Harpal Singh Cheema: ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ; ਪੰਜਾਬ ਨਾਲ ਖੜ੍ਹਨ ਦੀ ਬਜਾਏ ਰਾਜਪਾਲ ਭਾਜਪਾ ਨਾਲ ਖੜ੍ਹੇ
Harpal Singh Cheema: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਉਪਰ ਚੜ੍ਹੇ ਕਰਜ਼ੇ ਤੇ ਆਰਡੀਐਫ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਉਤੇ ਸਵਾਲ ਖੜ੍ਹੇ ਕੀਤੇ।
Harpal Singh Cheema: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਉਪਰ ਚੜ੍ਹੇ ਕਰਜ਼ੇ ਤੇ ਆਰਡੀਐਫ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਉਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਰਡੀਐਫ ਦੇ ਬਕਾਏ ਨੂੰ ਲੈ ਕੇ ਕੇਂਦਰ ਨੂੰ ਚਿੱਠੀ ਲਿਖੀ ਪਰ ਉਧਰੋਂ ਕੋਈ ਜਵਾਬ ਨਹੀਂ ਆਇਆ।
ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਆਰਡੀਐਫ ਦੇ ਬਕਾਏ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਰਾਜਪਾਲ ਚਿੱਠੀ ਲਿਖਣ ਵਿੱਚ ਮਾਹਿਰ ਹਨ ਤੇ ਸੂਬਾ ਸਰਕਾਰ ਨੇ ਆਰਡੀਐਫ ਬਕਾਏ ਨੂੰ ਲੈ ਕੇ ਪਹਿਲਾਂ ਗਵਰਨਰ ਨੂੰ ਚਿੱਠੀ ਲਿਖੀ ਸੀ। ਇਸ ਦੇ ਜਵਾਬ ਵਿੱਚ ਰਾਜਪਾਲ ਨੇ ਤਰਕ ਦਿੱਤਾ ਕਿ ਤੁਸੀਂ ਸੁਪਰੀਮ ਕੋਰਟ ਵਿੱਚ ਚਲੇ ਗਏ ਹੋ ਤਾਂ ਉਨ੍ਹਾਂ ਨੇ ਕਿਹਾ ਕਿ ਅਸੀਂ ਪਟੀਸ਼ਨ ਵਾਪਸ ਲੈ ਲੈਂਦੇ ਹਾਂ ਜੇਕਰ ਤੁਸੀ ਕੇਂਦਰ ਕੋਲੋਂ ਪੈਸੇ ਦਵਾ ਦਿਓਗੇ।
ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਰ.ਡੀ.ਐੱਫ਼. ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਕਈ ਵਾਰ ਪੱਤਰ ਲਿਖੇ ਹਨ। ਮੁੱਖ ਮੰਤਰੀ ਭਗਵੰਤ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲ ਕੇ ਇਹ ਮੰਗ ਕਰ ਚੁੱਕੇ ਹਨ ਪਰ ਕੇਂਦਰ ਵੱਲੋਂ ਕੋਈ ਜਵਾਬ ਨਾ ਮਿਲਣ ਕਾਰਨ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੱਕ ਜਾਣਾ ਪਿਆ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੇਂਦਰ ਵੱਲ ਆਰਡੀਐਫ ਦੇ 5637 ਕਰੋੜ ਰੁਪਏ ਬਕਾਇਆ ਖੜ੍ਹੇ ਹਨ ਅਤੇ ਐਨਐਚਐਮ ਦੇ ਪੈਸੇ ਵੀ ਬਕਾਇਆ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਨੇ ਵੱਖ-ਵੱਖ ਸਕੀਮਾਂ ਤਹਿਤ ਕੇਂਦਰ ਕੋਲੋਂ 8145 ਕਰੋੜ ਰੁਪਏ ਲੈਣੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਰਾਜਪਾਲ ਪੰਜਾਬ ਨਾਲ ਖੜ੍ਹਨ ਦੀ ਬਜਾਏ ਭਾਜਪਾ ਨਾਲ ਖੜ੍ਹੇ।
ਉਨ੍ਹਾਂ ਨੇ ਕਿਹਾ ਕਿ ਭਾਰਤ ਭਰ ਦੇ ਰਾਜ ਕਰਜ਼ਾਈ ਹੋ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਉਪਰ 7 ਲੱਖ ਕਰੋੜ ਰੁਪਏ, ਕਰਨਾਟਕ ਉਪਰ 5.5 ਲੱਖ ਕਰੋੜ, ਰਾਜਸਥਾਨ ਉਪਰ 5.37 ਲੱਖ ਕਰੋੜ ਅਤੇ ਪੰਜਾਬ ਦੀ ਗੁਆਂਢੀ ਰਾਜ ਹਰਿਆਣਾ ਉਪਰ 3 ਲੱਖ ਰੁਪਏ ਕਰੋੜ ਰੁਪਏ ਦਾ ਕਰਜ਼ਾ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਡੇਢ ਸਾਲ ਵਿੱਚ 27 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਉਤਾਰਿਆ ਹੈ।
ਇਹ ਵੀ ਪੜ੍ਹੋ : India Canada Relations: ਕੈਨੇਡੀਅਨ ਰੱਖਿਆ ਮੰਤਰੀ ਦਾ ਵੱਡਾ ਬਿਆਨ- ਭਾਰਤ ਨਾਲ ਸਬੰਧ ਸਾਡੇ ਲਈ 'ਮਹੱਤਵਪੂਰਨ'
ਉਨ੍ਹਾਂ ਰਾਜਪਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਆਰ.ਡੀ.ਐੱਫ਼. ਦੇ ਪੈਸੇ ਨਾ ਮਿਲਣ ਕਾਰਣ ਪੰਜਾਬ ਦੇ ਪੇਂਡੂ ਖੇਤਰਾਂ ਦੇ ਵਿਕਾਸ ਕਾਰਜਾਂ ਵਿਚ ਕਾਫੀ ਰੁਕਾਵਟ ਆ ਰਹੀ ਹੈ। ਜੇਕਰ ਰਾਜਪਾਲ ਨੂੰ ਸੱਚਮੁੱਚ ਹੀ ਪੰਜਾਬ ਦੀ ਚਿੰਤਾ ਹੈ ਤਾਂ ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਵਜੋਂ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨਾਲ ਗੱਲ ਕਰਕੇ ਪੰਜਾਬ ਸਰਕਾਰ ਦੇ ਕਰੀਬ 5000 ਕਰੋੜ ਰੁਪਏ ਦੀ ਆਰ.ਡੀ.ਐੱਫ਼. ਦੀ ਬਕਾਇਆ ਰਾਸ਼ੀ ਦਿਵਾਉਣ ਵਿਚ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨੇ ਅਕਾਲੀ-ਭਾਜਪਾ ਅਤੇ ਕਾਂਗਰਸ ਉਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਇਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਵਿਰਾਸਤ ਵਿੱਚ ਕਰਜ਼ੇ ਦੀ ਪੰਡ ਦਿੱਤੀ ਹੈ।
ਇਹ ਵੀ ਪੜ੍ਹੋ : Kulhad Pizza Couple Video: ਕੁਲੜ ਪੀਜ਼ਾ ਜੋੜੇ ਦੇ ਹੱਕ 'ਚ ਆਏ WWE ਪਲੇਅਰ ਵਿੱਕੀ ਥਾਮਸ, ਵੀਡੀਓ ਨੂੰ ਸ਼ੇਅਰ ਨਾ ਕਰਨ ਦੀ ਕੀਤੀ ਅਪੀਲ