ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਤੋਂ ਬਾਅਦ ਹੁਣ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ (Amarjit Singh Sandoa) ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਇਨੋਵਾ ਗੱਡੀ ਵਿਜੀਲੈਂਸ ਬਿਊਰੋ ਦੁਆਰਾ ਜ਼ਬਤ ਕਰ ਲਈ ਗਈ ਹੈ। ਇਲਜ਼ਾਮ ਹਨ ਕਿ ਇਹ ਇਨੋਵਾ ਗੱਡੀ ਭ੍ਰਿਸ਼ਟਾਚਾਰ ਦੇ ਪੈਸਿਆਂ ਰਾਹੀਂ ਖਰੀਦੀ ਗਈ ਸੀ, ਜਿਸ ਤੋਂ ਬਾਅਦ ਵਿਜੀਲੈਂਸ ਇਸ ਗੱਡੀ ਨੂੰ ਬਲੈਕ ਲਿਸਟ ਕਰ ਦਿੱਤਾ ਗਿਆ ਹੈ।  


COMMERCIAL BREAK
SCROLL TO CONTINUE READING


ਹਾਲਾਂਕਿ ਸੰਦੋਆ ਨੇ ਸਪੱਸ਼ਟ ਕੀਤਾ ਹੈ ਕਿ ਇਹ ਕਾਰ ਉਸ ਨੇ ਆਪਣੇ ਸਹੁਰੇ ਨੂੰ ਵਰਤਣ ਲਈ ਦਿੱਤੀ ਸੀ। ਉਨ੍ਹਾਂ ਨੂੰ ਇਸ ਘੁਟਾਲੇ ਬਾਰੇ ਕੁਝ ਨਹੀਂ ਪਤਾ, ਵਿਰੋਧੀ ਉਸਨੂੰ ਫਸਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਨੇ ਸੀਐਮ ਭਗਵੰਤ ਮਾਨ (CM Bhagwant Mann) ਨੂੰ ਸਾਰੀ ਗੱਲ ਦੱਸ ਦਿੱਤੀ ਹੈ। 



ਕਾਂਗਰਸ ’ਚ ਚੱਲੇ ਗਏ ਸਨ ਸੰਦੋਆ
ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੰਦੋਆ ਇੱਕਲੇ ਅਜਿਹੇ ਵਿਧਾਇਕ ਸਨ ਜਿਨ੍ਹਾਂ ਨੂੰ ‘ਆਪ’ ਵੱਲੋਂ ਟਿਕਟ ਨਹੀਂ ਦਿੱਤੀ ਗਈ ਸੀ। ਕੁਝ ਸਮਾਂ ਪਹਿਲਾਂ ਸੰਦੋਆ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਮੁੱਖ ਮੰਤਰੀ ਹੁੰਦਿਆ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ ਸਨ, ਪਰ ਕੈਪਟਨ ਤੋਂ ਬਾਅਦ ਉਨ੍ਹਾਂ ਨੇ ਆਮ ਆਦਮੀ ਪਾਰਟੀ ’ਚ ਵਾਪਸੀ ਕਰ ਲਈ ਸੀ। 


 



ਕੀ ਹੈ ਇਨੋਵਾ ਗੱਡੀ ਦਾ ਮਾਮਲਾ?
ਵਿਜੀਲੈਂਸ ਵਲੋਂ ਸੰਧਵਾ ਨੂੰ ਇਹ ਗੱਡੀ ਦੇਣ ਵਾਲੇ ਭਿੰਡਰ ਭਰਾਵਾਂ ’ਤੇ ਨੂਰਪੁਰ ਬੇਦੀ ਪੁਲਿਸ ਥਾਣੇ ਵਿੱਚ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ, ਇਸ ਦੀ ਪੁਸ਼ਟੀ ਪੁਲਿਸ ਥਾਣੇ ਦੇ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਬਰਾੜ ਨੇ ਕੀਤੀ। ਵਿਜੀਲੈਂਸ ਨੇ ਦੋ ਮਹੀਨੇ ਪਹਿਲਾਂ ਰੋਪੜ ਵਿੱਚ ਜੰਗਲਾਤ ਵਿਭਾਗ ਦੀ ਜ਼ਮੀਨ ਕੁਲੈਕਟਰ ਰੇਟ ਤੋਂ ਦਸ ਗੁਣਾ ਵੱਧ ਰੇਟ ’ਤੇ ਵੇਚਣ ਦੇ ਘਪਲੇ ਦਾ ਪਰਦਾਫਾਸ਼ ਕੀਤਾ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਸਾਬਕਾ ਵਿਧਾਇਕ ਸੰਦੋਆ ਵੱਲੋਂ ਪਿਛਲੇ ਇੱਕ ਸਾਲ ਤੋਂ ਵਰਤੀ ਜਾ ਰਹੀ ਇਨੋਵਾ ਕ੍ਰਿਸਟਾ ਗੱਡੀ ਘਪਲੇ ਦੇ ਪੈਸੇ ਨਾਲ ਖਰੀਦੀ ਗਈ ਸੀ। ਇਹ ਕਾਰ ਸੰਦੋਹਾ ਦੇ ਕਿਸੇ ਰਿਸ਼ਤੇਦਾਰ ਨੇ ਖਰੀਦੀ ਸੀ. ਜਿਸ ਨੂੰ ਉਹ ਤਕਰੀਬਨ ਪਿਛਲੇ ਇੱਕ ਸਾਲ ਤੋਂ ਵਰਤ ਰਿਹਾ ਸੀ।


 



ਵਿਜੀਲੈਂਸ ਬਿਊਰੋ ਦੀ ਜਾਂਚ ’ਚ ਸਾਹਮਣੇ ਆਇਆ ਕਿ ਇਸ ਘੁਟਾਲੇ ’ਚ ਨਾਮਜ਼ਦ ਭਿੰਡਰ ਬ੍ਰਦਰਜ਼ ਨੇ ਜਲੰਧਰ ਦੀ ਇੱਕ ਔਰਤ ਦੇ ਬੈਂਕ ਖਾਤੇ ’ਚ 2 ਕਰੋੜ ਰੁਪਏ (tainted money) ਜਮ੍ਹਾ ਕਰਵਾਏ ਸਨ। ਉਸ ਔਰਤ ਨੇ ਉਨ੍ਹਾਂ ਪੈਸਿਆਂ ’ਚੋਂ ਕੁਝ ਰਕਮ ਆਪਣੇ ਘਰਵਾਲੇ ਬਰਿੰਦਰ ਕੁਮਾਰ ਦੇ ਖਾਤੇ ’ਚ ਟ੍ਰਾਂਸਫਰ ਕਰ ਦਿੱਤੀ। ਬਰਿੰਦਰ ਕੁਮਾਰ ਨੇ 16 ਅਕਤੂਬਰ, 2020 ਨੂੰ ਇੱਕ ਕਾਰ ਡੀਲਰ ਦੇ ਖਾਤੇ ’ਚ 19 ਲੱਖ ਰੁਪਏ ਟ੍ਰਾਂਸਫਰ ਕਰਵਾਏ, ਉਸ ਰਕਮ ਨਾਲ ਇਨੋਵਾ ਕ੍ਰਿਸਟਾ ਗੱਡੀ ਖ਼ਰੀਦੀ ਗਈ। ਕਾਰ ਦੀ ਰਜਿਸਟ੍ਰੇਸ਼ਨ ਪਿੰਡ ਘੜੀਸਪੁਰ ਦੇ ਮੋਹਨ ਸਿੰਘ ਦੇ ਨਾਮ ਤੇ ’ਤੇ ਕਰਵਾਈ ਗਈ, ਜੋ ਕਿ ਸਾਬਕਾ ਵਿਧਾਇਕ ਸੰਦੋਆ ਦਾ ਸਹੁਰਾ ਹੈ।