ਪਿੰਡ ਮੂਸੇਵਾਲਾ ’ਚ ਸਾਬਕਾ CM ਚੰਨੀ ਦਾ ਪੁਲਿਸ ਨੇ ਸੰਮਨ ਸੌਂਪ ਕੇ ਕੀਤਾ ਸਵਾਗਤ!
ਸਾਬਕਾ CM ਚੰਨੀ ਨੇ ਭਾਰਤ ਪਰਤਣ ’ਤੇ ਸਭ ਤੋਂ ਪਹਿਲਾਂ ਉਨ੍ਹਾਂ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰੁਜਨ ਖੜਗੇ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ।
Ex CM Channi meet Moosewala Parents: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਪਰਤਣ ਤੋਂ ਬਾਅਦ ਮੁੜ ਸੂਬੇ ਦੀ ਸਿਆਸਤ ’ਚ ਸਰਗਰਮ ਹੁੰਦੇ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ ਭਾਰਤ ਆਉਣ ’ਤੇ ਸਭ ਤੋਂ ਪਹਿਲਾਂ ਉਨ੍ਹਾਂ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰੁਜਨ ਖੜਗੇ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ।
ਬੀਤੇ ਕੱਲ੍ਹ ਪੰਜਾਬ ਆਉਣ ’ਤੇ ਉਹ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲਣ ਪਹੁੰਚੇ। ਇਸ ਸਬੰਧੀ ਜਾਣਕਾਰੀ ਖ਼ੁਦ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਦਿੱਤੀ। ਇਸ ਟਵੀਟ ’ਚ ਉਨ੍ਹਾਂ ਇੱਕ ਤਸਵੀਰ ਵੀ ਸਾਂਝੀ ਕੀਤੀ, ਜਿਸ ’ਚ ਉਹ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਬੈਠੇ ਨਜ਼ਰ ਆ ਰਹੇ ਹਨ।
ਸਾਬਕਾ CM ਚੰਨੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਪਿੰਡ ਮੂਸਾ ਜਾਣਾ ਸੀ ਤਾਂ ਮਾਨਸਾ ਪਹੁੰਚਣ ’ਤੇ ਪੁਲਿਸ ਵਲੋਂ ਜਾਣਕਾਰੀ ਦਿੱਤੀ ਗਈ ਕਿ ਜੇਕਰ ਮਾਨਸਾ ’ਚ ਦਾਖ਼ਲ ਹੋਏ ਤਾਂ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪਰ ਇਸ ਦੁਖਦਾਈ ਘਟਨਾ ਦੇ ਸਬੰਧ ’ਚ ਉਨ੍ਹਾਂ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਮੁਲਾਕਾਤ ਕਰਨਾ ਜ਼ਰੂਰੀ ਸੀ।
ਉਨ੍ਹਾਂ ਦੱਸਿਆ ਕਿ ਦਰਜ ਕੀਤਾ ਗਿਆ ਮਾਮਲਾ ਝੂਠਾ ਸੀ, ਕਿਉਂਕਿ ਇਸ ’ਚ ਉਨ੍ਹਾਂ ਪੱਖ ਨਹੀਂ ਜਾਣਿਆ ਗਿਆ। ਉਨ੍ਹਾਂ ਕਿਹਾ ਕਿ ਦੁੱਖ ਦੀ ਘੜੀ ’ਚ ਪਰਿਵਾਰ ਨੂੰ ਮਿਲਣ ਗਏ ਸਨ, ਜਦਕਿ ਅਜਿਹੇ ਸਮੇਂ ’ਚ ਪੁਲਿਸ ਦਾ ਅਜਿਹਾ ਵਿਵਹਾਰ ਮੰਦਭਾਗੀ ਗੱਲ ਹੈ।
ਉਨ੍ਹਾਂ ਪੁਲਿਸ ਵਲੋਂ ਦਿੱਤੇ ਗਏ ਸੰਮਨ ਬਾਰੇ ਦੱਸਿਆ ਕਿ ਪੰਜਾਬ ਪੁਲਿਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਆਈ. ਪੀ. ਸੀ. ਦੀ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇੱਥੇ ਦੱਸਣਾ ਬਣਦਾ ਹੈ ਕਿ ਸਾਬਕਾ CM ਨੂੰ 12 ਜਨਵਰੀ ਨੂੰ ਅਦਾਲਤ ’ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਰਾਜਾ ਵੜਿੰਗ ਦੀ ਜ਼ੁਬਾਨੀ ਜਾਣੋ, ਕਾਂਗਰਸ ਕਿਵੇਂ ਬਣੀ ਆਮ ਆਦਮੀ ਤੋਂ ‘ਕਾਰੋਬਾਰੀਆਂ ਦੀ ਪਾਰਟੀ’