Ashish Kapoor News: ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿੱਚ ਘਿਰੇ ਸਾਬਕਾ ਏਆਈਜੀ ਅਸ਼ੀਸ਼ ਕਪੂਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਵਕੀਲਾਂ ਦੀ ਹੜਤਾਲ ਕਾਰਨ ਆਸ਼ੀਸ਼ ਕਪੂਰ ਦੀ ਪਤਨੀ ਨੇ ਜੱਜ ਅੱਗੇ ਤੱਥ ਪੇਸ਼ ਕੀਤੇ। ਅਦਾਲਤ ਨੇ ਰਾਹਤ ਦਿੰਦਿਆਂ ਸਾਬਕਾ ਏਆਈਜੀ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Amit Shah Punjab Visit Today LIVE Updates: ਅਮਿਤ ਸ਼ਾਹ ਦਾ ਅੰਮ੍ਰਿਤਸਰ ਦੌਰਾ ਅੱਜ, ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ


ਆਸ਼ੀਸ਼ ਕਪੂਰ ਖਿਲਾਫ਼ ਆਮਦਨ ਤੋਂ ਵਧ ਜਾਇਦਾਦ ਦਾ ਮਾਮਲਾ ਦਰਜ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ ਪੀਪੀਐਸ ਵੱਲੋਂ ਨੌਕਰੀ ਦੌਰਾਨ ਚੰਡੀਗੜ੍ਹ ਤੇ ਮੋਹਾਲੀ ਵਿਖੇ ਆਮਦਨੀ ਦੇ ਜਾਣੂ ਸ੍ਰੋਤਾਂ ਤੋਂ ਵਧ ਨਾਜਾਇਜ਼ ਢੰਗ ਨਾਲ ਬੇਹਿਸਾਬ ਮਹਿੰਗੀਆਂ ਅਚੱਲ ਤੇ ਚੱਲ ਜਾਇਦਾਦਾਂ ਬਣਾਉਣ ਦੇ ਦੋਸ਼ ਸਾਬਤ ਹੋਣ ਪਿੱਛੋਂ ਆਸ਼ੀਸ਼ ਕਪੂਰ ਅਤੇ ਉਸ ਦੀ ਪਤਨੀ ਕਮਲ ਕਪੂਰ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।


ਕਾਬਿਲੇਗੌਰ ਹੈ ਕਿ ਜੁਲਾਈ ਮਹੀਨੇ ਵਿੱਚ ਆਸ਼ੀਸ਼ ਕਪੂਰ ਦੀ ਮਹਿਲਾ ਮਿੱਤਰ ਦੀ ਸ਼ਿਕਾਇਤ ਉਪਰ ਆਸ਼ੀਸ਼ ਕਪੂਰ, ਮੋਤੀਆ ਗਰੁੱਪ ਜ਼ੀਰਕਪੁਰ ਦੇ ਡਾਕਟਰ ਹੇਮਰਾਜ ਮਿੱਤਲ ਤੇ ਲਵਿਸ਼ ਗਰਗ ਖ਼ਿਲਾਫ਼ ਜ਼ੀਰਕਪੁਰ ਪੁਲਿਸ ਸਟੇਸ਼ਨ ਵਿੱਚ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਤਿੰਨ ਡੀਐਸਪੀ ਤੇ ਇੱਕ ਐਸਆਈ ਨੂੰ ਜਾਂਚ ਦੇ ਘੇਰੇ ਵਿੱਚ ਲਿਆਂਦਾ ਗਿਆ ਸੀ। ਕਾਬਿਲੇਗੌਰ ਹੈ ਕਿ ਇਹ ਆਸ਼ੀਸ਼ ਕਪੂਰ ਉਪਰ ਤੀਜੀ ਐਫਆਈਆਰ ਸੀ।


ਪੁਲਿਸ ਨੇ ਆਈਪੀਸੀ ਦੀ ਧਾਰਾ 327,323,294,506 ਅਤੇ 120ਬੀ ਤਹਿਤ ਕੇਸ ਦਰਜ ਕੀਤਾ ਸੀ। ਇਸ ਵਿੱਚ ਮਹਿਲਾ ਥਾਣੇ ਵਿੱਚ ਧੱਕੇ ਨਾਲ ਬੰਧਕ ਬਣਾ ਕੇ ਅਸ਼ਲੀਲ ਹਰਕਤਾਂ ਕਰਨ ਤੇ ਕੁੱਟਮਾਰ ਕਰਨ ਦੇ ਨਾਲ-ਨਾਲ ਸਾਜ਼ਿਸ਼ ਤਹਿਤ ਫਸਾਉਣ ਦਾ ਦੋਸ਼ ਸਨ। ਆਸ਼ੀਸ਼ ਕਪੂਰ ਵੱਲੋਂ ਆਪਣੀ ਮਹਿਲਾ ਮਿੱਤਰ ਨੂੰ ਪੁਲਿਸ ਸਟੇਸ਼ਨ ਵਿੱਚ ਕੁੱਟਮਾਰ ਕੀਤੀ ਗਈ ਸੀ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਸੀ। ਉਸ ਦੇ ਆਧਾਰ ਉਤੇ ਇਹ ਕਾਰਵਾਈ ਕੀਤੀ ਗਈ ਹੈ ਜਦਕਿ ਇਸ ਮਾਮਲੇ ਵਿੱਚ ਤਫਤੀਸ਼ ਦੌਰਾਨ ਆਸ਼ੀਸ਼ ਕਪੂਰ ਦੀ ਪਤਨੀ ਕਮਲ ਕਪੂਰ, ਅਰੁਣ ਰਾਜਨ ਵਾਸੀ ਗੁੜਗਾਓਂ, ਡੀਐਸਪੀ ਸਮਰਪਾਲ ਸਿੰਘ, ਡੀਐਸਪੀ ਪਵਨ ਕੁਮਾਰ, ਡੀਐਸਪੀ ਤਰਲੋਚਨ ਸਿੰਘ, ਐਸਆਈ ਹਰਜਿੰਦਰ ਸਿੰਘ ਦਾ ਵੀ ਜੇਕਰ ਰੋਲ ਸਾਹਮਣੇ ਆਉਂਦਾ ਹੈ ਤਾਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


ਇਹ ਵੀ ਪੜ੍ਹੋ : Arsh Dalla News: ਅਰਸ਼ ਡੱਲਾ ਨੂੰ ਲੈ ਕੇ NIA ਦਾ ਵੱਡਾ ਖੁਲਾਸਾ, ਕੈਨੇਡਾ ਤੋਂ ਚਲਾ ਰਿਹਾ ਸੀ ‘ਅੱਤਵਾਦੀ ਕੰਪਨੀ’