Punjabi News: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਈ.ਟੀ.ਟੀ 5994 ਬੈਕਲਾਗ ਯੂਨੀਅਨ ( ਪੰਜਾਬ) ਦੇ ਨੁਮਾਇੰਦਿਆਂ ਨਾਲ ਉਹਨਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾ ਬਲਜੀਤ ਕੌਰ ਦਾ ਅਨੂਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸਰਕਾਰ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਲਈ ਧੰਨਵਾਦ ਕੀਤਾ।


COMMERCIAL BREAK
SCROLL TO CONTINUE READING

ਕੈਬਨਿਟ ਮੰਤਰੀ ਨੇ ਯੂਨੀਅਨ ਨੂੰ ਭਰੋਸਾ ਦਿੰਦਿਆਂ ਦੱਸਿਆ ਕਿ ਈ.ਟੀ.ਟੀ. ਅਧਿਆਪਕਾਂ ਦੀਆਂ 5994 ਖਾਲੀ ਪਈਆਂ ਅਸਾਮੀਆਂ ਤੇ ਜਲਦ ਹੀ ਭਰਤੀ ਕੀਤੀ ਜਾਵੇਗੀ ਜਿਸ ਵਿੱਚ 2994 ਅਸਾਮੀਆਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇਣੀਆਂ ਦੇ ਬੈਕਲਾਗ ਨਾਲ ਸਬੰਧਤ ਹਨ।


ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਬੈਕਲਾਗ ਨੂੰ ਭਰਨ ਲਈ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।


ਇਹ ਵੀ ਪੜ੍ਹੋ: Health News: ਇਹ ਦੁਰਲੱਭ ਜੰਗਲੀ ਸਬਜ਼ੀ, ਮਟਨ ਅਤੇ ਚਿਕਨ ਨਾਲੋਂ ਜ਼ਿਆਦਾ ਪੌਸ਼ਟਿਕ 


ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ  ਹੈ।


ਇਹ ਵੀ ਪੜ੍ਹੋ: Vinesh Phogat News: ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਹੋਏ ਕਾਂਗਰਸ 'ਚ ਸ਼ਾਮਿਲ