Ex-servicemen Protested: ਮਾਨਸਾ 'ਚ ਸਾਬਕਾ ਸੈਨਿਕਾਂ ਨੇ ਭੁੱਖ ਹੜਤਾਲ ਸ਼ੁਰੂ ਕਰਕੇ ਕੀਤਾ ਰੋਸ ਪ੍ਰਦਰਸ਼ਨ
Advertisement
Article Detail0/zeephh/zeephh1763213

Ex-servicemen Protested: ਮਾਨਸਾ 'ਚ ਸਾਬਕਾ ਸੈਨਿਕਾਂ ਨੇ ਭੁੱਖ ਹੜਤਾਲ ਸ਼ੁਰੂ ਕਰਕੇ ਕੀਤਾ ਰੋਸ ਪ੍ਰਦਰਸ਼ਨ

Ex-servicemen Protested: ਵਨ ਰੈਂਕ ਵਨ ਪੈਨਸ਼ਨ ਦੀ ਮੰਗ ਨੂੰ ਲੈ ਕੇ ਸਾਬਕਾ ਫੌਜੀਆਂ ਨੇ ਮਾਨਸਾ ਵਿੱਚ ਭੁੱਖ ਹੜਤਾਲ ਸ਼ੁਰੂ ਕਰਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Ex-servicemen Protested: ਮਾਨਸਾ 'ਚ ਸਾਬਕਾ ਸੈਨਿਕਾਂ ਨੇ ਭੁੱਖ ਹੜਤਾਲ ਸ਼ੁਰੂ ਕਰਕੇ ਕੀਤਾ ਰੋਸ ਪ੍ਰਦਰਸ਼ਨ

Ex-servicemen Protested: ਵਨ ਰੈਂਕ ਵਨ ਪੈਨਸ਼ਨ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਜੰਤਰ ਮੰਤਰ ਤੇ ਪਿਛਲੇ ਪੰਜ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਸਾਬਕਾ ਸੈਨਿਕਾਂ ਵੱਲੋਂ ਦੀ ਹਮਾਇਤ ਉਤੇ ਅੱਜ ਪੂਰੇ ਦੇਸ਼ ਭਰ ਵਿੱਚ ਸਾਬਕਾ ਸੈਨਿਕਾਂ ਵੱਲੋਂ ਭੁੱਖ ਹੜਤਾਲ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਮਾਨਸਾ ਵਿਖੇ ਵੀ ਸੈਨਿਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਭੁੱਖ ਹੜਤਾਲ ਸ਼ੁਰੂ ਕੀਤੀ ਗਈ।

ਸਾਬਕਾ ਸੈਨਿਕਾਂ ਵੱਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਜੰਤਰ ਮੰਤਰ ਵਿਖੇ ਭੁੱਖ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਮਾਨਸਾ ਵਿਖੇ 11 ਸਾਬਕਾ ਸੈਨਿਕਾਂ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਅਤੇ ਸੈਂਕੜੇ ਦੀ ਤਾਦਾਦ ਵਿਚ ਪਹੁੰਚੇ ਸਾਬਕਾ ਸੈਨਿਕਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਵਨ ਰੈਂਕ ਵਨ ਪੈਨਸ਼ਨ ਸਕੀਮ ਜਲਦ ਲਾਗੂ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਜੰਤਰ ਮੰਤਰ ਤੇ ਪਿਛਲੇ ਪੰਜ ਮਹੀਨੇ ਤੋਂ ਪ੍ਰਦਰਸ਼ਨ ਚੱਲ ਰਿਹਾ ਹੈ ਪਰ ਸਰਕਾਰ ਵੱਲੋਂ ਅਜੇ ਤੱਕ ਸਾਬਕਾ ਸੈਨਿਕਾਂ ਦੀ ਸਾਰ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਭਰ ਦੇ ਵਿੱਚ ਸਾਬਕਾ ਸੈਨਿਕਾਂ ਵੱਲੋਂ ਭੁੱਖ ਹੜਤਾਲ ਕਰਕੇ ਕੇਂਦਰ ਸਰਕਾਰ ਖਿਲਾਫ ਆਪਣਾ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੈਨਿਕਾਂ ਦੀਆਂ ਲਟਕਦੀਆਂ ਮੰਗਾਂ ਦੀ ਜਿਨ੍ਹਾਂ ਵਿੱਚ ਡੀਏ ਦੀ ਕਿਸ਼ਤ ਜਾਰੀ ਕਰਨੀ ਤੇ ਸੈਨਿਕਾਂ ਨੂੰ ਮਿਲਣ ਵਾਲੀਆਂ ਹੋਰ ਸਹੂਲਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਅੱਜ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : Punjab News: CM ਭਗਵੰਤ ਮਾਨ ਨੇ ਗੈਂਗਸਟਰ ਅੰਸਾਰੀ ਨੂੰ ਲੈ ਕੇ ਟਵੀਟ ਕਰ ਕਹੀ ਇਹ ਵੱਡੀ ਗੱਲ

ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਤੇ ਵਿਧਾਇਕਾਂ ਦੇ ਰਾਹੀਂ ਸਰਕਾਰਾਂ ਦੇ ਤੱਕ ਮੰਗ ਪੱਤਰ ਪਹੁੰਚਾਏ ਗਏ ਹਨ ਪਰ ਸਰਕਾਰ ਵੱਲੋਂ ਇਨ੍ਹਾਂ ਮੰਗ ਪੱਤਰਾਂ ਉਤੇ ਵੀ ਕੋਈ ਗੌਰ ਨਾ ਕੀਤੇ ਜਾਣ ਕਾਰਨ ਮਜਬੂਰੀ ਵੱਸ ਸਾਬਕਾ ਸੈਨਿਕ ਭੁੱਖ ਹੜਤਾਲ ਕਰਨ ਲਈ ਮਜਬੂਰ ਹੋਏ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਰੋਸ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।

ਇਹ ਵੀ ਪੜ੍ਹੋ : Punjab News: ਚੰਡੀਗੜ੍ਹ ਦੇ ਮੁੱਦੇ 'ਤੇ CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਤੰਜ਼, ਕਹੀ ਇਹ ਵੱਡੀ ਗੱਲ

Trending news