Jalandhar News: ਜਲੰਧਰ ਦੇ ਸਤਨਾਮ ਨਗਰ 'ਚ ਸ਼ੁੱਕਰਵਾਰ ਸਵੇਰੇ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ।
Trending Photos
Jalandhar News: ਜਲੰਧਰ ਦੇ ਸਤਨਾਮ ਨਗਰ 'ਚ ਸ਼ੁੱਕਰਵਾਰ ਸਵੇਰੇ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਲਾਂਕਿ ਅਫਵਾਹ ਹੈ ਕਿ ਫਰਿੱਜ਼ ਦੇ ਕੰਪ੍ਰੈਸ਼ਰ ਵਿੱਚ ਧਮਾਕਾ ਹੋਣ ਅੱਗ ਲੱਗੀ ਹੈ ਪਰ ਪੁਲਿਸ ਨੇ ਅਜਿਹੀ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਅੱਗ 'ਚ ਝੁਲਸਣ ਕਾਰਨ ਪਿਓ-ਪੁੱਤ ਦੀ ਮੌਤ ਹੋ ਗਈ।
ਇਸ ਘਟਨਾ ਵਿੱਚ ਇੱਕ ਬੱਚਾ ਅਤੇ ਔਰਤ ਵੀ ਝੁਲਸ ਗਏ ਹਨ, ਜੋ ਕੇ ਜ਼ੇਰੇ ਇਲਾਜ ਹਨ। ਥਾਣਾ-2 ਦੀ ਪੁਲਿਸ ਸਮੇਤ ਫੋਰੈਂਸਿਕ ਟੀਮ ਜਾਂਚ ਲਈ ਮੌਕੇ 'ਤੇ ਪਹੁੰਚ ਗਈ ਸੀ। ਫੋਰੈਂਸਿਕ ਟੀਮ ਨੇ ਮੌਕੇ ਤੋਂ ਨਮੂਨੇ ਲਏ ਹਨ। ਜਿਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਫਾਇਰ ਬ੍ਰਿਗੇਡ ਅਧਿਕਾਰੀ ਏਡੀਐਫਓ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 12:15 ਵਜੇ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਉਕਤ ਥਾਂ ’ਤੇ ਅੱਗ ਲੱਗੀ ਹੈ। ਇਸ ਤੋਂ ਤੁਰੰਤ ਬਾਅਦ ਉਹ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਦਫਤਰ ਤੋਂ ਕਰੀਬ 2 ਗੱਡੀਆਂ ਨੂੰ ਰਵਾਨਾ ਕੀਤਾ ਗਿਆ।
ਆਸ-ਪਾਸ ਦੇ ਲੋਕਾਂ ਅਨੁਸਾਰ ਘਰ ਦੇ ਅੰਦਰ ਜਿਮ ਦਾ ਸਾਮਾਨ ਪੈਕ ਕੀਤਾ ਹੋਇਆ ਸੀ। ਅੱਗ ਲੱਗਣ ਕਾਰਨ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ। ਮ੍ਰਿਤਕਾਂ ਦੀ ਪਛਾਣ ਪੁੱਤਰ ਜਸ਼ਨ ਸਿੰਘ (17) ਅਤੇ ਪਿਤਾ ਹਰਪਾਲ ਸਿੰਘ (45) ਵਜੋਂ ਹੋਈ ਹੈ। ਜਿਨ੍ਹਾਂ ਦੀਆਂ ਲਾਸ਼ਾਂ ਨੂੰ ਪੁਲਿਸ ਨੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਜਸਵੰਤ ਸਿੰਘ ਨੇ ਦੱਸਿਆ ਕਿ ਮੌਕੇ 'ਤੇ ਪਹੁੰਚਦਿਆਂ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਜਿਸ ਇਮਾਰਤ 'ਚ ਅੱਗ ਲੱਗੀ, ਉਸ ਦੀ ਵਰਤੋਂ ਖੇਡਾਂ ਦੇ ਸਾਮਾਨ ਦੀ ਪੈਕਿੰਗ ਲਈ ਕੀਤੀ ਜਾਂਦੀ ਸੀ। ਘਟਨਾ ਦੇ ਸਮੇਂ ਕਰੀਬ 3 ਲੋਕ ਅੰਦਰ ਸਨ। ਸਾਰਿਆਂ ਨੂੰ ਤੁਰੰਤ ਇਮਾਰਤ ਤੋਂ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਜਾਂਚ ਲਈ ਮੌਕੇ 'ਤੇ ਪਹੁੰਚੇ ਏਸੀਪੀ ਨਿਰਮਲ ਸਿੰਘ ਨੇ ਦੱਸਿਆ ਕਿ ਘਰ ਦੇ ਅੰਦਰ ਪਰਿਵਾਰ ਦੇ ਕੁੱਲ 7 ਮੈਂਬਰ ਰਹਿੰਦੇ ਸਨ। ਹਾਦਸੇ ਦੇ ਸਮੇਂ ਚਾਰ ਵਿਅਕਤੀ ਘਰ ਦੇ ਬਾਹਰ ਸਨ, ਪਿਤਾ, ਪੁੱਤਰ, ਮਾਂ ਤੇ ਇੱਕ ਹੋਰ ਬੱਚਾ ਅੰਦਰ ਸਨ। ਘਟਨਾ ਸਵੇਰੇ 11 ਵਜੇ ਦੇ ਕਰੀਬ ਵਾਪਰੀ। ਪਿਉ-ਪੁੱਤ ਰੋਜ਼ਾਨਾ ਵਾਂਗ ਘਰ ਵਿੱਚ ਖੇਡਾਂ ਦਾ ਸਾਮਾਨ ਪੈਕ ਕਰ ਰਹੇ ਸਨ। ਇਸ ਦੌਰਾਨ ਧਮਾਕਾ ਹੋਇਆ ਅਤੇ ਪੂਰੇ ਘਰ 'ਚ ਹਫੜਾ-ਦਫੜੀ ਮਚ ਗਈ। ਏਸੀਪੀ ਨਿਰਮਲ ਸਿੰਘ ਨੇ ਦੱਸਿਆ ਕਿ ਘਰ ਦੇ ਅੰਦਰ ਗੁਰਦੁਆਰਾ ਵੀ ਬਣਿਆ ਹੋਇਆ ਹੈ।