Hoshiarpur Police Encounter: ਹੁਸ਼ਿਆਰਪੁਰ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲੇ ਦੀ ਖਬਰ ਸਾਹਮਣੇ ਆ ਰਹੀ ਹੈ। ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਮਨਸੂਰਪੁਰ 'ਚ ਪੁਲਿਸ ਦੀ ਟੀਮ ਛਾਪੇਮਾਰੀ ਕਰਨ ਗਈ ਸੀ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ਉਪਰ ਫਾਇਰਿੰਗ ਕਰ ਦਿੱਤੀ। ਗੋਲੀ ਲੱਗਣ ਨਾਲ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਗੈਂਗਸਟਰ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਇੱਕ ਗੋਲੀ ਲੱਗਣ ਨਾਲ ਸੀਆਈਏ ਸਟਾਫ ਦੇ ਮੁਲਾਜ਼ਮ ਦੀ ਮੌਤ ਹੋ ਗਈ ਹੈ। ਇਸ ਦੌਰਾਨ ਜ਼ਖ਼ਮੀ ਹੋਇਆ ਗੈਂਗਸਟਰ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਹੈ।


COMMERCIAL BREAK
SCROLL TO CONTINUE READING

ਪੁਲਿਸ ਗੈਂਗਸਟਰ ਦੇ ਘਰ ਛਾਪੇਮਾਰੀ ਕਰਨ ਪਹੁੰਚੀ ਸੀ। ਗੈਂਗਸਟਰ ਨੇ ਪੁਲਿਸ ਮੁਲਾਜ਼ਮ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਮੁਕੇਰੀਆ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਮ੍ਰਿਤਕ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਸੀਆਈਏ ਸਟਾਫ ਵਿੱਚ ਭਰਤੀ ਸੀ। 


ਪੁਲਿਸ ਦੀ ਜਵਾਬੀ ਕਾਰਵਾਈ 'ਚ ਗੈਂਗਸਟਰ ਜ਼ਖਮੀ
ਡੀਐਸਪੀ ਵਿਪਨ ਕੁਮਾਰ ਨੇ ਦੱਸਿਆ ਕਿ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਉਹ ਵਾਰਦਾਤ ਵਾਲੀ ਥਾਂ 'ਤੇ ਹਥਿਆਰ ਸੁੱਟ ਕੇ ਫਰਾਰ ਹੋ ਗਿਆ। ਉਸ ਦੀ ਭਾਲ ਲਈ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਵਾਰਦਾਤ ਵਾਲੀ ਥਾਂ ਦੇ ਆਲੇ-ਦੁਆਲੇ ਘਰਾਂ ਅਤੇ ਖੇਤਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਕਰੀਬ 10 ਕੱਟੇ ਹੋਏ ਖੋਲ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ ਸੀਨੀਅਰ ਕਾਂਸਟੇਬਲ ਨੂੰ ਗੋਲੀ ਮਾਰ ਦਿੱਤੀ ਗਈ। ਜਿਸ ਨੂੰ ਇਲਾਜ ਲਈ ਮੁਕੇਰੀਆਂ ਦੇ ਪ੍ਰਣਬ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਕੁਝ ਸਮੇਂ ਦੇ ਇਲਾਜ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਪੁਲਿਸ ਵੱਖਰੀ ਐਫਆਈਆਰ ਦਰਜ ਕਰੇਗੀ
ਡੀਐਸਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਵੱਖਰੀ ਐਫਆਈਆਰ ਦਰਜ ਕੀਤੀ ਜਾ ਰਹੀ ਹੈ। ਜਿਸ ਵਿੱਚ ਆਈਪੀਸੀ ਦੀ ਧਾਰਾ 302 ਅਤੇ ਅਸਲਾ ਐਕਟ ਸਮੇਤ ਕਈ ਧਾਰਾਵਾਂ ਜੋੜੀਆਂ ਜਾ ਰਹੀਆਂ ਹਨ।


ਗੈਂਗਸਟਰ ਖਿਲਾਫ਼ ਕਈ ਮਾਮਲੇ ਦਰਜ
ਜਾਣਕਾਰੀ ਮੁਤਾਬਕ ਗੈਂਗਸਟਰ ਰਾਣਾ ਮੂਲ ਰੂਪ ਤੋਂ ਮੁਕੇਰੀਆ ਦੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਹੈ। ਇਹ ਮੁਕਾਬਲਾ ਮਨਸੂਰਪੁਰ ਦੇ ਨਾਲ ਲੱਗਦੇ ਪਿੰਡ ਮਹਿਕਪੁਰ ਨੇੜੇ ਹੋਇਆ। ਪੁਲੀਸ ਅਨੁਸਾਰ ਇਸ ਗੈਂਗਸਟਰ ਖ਼ਿਲਾਫ਼ ਹੁਸ਼ਿਆਰਪੁਰ ਵਿੱਚ ਪਹਿਲਾਂ ਵੀ ਹਥਿਆਰਾਂ ਦੀ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹਨ।


ਇਹ ਵੀ ਪੜ੍ਹੋ : Chandigarh News: ਰੇਲਵੇ ਟਰੈਕ ਪਾਰ ਕਰਦੇ ਸਮੇਂ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ, ਹੋਏ ਦੋ ਹਿੱਸੇ