾ ਰੋਡ 'ਤੇ ਪੈਂਦੇ ਮੋੜ ਪਿੰਡ ਲਖਮੀਰਪੁਰਾ ਪੁੱਜੇ ਤਾਂ ਇੱਕ ਮੋਟਰਸਾਈਕਲ 'ਤੇ 3 ਨੌਜਵਾਨ ਆਉਂਦੇ ਦਿਖਾਈ ਦਿੱਤੇ। ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਨੌਜਵਾਨਾਂ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਇਸ 'ਤੇ ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਵੀ ਹਵਾਈ ਫਾਇਰ ਕੀਤੇ ਅਤੇ ਸਿਪਾਹੀ ਦੇਵਪ੍ਰੀਤ ਸਿੰਘ ਨੇ ਸਰਕਾਰੀ ਅਸਾਲਟ ਨਾਲ ਇੱਕ ਫਾਇਰ ਕੀਤਾ ਤਾਂ 2 ਨੌਜਵਾਨ ਹਨ੍ਹੇਰੇ ਦਾ ਫ਼ਾਇਦਾ ਚੁੱਕ ਕੇ ਭੱਜ ਗਏ, ਜਦੋਂ ਕਿ ਇੱਕ ਨੌਜਵਾਨ ਰਾਹੁਲ ਨੂੰ ਕਾਬੂ ਕੀਤਾ ਗਿਆ ਅਤੇ ਉਸ ਕੋਲੋਂ 1 ਮੋਟਰਸਾਈਕਲ ਬਰਾਮਦ ਕੀਤਾ ਗਿਆ। ਵਾਰਦਾਤ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਦਿਖਾਈ ਦੇ ਰਿਹਾ ਹੈ। ਪੁਲਿਸ ਦੂਜੇ ਮੁਲਜ਼ਮਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾ ਰਹੀ ਹੈ।

ਇਹ ਵੀ ਪੜ੍ਹੋ : Ludhiana News: ਲੁਧਿਆਣਾ 'ਚ ਇੱਕ Youtube ਚੈਨਲ ਖਿਲਾਫ਼ FIR ਦਰਜ, ਜਾਣੋ ਕੀ ਮਾਮਲਾ

Trending news