Government Schools In Punjab: ਪੰਜਾਬ ਦੇ ਸਰਕਾਰੀ ਸਕੂਲਾਂ 'ਤੇ ਵਿਦਿਆਰਥੀਆਂ ਅਤੇ ਮਾਪਿਆਂ ਦਾ ਵਿਸ਼ਵਾਸ ਤੇਜ਼ੀ ਨਾਲ ਵੱਧ ਰਿਹਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ (Government Schools In Punjab) ਵਿੱਚ ਪ੍ਰੀ-ਪ੍ਰਾਇਮਰੀ ਪੱਧਰ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਦਾਖਲਿਆਂ ਲਈ (Mega admission drive) ਮੈਗਾ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਅੱਜ ਪਹਿਲੇ ਦਿਨ, ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੇ 10 ਮਾਰਚ ਨੂੰ 100 ਪ੍ਰਤੀਸ਼ਤ ਤੋਂ ਵੱਧ ਦਾਖਲੇ ਹੋਣ ਦਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਨੇ ਸਰਕਾਰੀ ਸਕੂਲਾਂ ਵਿੱਚ ਇੱਕ ਲੱਖ ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਰੱਖਿਆ ਗਿਆ ਸੀ, ਜਿਸ ਨੂੰ ਹਾਸਲ ਕਰ ਲਿਆ ਗਿਆ ਹੈ। 


COMMERCIAL BREAK
SCROLL TO CONTINUE READING

ਅਧਿਕਾਰੀਆਂ ਨੇ ਦੱਸਿਆ ਕਿ 23 ਜ਼ਿਲ੍ਹਿਆਂ ਵਿੱਚੋਂ, 12 (Mega admission drive) ਜ਼ਿਲ੍ਹਿਆਂ ਨੇ ਸਕੂਲ ਦਾਖਲਿਆਂ ਵਿੱਚ ਸੌ ਪ੍ਰਤੀਸ਼ਤ ਤੋਂ ਵੱਧ ਟੀਚਾ ਪ੍ਰਾਪਤ ਕੀਤਾ ਹੈ, ਜਦੋਂ ਕਿ ਬਾਕੀ 11 ਨੇ ਆਪਣੇ (Government Schools In Punjab) ਟੀਚੇ ਦੇ 78 ਤੋਂ 98 ਪ੍ਰਤੀਸ਼ਤ ਦੇ ਵਿਚਕਾਰ ਪ੍ਰਾਪਤ ਕੀਤਾ ਹੈ।


ਇਹ ਵੀ ਪੜ੍ਹੋ: Kisan Andolan: ਮੁੜ ਕਿਸਾਨ ਅੰਦੋਲਨ ਦੀ ਤਿਆਰੀ! 20 ਮਾਰਚ ਨੂੰ ਜੰਤਰ-ਮੰਤਰ 'ਤੇ ਦਿੱਤਾ ਜਾਵੇਗਾ ਧਰਨਾ

ਲੁਧਿਆਣਾ ਦੇ ਸਰਕਾਰੀ ਸਕੂਲਾਂ 'ਚ 

ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿੱਚ ਮੈਗਾ ਦਾਖਲਾ ਮੁਹਿੰਮ (Mega admission drive) ਨੂੰ ਹਾਂ ਪੱਖੀ ਹੁੰਗਾਰਾ ਦਿੰਦਿਆਂ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਤੱਕ 10,154 ਵਿਦਿਆਰਥੀਆਂ ਨੇ ਦਾਖਲਾ ਲਿਆ ਹੈ, ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਦਿੱਤੀ ਹੈ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੱਲਦਿਆਂ ਵਿਭਾਗ ਨੇ ਸੂਬੇ ਭਰ 'ਚ ਇੱਕ ਦਿਨ 'ਚ 1 ਲੱਖ ਦਾਖ਼ਲਿਆਂ (Government Schools In Punjab) ਦਾ ਟੀਚਾ ਮਿਥਿਆ ਸੀ। ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਅਤੇ ਬਲਦੇਵ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਨੂੰ ਇੱਕ ਦਿਨ ਵਿੱਚ 11,111 ਨਵੇਂ ਦਾਖ਼ਲਿਆਂ ਦਾ ਟੀਚਾ (Mega admission drive) ਦਿੱਤਾ ਗਿਆ ਸੀ ਅਤੇ ਵਿਭਾਗ ਵੱਲੋਂ 10,154 ਨਵੇਂ ਦਾਖ਼ਲੇ ਸਫ਼ਲਤਾਪੂਰਵਕ (Government Schools In Punjab) ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਵਿੱਚ ਭਾਰੀ ਉਤਸ਼ਾਹ ਹੈ। 


ਇਹ ਵੀ ਪੜ੍ਹੋ: Coronavirus Cases in India: ਦੇਸ਼ 'ਚ ਹੋਲੀ ਤੋਂ ਬਾਅਦ ਕੋਰੋਨਾ ਦਾ ਵਧਿਆ ਖ਼ਤਰਾ! 400 ਤੋਂ ਵੱਧ ਮਾਮਲੇ ਆਏ ਸਾਹਮਣੇ

ਉਨ੍ਹਾਂ ਦੱਸਿਆ ਕਿ (Government Schools In Punjab) ਐਲਕੇਜੀ ਅਤੇ ਯੂਕੇਜੀ ਵਿੱਚ 4,056 ਦਾਖਲੇ, ਪਹਿਲੀ ਤੋਂ ਪੰਜਵੀਂ ਜਮਾਤ ਵਿੱਚ 3,510, ਛੇਵੀਂ ਅਤੇ ਅੱਠਵੀਂ ਜਮਾਤ ਵਿੱਚ 195 ਦਾਖਲੇ, ਨੌਵੀਂ ਅਤੇ ਦਸਵੀਂ ਜਮਾਤ ਵਿੱਚ 627 ਅਤੇ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ 1,766 ਨਵੇਂ ਦਾਖਲੇ ਹੋਏ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ (Mega admission drive) ਸਰਕਾਰੀ ਸਕੂਲਾਂ ਵਿੱਚ 10 ਮਾਰਚ ਤੋਂ ਮੈਗਾ ਦਾਖਲਾ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਸਨ। ਪਹਿਲੇ ਦਿਨ ਇਹ ਮੁਹਿੰਮ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਚੱਲੀ।