ਪੰਜਾਬ ਹਰਿਆਣਾ ਹਾਈਕੋਰਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਹੈ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਵੀ ਹਾਈਕੋਰਟ ਨੇ ਜ਼ਮਾਨਤ ਦਿੱਤੀ ਹੈ।
Trending Photos
ਚੰਡੀਗੜ੍ਹ- ਜੰਗਲਾਤ ਘੁਟਾਲੇ ਵਿੱਚ ਫਸੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਰਾਹਤ ਦਿੱਤੀ ਹੈ। ਘੁਟਾਲੇ ਦੇ ਦੋਸ਼ਾਂ ਤਹਿਤ ਜੇਲ੍ਹ ਵਿੱਚ ਬੰਦ ਸਾਧੂ ਸਿਘ ਧਰਮਸੋਤ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੂਜੇ ਪਾਸੇ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਵੀ ਹਾਈਕੋਰਟ ਨੇ ਜ਼ਮਾਨਤ ਦਿੱਤੀ ਹੈ।
ਭ੍ਰਿਸ਼ਟਾਚਾਰ ਦਾ ਹੈ ਮਾਮਲਾ
ਦੱਸਦੇਈਏ ਕਿ ਸਾਬਕਾ ਕੈਬਿਨੇਟ ਮੰਤਰੀ ਧਰਮਸੋਤ 'ਤੇ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਸਨ। ਵਿਜੀਲੈਂਸ ਵਿਭਾਗ ਦੀ ਟੀਮ ਨੇ ਸਵੇਰੇ 3 ਵਜੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਸੀ। ਵਿਭਾਗ ਨੇ ਸਾਬਕਾ ਮੰਤਰੀ ਵਿਰੁੱਧ ਬਹੁਤ ਸਾਰੇ ਸਬੂਤ ਇਕੱਠੇ ਕੀਤੇ ਸਨ। ਧਰਮਸੋਤ 'ਤੇ ਜੰਗਲਾਤ ਮੰਤਰੀ ਰਹਿੰਦੀਆਂ ਘੁਟਾਲੇ ਦੇ ਇਲਜ਼ਾਮ ਹਨ। ਮੰਤਰੀ ਦੀ ਮਿਲੀਭੁਗਤ ਨਾਲ ਦਰੱਖ਼ਤ ਕੱਟੇ ਜਾਂਦੇ ਸੀ। ਇੱਕ ਦਰੱਖਤ ਕੱਟਣ ਦੇ ਮੰਤਰੀ ਤੱਕ 500 ਰੁਪਏ ਪਹੁੰਚਦੇ ਸੀ। ਨਵੇਂ ਬੂਟੇ ਲਗਾਉਣ 'ਤੇ ਵੀ ਕਮਿਸ਼ਨ ਲੈਣ ਦਾ ਇਲਜ਼ਾਮ ਹੈ।
WATCH LIVE TV