ਭ੍ਰਿਸ਼ਟਾਚਾਰ ਮਾਮਲੇ `ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲੀ ਰਾਹਤ, ਕੋਰਟ ਨੇ ਦਿੱਤੀ ਜ਼ਮਾਨਤ
ਪੰਜਾਬ ਹਰਿਆਣਾ ਹਾਈਕੋਰਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਮਾਮਲੇ `ਚ ਜ਼ਮਾਨਤ ਦੇ ਦਿੱਤੀ ਹੈ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਵੀ ਹਾਈਕੋਰਟ ਨੇ ਜ਼ਮਾਨਤ ਦਿੱਤੀ ਹੈ।
ਚੰਡੀਗੜ੍ਹ- ਜੰਗਲਾਤ ਘੁਟਾਲੇ ਵਿੱਚ ਫਸੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਰਾਹਤ ਦਿੱਤੀ ਹੈ। ਘੁਟਾਲੇ ਦੇ ਦੋਸ਼ਾਂ ਤਹਿਤ ਜੇਲ੍ਹ ਵਿੱਚ ਬੰਦ ਸਾਧੂ ਸਿਘ ਧਰਮਸੋਤ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੂਜੇ ਪਾਸੇ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਵੀ ਹਾਈਕੋਰਟ ਨੇ ਜ਼ਮਾਨਤ ਦਿੱਤੀ ਹੈ।