Punjab News: ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਅੱਜ ਨਜ਼ਦੀਕ ਪਿੰਡ ਮਾਨਗੜ੍ਹ ਵਿਖੇ ਗਰਾਊਂਡ ਬਣਾਉਣ ਲਈ 25 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪਿੰਡ ਵਾਸੀਆਂ ਨੂੰ ਸੌਂਪਿਆ ਗਿਆ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।


COMMERCIAL BREAK
SCROLL TO CONTINUE READING

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਚਾਇਤਾਂ ਇਮਾਨਦਾਰੀ ਨਾਲ ਵਿਕਾਸ ਕਰਵਾਉਣ ਨੂੰ ਪਹਿਲ ਕਰਨ ਤਾਂ ਕਿ ਤਸੱਲੀਬਖ਼ਸ਼ ਤਰੀਕੇ ਨਾਲ ਪਿੰਡਾਂ ਦਾ ਵਿਕਾਸ ਹੋ ਸਕੇ। ਉਨ੍ਹਾਂ ਨੇ ਅੱਗੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਯਤਨ ਜਾਰੀ ਹਨ ਉਥੇ ਹੀ ਵੱਡੇ ਇਤਿਹਾਸਕ ਫੈਸਲੇ ਵੀ ਲਏ ਜਾ ਰਹੇ ਹਨ ਜਿਹੜੇ ਕਿ ਸੂਬਾ ਵਾਸੀਆਂ ਲਈ ਲਾਹੇਵੰਦ ਸਾਬਤ ਹੋਣਗੇ।


ਉਨ੍ਹਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਇਹ ਸਰਕਾਰ ਪੰਜਾਬ ਵਾਸੀਆਂ ਦੀਆਂ ਆਸਾਂ ਉਪਰ ਖਰਾ ਉਤਰ ਰਹੀ ਹੈ ਉਥੇ ਪੰਜਾਬ ਵਾਸੀਆਂ ਨਾਲ ਜਿਹੜੇ ਵਾਅਦੇ ਚੋਣਾਂ ਸਮੇਂ ਕੀਤੇ ਗਏ ਸਨ ਉਹ ਸਾਰੇ ਪੂਰੇ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਮਾਨਗੜ੍ਹ ਦੇ ਵਸਨੀਕਾਂ ਦੀ ਮੰਗ ਸੀ ਪਿੰਡ ਵਿੱਚ ਸਟੇਡੀਅਮ ਬਣਾਇਆ ਜਾਵੇ ਜਿਸਨੂੰ ਦੇਖਦਿਆਂ ਅੱਜ ਪਿੰਡ ਨੂੰ 25 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ ਗਿਆ ਹੈ।


ਉਨ੍ਹਾਂ ਅੱਗੇ ਕਿਹਾ ਕਿ ਇਹ ਗਰਾਊਂਡ ਤਿਆਰ ਹੋ ਜਾਣ ਨਾਲ ਨੌਜਵਾਨ ਖੇਡਾਂ ਨਾਲ ਜੁੜਨਗੇ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਅਮਲੋਹ ਦੇ ਲੋਕਾਂ ਦਾ ਮੇਰੇ ਉਪਰ ਬਹੁਤ ਵੱਡਾ ਅਹਿਸਾਨ ਹੈ ਜਿਨ੍ਹਾਂ ਨੇ ਮੈਨੂੰ ਵੱਡਾ ਮਾਣ ਬਖਸ਼ਿਆ ਤੇ ਉਨ੍ਹਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹਾਂ ਤੇ ਹਲਕਾ ਅਮਲੋਹ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਆਮ ਆਦਮੀ ਪਾਰਟੀ ਆਗੂ ਯਾਦਵਿੰਦਰ ਸਿੰਘ ਮਾਨਗੜ੍ਹ, ਜਸਮੇਲ ਸਿੰਘ, ਰਾਜਿੰਦਰ ਬੌਬੀ ਦੀ ਅਗਵਾਈ ਵਿੱਚ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ਤੇ ਪਿੰਡ ਦੀਆਂ ਹੋਰ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ ਜਿਸਨੂੰ ਵਿਧਾਇਕ ਵੱਲੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।


ਉਥੇ ਹੀ ਯਾਦਵਿੰਦਰ ਸਿੰਘ ਮਾਨ ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਜਿਹੜਾ ਪਿੰਡ ਵਿੱਚ ਸਟੇਡੀਅਮ ਬਣਨ ਲਈ 25 ਲੱਖ ਦੀ ਗ੍ਰਾਂਟ ਦਾ ਚੈੱਕ ਮਿਲਿਆ ਹੈ ਉਹ ਮੰਗ ਪਿਛਲੇ ਕੁਝ ਮਹੀਨੇ ਪਹਿਲਾਂ ਪਿੰਡ ਵਿੱਚ ਕਰਵਾਏ ਕਬੱਡੀ ਕੱਪ ਮੌਕੇ ਵਿਧਾਇਕ ਗੈਰੀ ਬੜਿੰਗ ਅੱਗੇ ਰੱਖੀ ਗਈ ਸੀ ਜਿਹੜੀ ਕਿ ਵਿਧਾਇਕ ਗੈਰੀ ਬੜਿੰਗ ਵੱਲੋਂ ਜਲਦ ਪੂਰੀ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਗ੍ਰਾਂਟਾਂ ਦੇਣ ਦਾ ਵੀ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਭਰੋਸਾ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ : ਕੈਨੇਡਾ ਦੇ ਮੋਨਟਰਿਆਲ ਤੋਂ ਪੰਜਾਬ ਦਾ ਨੌਜਵਾਨ ਲਵਪ੍ਰੀਤ ਸਿੰਘ ਲਾਪਤਾ, ਪਰਿਵਾਰ ਵਾਲਿਆਂ ਨੇ ਕੀਤੀ ਅਪੀਲ


ਫਤਿਹਗੜ੍ਹ ਸਾਹਿਬ ਤੋਂ ਜਗਮੀਤ ਸਿੰਘ ਦੀ ਰਿਪੋਰਟ