ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਰਾਹਤ, ਨਹੀਂ ਹੋਇਆ ਕੋਈ ਵਾਧਾ
Advertisement
Article Detail0/zeephh/zeephh1021417

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਰਾਹਤ, ਨਹੀਂ ਹੋਇਆ ਕੋਈ ਵਾਧਾ

ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਏ ਜਾਣ ਤੋਂ ਇਕ ਦਿਨ ਬਾਅਦ , 5 ਨਵੰਬਰ ਨੂੰ ਦੇਸ਼ ਭਰ 'ਚ ਈਂਧਨ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ  ਰਾਹਤ, ਨਹੀਂ ਹੋਇਆ ਕੋਈ ਵਾਧਾ

ਚੰਡੀਗੜ: ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਏ ਜਾਣ ਤੋਂ ਇਕ ਦਿਨ ਬਾਅਦ , 5 ਨਵੰਬਰ ਨੂੰ ਦੇਸ਼ ਭਰ 'ਚ ਈਂਧਨ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ।

ਸਰਕਾਰ ਨੇ ਦੀਵਾਲੀ ਦੇ ਮੌਕੇ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ 5 ਰੁਪਏ ਅਤੇ 10 ਰੁਪਏ ਦੀ ਐਕਸਾਈਜ਼ ਡਿਊਟੀ ਕਟੌਤੀ ਦਾ ਐਲਾਨ ਕੀਤਾ ਸੀ।

ਰਾਸ਼ਟਰੀ ਰਾਜਧਾਨੀ ਵਿੱਚ, ਪੈਟਰੋਲ 103.97 ਰੁਪਏ ਵਿੱਚ ਵਿਕ ਰਿਹਾ ਹੈ, ਜਦੋਂ ਕਿ ਡੀਜ਼ਲ ਦਾ ਰੇਟ 86.67 ਰੁਪਏ ਹੈ। ਮੁੰਬਈ 'ਚ ਪੈਟਰੋਲ 109.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਕੀਮਤਾਂ ਵਿੱਚ ਕਮੀ ਦੇ ਬਾਵਜੂਦ, ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਜੇ ਵੀ ₹ 100 ਪ੍ਰਤੀ ਲੀਟਰ ਦੇ ਅੰਕ ਤੋਂ ਉੱਪਰ ਹਨ, ਜਦੋਂ ਕਿ ਚਾਰ ਮਹਾਨਗਰਾਂ ਵਿੱਚੋਂ, ਮੁੰਬਈ ਅੰਦਰ ਰੇਟ ਅਜੇ ਵੀ ਸਭ ਤੋਂ ਮਹਿੰਗੇ ਹਨ 

ਈਂਧਨ ਦੀਆਂ ਕੀਮਤਾਂ 'ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਕਦਮ ਨਾਲ ਸਰਕਾਰ ਨੂੰ ਸਾਲਾਨਾ 1.4 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਣ ਦੀ ਸੰਭਾਵਨਾ ਹੈ।

ਵੈਲਯੂ-ਐਡਡ ਟੈਕਸ ਜਾਂ ਵੈਟ ਦੇ ਕਾਰਨ ਸਾਰੇ ਰਾਜਾਂ ਵਿੱਚ ਬਾਲਣ ਦੀਆਂ ਦਰਾਂ ਵੱਖੋ-ਵੱਖਰੀਆਂ ਹੁੰਦੀਆਂ ਹਨ। ਕੇਂਦਰ ਦੇ ਐਕਸਾਈਜ਼ ਡਿਊਟੀ ਵਿੱਚ ਕਟੌਤੀ ਦੇ ਫੈਸਲੇ ਤੋਂ ਬਾਅਦ, ਕਈ ਰਾਜਾਂ, ਖਾਸ ਤੌਰ 'ਤੇ ਭਾਜਪਾ ਸ਼ਾਸਤ ਰਾਜਾਂ ਨੇ ਈਂਧਨ ਦੀਆਂ ਕੀਮਤਾਂ 'ਤੇ ਵੈਟ ਘਟਾਉਣ ਦਾ ਐਲਾਨ ਕੀਤਾ ਸੀ।

 

WATCH LIVE TV

Trending news