ETT Teachers Protest: ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਸਕੂਲੀ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਲਗਾਏ ਪੱਕੇ ਮੋਰਚੇ ਦੇ ਚੌਥੇ ਦਿਨ ਪੰਜਾਬ ਸਰਕਾਰ ਵੱਲੋਂ ਪੈਨਲ ਮੀਟਿੰਗ ਲਈ ਸੱਦਾ ਭੇਜਿਆ ਗਿਆ ਹੈ, ਜੋ ਮੰਗਲਵਾਰ ਨੂੰ ਹੋਵੇਗੀ। ਇਸ ਪੈਨਲ ਮੀਟਿੰਗ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ, ਸਿੱਖਿਆ ਸਕੱਤਰ, ਡੀਜੀਐਸਈ, ਏਜੀ ਪੰਜਾਬ ਤੇ ਡਿਪਟੀ ਏਜੀ ਪੰਜਾਬ ਸਮੇਤ ਹੋਰ ਵਿਭਾਗੀ ਅਧਿਕਾਰੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਯੂਨੀਅਨ ਵੱਲੋਂ ਸੂਬਾ ਕਮੇਟੀ ਮੈਂਬਰ ਸ਼ਮੂਲੀਅਤ ਕਰਨਗੇ।


COMMERCIAL BREAK
SCROLL TO CONTINUE READING

ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੈਨਲ ਮੀਟਿੰਗ ਲਈ ਸੱਦਾ ਭੇਜਿਆ ਗਿਆ ਹੈ, ਜੋ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਪੈਨਲ ਮੀਟਿੰਗ ਵਿੱਚ ਜੇ ਸਰਕਾਰ ਨੇ ਕੋਈ ਸਾਰਥਿਕ ਹੱਲ ਨਾ ਕੱਢਿਆ ਗਿਆ ਤਾਂ ਪੰਜਾਬ ਸਰਕਾਰ ਖਿਲਾਫ਼ ਹੋਰ ਤਿੱਖੇ ਤੇ ਗੁਪਤ ਐਕਸ਼ਨ ਕੀਤੇ ਜਾਣਗੇ।


ਇਸ ਤੋਂ ਇਲਾਵਾ ਆਗੂਆਂ ਨੇ ਕਿਹਾ ਕਿ ਇਹ ਪੱਕਾ ਮੋਰਚਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪੰਜਾਬ ਸਰਕਾਰ ਸਮੁੱਚੇ ਕਾਡਰ ਨੂੰ ਸਕੂਲਾਂ ਵਿੱਚ ਜੁਆਇਨ ਨਹੀਂ ਕਰਵਾ ਦਿੰਦੀ। ਉਨ੍ਹਾਂ ਕਿਹਾ ਕਿ ਪੱਕੇ ਮੋਰਚੇ ਵਿੱਚ ਮੌਜੂਦ ਕਾਡਰ ਦੀ ਗਿਣਤੀ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਜੋ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਸ਼ਾਲ ਰੂਪ ਧਾਰਨ ਕਰੇਗਾ।


ਆਗੂਆਂ ਨੇ ਮੁੜ ਦੁਹਰਾਇਆ ਕਿ 5994 ਭਰਤੀ ਪੂਰੀ ਕਰਨ ਲਈ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਵਿਭਾਗ ਦੇ ਵੱਖ-ਵੱਖ ਉੱਚ ਅਧਿਕਾਰੀਆਂ ਨਾਲ ਅਨੇਕਾਂ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਟਾਲ-ਮਟੋਲ ਤੇ ਭਰੋਸੇ ਤੋਂ ਇਲਾਵਾ ਕੁਝ ਨਹੀਂ ਮਿਲਿਆ। ਇਨ੍ਹਾਂ ਮੀਟਿੰਗਾਂ ਦੌਰਾਨ ਕੋਈ ਹੱਲ ਨਾ ਨਿਕਲਣ ਤੋਂ ਖਫ਼ਾ ਹੋ ਕੇ ਯੂਨੀਅਨ ਨੇ ਮਜਬੂਰੀ ਵਸ ਪੱਕਾ ਮੋਰਚਾ ਲਗਾਉਣ ਦਾ ਫ਼ੈਸਲਾ ਲਿਆ ਹੈ।


ਇਹ ਵੀ ਪੜ੍ਹੋ : Khanna News: ਮੀਂਹ ਨੇ ਕਿਸਾਨਾਂ ਦੀ ਵਧਾਈ ਚਿੰਤਾ! ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ 'ਚ ਫ਼ਸਲਾਂ ਲਈ ਪੁਖ਼ਤਾ ਪ੍ਰਬੰਧ ਨਹੀਂ


ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਊਣਤਾਈਆਂ ਕਾਰਨ ਉਕਤ ਭਰਤੀ ਹਾਈ ਕੋਰਟ ਵਿੱਚ ਫਸ ਕੇ ਰਹਿ ਗਈ ਹੈ। ਜਿਸ ਨੂੰ ਅਦਾਲਤ ਵਿੱਚੋਂ ਹੱਲ ਕਰਵਾਉਣ ਲਈ ਕੋਈ ਯਤਨ ਨਹੀਂ ਕੀਤੇ ਜਾ ਰਹੇ। ਆਗੂਆਂ ਨੇ ਦੱਸਿਆ ਕਿ ਯੂਨੀਅਨ ਦੀ ਮੰਗ ਹੈ ਕਿ ਸਰਕਾਰ ਅਦਾਲਤ ਵਿੱਚ ‘‘ਐਫੀਡੇਵਿਟ’’ ਦੇ ਕੇ ਭਰਤੀ ਪੂਰੀ ਕਰੇ ਪਰ ਸਰਕਾਰ ਅਜਿਹਾ ਨਹੀਂ ਕਰ ਰਹੀ। ਹਰ ਵਾਰ ਆਗੂਆਂ ਨੂੰ ਮੀਟਿੰਗ ਸਮਾਂ ਦੇ ਕੇ ਅਤੇ ਮੀਟਿੰਗ ਦੌਰਾਨ ਕੋਈ ਨਾ ਕੋਈ ਬਹਾਨਾ ਬਣਾ ਕੇ ਟਾਲ ਦਿੱਤਾ ਜਾਂਦਾ ਹੈ। ਜਿਸ ਕਾਰਨ ਸਮੂਹ ਈਟੀਟੀ ਕਾਡਰ ਅੰਦਰ ਬੇਹੱਦ ਰੋਸ ਹੈ।


ਇਹ ਵੀ ਪੜ੍ਹੋ : Punjab-Haryana High Court News: ਪਹਿਲੀ ਵਾਰ ਚੀਫ਼ ਜਸਟਿਸ ਦੀ ਅਦਾਲਤ 'ਚ ਦੋ ਮਹਿਲਾਵਾਂ ਹੋਣਗੀਆਂ ਜੱਜ


ਅਨੰਦਪੁਰ ਤੋਂ ਬਿਮਲ ਕੁਮਾਰ ਦੀ ਰਿਪੋਰਟ