Zirakpur Encounter News: ਜ਼ੀਰਕਪੁਰ ਦੇ ਬਲਟਾਣਾ ਵਿੱਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲੇ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਇੱਕ ਹੋਟਲ ਵਿੱਚ 3-4 ਗੈਂਗਸਟਰਾਂ ਦੇ ਲੁਕੇ ਹੋਣ ਦੀ ਚਰਚਾ ਚੱਲ ਰਹੀ ਹੈ। ਗੈਂਗਸਟਰਾਂ ਨੂੰ ਫੜਨ ਗਈ ਪੁਲਿਸ ਉਤੇ ਫਾਇਰਿੰਗ ਕਰਨ ਮਗਰੋਂ ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਫਾਇਰਿੰਗ ਕੀਤੀ। ਇਸ ਦੌਰਾਨ ਪੁਲਿਸ ਨੇ ਅਰਸ਼ ਡੱਲਾ ਦੇ ਸਾਥੀ ਕਾਬੂ ਕੀਤੇ ਹਨ। ਸਟੇਟ ਸਪੈਸ਼ਲ ਸੈਲ ਮੁਹਾਲੀ ਨੇ ਸਾਰੀ ਕਾਰਵਾਈ ਨੂੰ ਅੰਜਾਮ ਦਿੱਤਾ।


COMMERCIAL BREAK
SCROLL TO CONTINUE READING

ਬੁੱਧਵਾਰ ਦੁਪਹਿਰ ਚੰਡੀਗੜ੍ਹ ਨੇੜੇ ਜ਼ੀਰਕਪੁਰ ਇਲਾਕੇ ਵਿੱਚ ਮੋਹਾਲੀ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਜ਼ੀਰਕਪੁਰ ਦੇ ਬਲਟਾਣਾ ਇਲਾਕੇ ਦੇ ਇੱਕ ਹੋਟਲ ਵਿੱਚ ਤਿੰਨ ਗੈਂਗਸਟਰ ਲੁਕੇ ਹੋਏ ਹਨ, ਜਿਸਦਾ ਪਤਾ ਲੱਗਦੇ ਹੀ ਪੁਲਿਸ ਨੇ ਹੋਟਲ ਨੂੰ ਘੇਰ ਲਿਆ। ਇਹ ਤਿੰਨੇ ਗੈਂਗਸਟਰ ਸ਼ਨਿੱਚਰਵਾਰ ਨੂੰ ਬਠਿੰਡਾ ਵਿੱਚ ਵਪਾਰੀ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੇ ਕਤਲ ਵਿੱਚ ਸ਼ਾਮਲ ਸਨ।


ਪੁਲਿਸ ਦੀ ਘੇਰਾਬੰਦੀ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਇੱਕ ਗੈਂਗਸਟਰ ਲਵਪ੍ਰੀਤ ਦੀ ਲੱਤ ਵਿੱਚ ਗੋਲੀ ਲੱਗ ਗਈ। ਉਸ ਨੂੰ ਮੁਹਾਲੀ ਦੇ ਫੇਜ਼-6 ਸਥਿਤ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮੁੱਠਭੇੜ ਵਿੱਚ ਮੁਹਾਲੀ ਦੇ ਐਸਐਸਓਸੀ ਡੀਐਸਪੀ ਪਵਨ ਕੁਮਾਰ ਵੀ ਜ਼ਖ਼ਮੀ ਹੋ ਗਏ। ਗੈਂਗਸਟਰਾਂ ਵੱਲੋਂ ਚਲਾਈ ਗਈ ਗੋਲੀ ਉਸ ਦੀ ਲੱਤ ਵਿੱਚ ਲੱਗੀ। ਸਾਥੀ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਡੀਐਸਪੀ ਪਵਨ ਕੁਮਾਰ ਨੂੰ ਹਸਪਤਾਲ ਪਹੁੰਚਾਇਆ।


ਮੁਹਾਲੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੂੰ ਇਨ੍ਹਾਂ ਤਿੰਨਾਂ ਅਪਰਾਧੀਆਂ ਬਾਰੇ ਸੂਚਨਾ ਮਿਲੀ ਸੀ। ਐਸਐਸਓਸੀ ਨੇ ਮੁਹਾਲੀ ਪੁਲਿਸ ਨਾਲ ਮਿਲ ਕੇ ਇਸ ਹੋਟਲ ਨੂੰ ਚਾਰੋਂ ਪਾਸਿਓਂ ਘੇਰ ਲਿਆ ਸੀ। ਇਸ ਤੋਂ ਬਾਅਦ ਤਿੰਨਾਂ ਦੋਸ਼ੀਆਂ ਨੂੰ ਸ਼ਾਂਤੀਪੂਰਵਕ ਆਤਮ ਸਮਰਪਣ ਕਰਨ ਲਈ ਕਿਹਾ ਗਿਆ। ਆਪਣੇ ਆਪ ਨੂੰ ਪੁਲਿਸ ਤੋਂ ਹਾਰਦਾ ਦੇਖ ਕੇ ਦੋਸ਼ੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ 'ਚ ਬਚਾਅ 'ਚ ਪੁਲਿਸ ਵੱਲੋਂ ਜਵਾਬੀ ਗੋਲੀਬਾਰੀ ਕੀਤੀ ਗਈ।


ਤਿੰਨੋਂ ਗੈਂਗਸਟਰ ਅਰਸ਼ ਡੱਲਾ ਗੈਂਗ ਨਾਲ ਸਬੰਧਤ
ਮੁਹਾਲੀ ਦੇ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਤਿੰਨੋਂ ਗੈਂਗਸਟਰ ਵਿਦੇਸ਼ ਵਿੱਚ ਬੈਠੇ ਅਰਸ਼ ਡੱਲਾ ਦੇ ਗਿਰੋਹ ਨਾਲ ਜੁੜੇ ਹੋਏ ਹਨ। ਇਨ੍ਹਾਂ ਤਿੰਨਾਂ ਦੀ ਪਛਾਣ ਲਵਜੀਤ, ਕਮਲਜੀਤ ਅਤੇ ਪਰਮਜੀਤ ਵਜੋਂ ਹੋਈ ਹੈ। ਤਿੰਨੋਂ ਮਾਨਸਾ ਜ਼ਿਲ੍ਹਾ ਮੁਹਾਲੀ ਦੇ ਵਸਨੀਕ ਹਨ। ਮੁਕਾਬਲੇ ਤੋਂ ਬਾਅਦ ਉਨ੍ਹਾਂ ਦੇ ਕਬਜ਼ੇ 'ਚੋਂ .32 ਤੇ .30 ਬੋਰ ਦੇ ਦੋ ਹਥਿਆਰ ਬਰਾਮਦ ਹੋਏ।


ਹ ਵੀ ਪੜ੍ਹੋ : Punjab Diwas 2023: ਆਖ਼ਰ ਪੰਜਾਬ ਦਾ ਇਤਿਹਾਸ ਕੀ ਹੈ? 1 ਨਵੰਬਰ, ਅੱਜ ਦੇ ਦਿਨ ਭਾਰਤ ਵਿੱਚ ਕੀ ਹੋਏ ਇਤਿਹਾਸਕ ਬਦਲਾਅ