Punjab News: ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿੱਤਰ ਵਣ ਸਥਾਪਤ ਕੀਤੇ
Punjab News: ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ।
ਸਾਲ 2023-24 ਦੌਰਾਨ ਵਿਭਾਗ ਨੇ 5740 ਹੈਕਟੇਅਰ ਰਕਬੇ 'ਤੇ ਵੱਖ-ਵੱਖ ਸਕੀਮਾਂ ਤਹਿਤ 44 ਲੱਖ ਬੂਟੇ ਲਗਾਏ ਹਨ। ਇਸ ਤੋਂ ਇਲਾਵਾ ਵਿਭਾਗ ਪੰਜਾਬ ਹਰਿਆਵਲ ਲਹਿਰ ਅਧੀਨ ਸੂਬੇ ਦੇ ਲਗਭਗ 44 ਲੱਖ ਟਿਊਬਵੈੱਲਾਂ 'ਤੇ ਪ੍ਰਤੀ ਟਿਊਬਵੈੱਲ ਘੱਟੋ-ਘੱਟ 3 ਬੂਟੇ ਲਗਾਉਣ ਲਈ ਯਤਨਸ਼ੀਲ ਹੈ।
ਦੱਸਣਯੋਗ ਹੈ ਕਿ ਮੌਜੂਦਾ ਸਾਲ ਦੌਰਾਨ 4.60 ਲੱਖ ਟਿਊਬਵੈੱਲਾਂ 'ਤੇ 8.31 ਲੱਖ ਬੂਟੇ ਲਗਾਏ ਗਏ ਹਨ। ਪੰਜਾਬ ਦੇ ਹਰਿਆਲੀ ਮਿਸ਼ਨ ਅਧੀਨ ਇਸ ਸਾਲ 105 ਨਾਨਕ ਬਗੀਚੀਆਂ ਅਤੇ 25 ਪਵਿੱਤਰ ਵਣ ਸਥਾਪਤ ਕਰਨ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕਿਆ ਹੈ।
ਇਹ ਵੀ ਪੜ੍ਹੋ : Patiala News: ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ ਤਿੰਨ ਦੀ ਮੌਤ
ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਨਰਸਰੀਆਂ ਵਿੱਚ 100 ਪਖਾਨਿਆਂ ਦੀ ਉਸਾਰੀ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2024-25 ਦੌਰਾਨ 45 ਹੋਰ ਪਖਾਨੇ ਤਿਆਰ ਹੋ ਜਾਣਗੇ।
ਇਹ ਵੀ ਪੜ੍ਹੋ : Pardhan Mantri Bajeke: ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦਾ ਸਾਥੀ ਲੜੇਗਾ ਜਿਮਨੀ ਚੋਣ