ETT Union Protest/ ਬਿਮਲ ਸ਼ਰਮਾ: ਈਟੀਟੀ ਟੈਟ ਪਾਸ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਲਾਗੇ ਟੈਂਕੀ 'ਤੇ ਚੜ੍ਹੇ ਹੋਏ ਹਨ । ਜਿਸ ਦੇ ਵਿਰੋਧ ਵਿੱਚ ਸ਼ੁਕਰਵਾਰ ਨੂੰ ਸਵੇਰੇ 4 ਵਜੇ ਯੂਨੀਅਨ ਨੇ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਧਾਵਾ ਬੋਲ ਦਿੱਤਾ। ਇਸ ਉਪਰੰਤ ਸਿੱਖਿਆ ਮੰਤਰੀ ਦੇ ਘਰ ਅੱਗੇ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਯੂਨੀਅਨ ਆਗੂਆਂ ਨੇ ਦੱਸਿਆ ਕਿ 14 ਅਕਤੂਬਰ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਹੋਈ ਸੀ ਜਿਸ ਵਿੱਚ ਸਿੱਖਿਆ ਮੰਤਰੀ ਨੇ ਸਪੋਰਟਸ ਕੈਟਾਗਰੀ ਅਤੇ ਐਕਸ ਸਰਵਿਸਮੈਨ ਕੈਟਾਗਰੀ ਦੀਆਂ ਰਹਿੰਦੀਆਂ ਸਲੇਕਸ਼ਨ ਲਿਸਟਾਂ 16 ਅਕਤੂਬਰ ਨੂੰ ਜਾਰੀ ਕਰਨ ਅਤੇ 18 ਅਕਤੂਬਰ ਨੂੰ ਪੋਰਟਲ ਖੋਲਣ ਦਾ ਵਾਅਦਾ ਕੀਤਾ ਸੀ ਪਰ 16 ਅਕਤੂਬਰ ਨੂੰ ਕੋਈ ਲਿਸਟ ਜਾਰੀ ਨਹੀਂ ਕੀਤੀ ਗਈ ਅਤੇ ਅੱਜ ਪੋਰਟਲ ਖੋਲ੍ਹਣ ਸਬੰਧੀ ਵੀ ਕੋਈ ਅਪਡੇਟ ਵਿਭਾਗ ਨੇ ਜਾਰੀ ਨਹੀਂ ਕੀਤੀ ਹੈ।


ਇਹ ਵੀ ਪੜ੍ਹੋ: Mohali News: ਪੰਜਾਬ ਦੇ ਸਾਬਕਾ DSP 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼; ਮੋਹਾਲੀ 'ਚ FIR ਦਰਜ


ਜਿਸ ਕਰਨ ਸਾਨੂੰ ਮਜਬੂਰਨ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਪਿਆ ਹੈ। ਉਹਨਾਂ ਮੰਗ ਕੀਤੀ ਹੈ ਕਿ ਸਾਨੂੰ ਜਲਦੀ ਤੋਂ ਜਲਦੀ ਸਕੂਲਾਂ ਵਿੱਚ ਜੁਆਇਨ ਕਰਵਾਇਆ ਜਾਵੇ। ਜਿਕਰਯੋਗ ਹੈ ਕਿ 29 ਸਤੰਬਰ 2024 ਤੋਂ ਪਿੰਡ ਗੰਭੀਰਪੁਰ ਵਿਖੇ ਰੋਸ ਧਰਨਾ ਲਗਾਤਾਰ ਜਾਰੀ ਹੈ ਜੋ ਅੱਜ 21ਵੇਂ ਦਿਨ ਵਿੱਚ ਸ਼ਾਮਿਲ ਹੋ ਚੁੱਕਿਆ ਹੈ।