ਚੰਡੀਗੜ੍ਹ: ਕਾਂਗਰਸ ਸਰਕਾਰ ਦੌਰਾਨ ਮੰਤਰੀ ਰਹੇ ਵਿਜੈਇੰਦਰ ਸਿੰਗਲਾ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਿਜੀਲੈਂਸ ਵਿਭਾਗ ਵਲੋਂ ਸਾਬਕਾ ਮੰਤਰੀ ਸਿੰਗਲਾ ਖ਼ਿਲਾਫ਼ ਸਰੋਤਾਂ ਤੋਂ ਜ਼ਿਆਦਾ ਆਮਦਨੀ ਦੇ ਮਾਮਲੇ ’ਚ ਜਾਂਚ ਕੀਤੀ ਜਾ ਰਹੀ ਹੈ। 


COMMERCIAL BREAK
SCROLL TO CONTINUE READING

 



ਸਿੰਗਲਾ ਨੇ ਕੋਈ ਵੀ ਟਿੱਪਣੀ ਕਰਨ ਤੋਂ ਵੱਟਿਆ ਟਾਲ਼ਾ
ਉੱਧਰ ਵਿਜੈਇੰਦਰ ਸਿੰਗਲਾ ਨੇ ਇਸ ਕਾਰਵਾਈ ਸਬੰਧੀ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਦੇ ਦੱਸਣ ਮੁਤਾਬਕ ਮੰਤਰੀ ਦੇ ਅਸਾਸਿਆਂ ਸਬੰਧੀ ਤੱਥ ਇਕੱਤਰ ਕੀਤੇ ਜਾ ਰਹੇ ਹਨ ਤੇ ਜਾਂਚ ਮੁਕੰਮਲ ਹੋਣ ਉਪਰੰਤ ਅਗੇਲਰੀ ਕਾਰਵਾਈ ਕੀਤੀ ਜਾਵੇਗੀ। 



ਜ਼ਿਕਰਯੋਗ ਹੈ ਕਿ ਵਿਜੈਇੰਦਰ ਸਿੰਗਲਾ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੋਹਾਂ ਦੇ ਮੁੱਖ ਮੰਤਰੀ ਰਹਿੰਦਿਆਂ ਲੋਕ ਨਿਰਮਾਣ ਵਿਭਾਗ (PWD) ਦੇ ਮੰਤਰੀ ਰਹੇ ਹਨ।


 



ਸ਼ਿਕਾਇਤਾਂ ਮਿਲਣ ਤੋਂ ਬਾਅਦ ਵਿਜੀਲੈਂਸ ਨੇ ਕੀਤੀ ਕਾਰਵਾਈ 
ਸੂਤਰਾਂ ਮੁਤਾਬਕ ਸੱਤਾ ਤਬਦੀਲੀ ਤੋਂ ਬਾਅਦ ਸਾਬਕਾ ਲੋਕ ਨਿਰਮਾਣ ਮੰਤਰੀ ਸਿੰਗਲਾ ਖਿਲਾਫ਼ ਕਈ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਤੇ ਸਾਰੀਆਂ ਸ਼ਿਕਾਇਤਾਂ ਦਾ ਨਿਰੀਖਣ ਕਰਨ ਤੋਂ ਬਾਅਦ ਵਿਜੀਲੈਂਸ ਵਲੋਂ ਮਾਮਲਾ ਦਰਜ ਕਰਨ ਉਪਰੰਤ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲੇ ਦੀ ਜਾਂਚ ਆਰੰਭ ਕੀਤੀ ਗਈ ਸੀ।