Amritsar News: ਅੰਮ੍ਰਿਤਸਰ ਵਿੱਚ ਫੈਕਟਰੀ ਨੂੰ ਲੱਗੀ ਅੱਗ; ਲੱਖਾਂ ਰੁਪਏ ਦਾ ਸਾਮਾਨ ਸੜ ਕੇ ਹੋਇਆ ਸੁਆਹ
Amritsar News: ਅੰਮ੍ਰਿਤਸਰ ਵਿੱਚ ਦੇਰ ਰਾਤ ਨਿਊ ਗੋਲਡਨ ਐਵਨਿਊ ਸਥਿਤ ਜੀਟੀਬੀ ਲੈਬੋਰਟਰੀਜ ਉਤੇ ਭਿਆਨਕ ਅੱਗ ਲੱਗ ਗਈ। ਫਾਇਰ ਵਿਭਾਗ ਵੱਲੋਂ ਮੌਕੇ ਉਤੇ ਪਹੁੰਚ ਕੇ ਅੱਗ ਉਪਰ ਕਾਬੂ ਪਾਇਆ ਗਿਆ।
Amritsar News (ਭਰਤ ਸ਼ਰਮਾ): ਅੰਮ੍ਰਿਤਸਰ ਵਿੱਚ ਦੇਰ ਰਾਤ ਨਿਊ ਗੋਲਡਨ ਐਵਨਿਊ ਸਥਿਤ ਜੀਟੀਬੀ ਲੈਬੋਰਟਰੀਜ ਉਤੇ ਭਿਆਨਕ ਅੱਗ ਲੱਗ ਗਈ। ਫਾਇਰ ਵਿਭਾਗ ਵੱਲੋਂ ਮੌਕੇ ਉਤੇ ਪਹੁੰਚ ਕੇ ਅੱਗ ਉਪਰ ਕਾਬੂ ਪਾਇਆ ਗਿਆ। ਅੰਮ੍ਰਿਤਸਰ ਦੇ ਗੋਲਡਨ ਐਵਨਿਊ ਵਿੱਚ ਦੇਰ ਰਾਤ ਰਿਹਾਇਸ਼ੀ ਇਲਾਕੇ ਦੇ ਵਿੱਚ ਇੱਕ ਫੈਕਟਰੀ ਤੇ ਉਸਦੇ ਗੁਦਾਮ ਵਿੱਚ ਭਿਆਨਕ ਅੱਗ ਲੱਗ ਗਈ।
ਇਸ ਤੋਂ ਬਾਅਦ ਮੌਕੇ 'ਤੇ ਪਹੁੰਚੀਆਂ 10 ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਤਿੰਨ ਘੰਟਿਆਂ ਬਾਅਦ ਅੱਗ ਉਤੇ ਕਾਬੂ ਪਾਇਆ ਗਿਆ। ਅੱਗ ਲੱਗਣ ਨਾਲ ਫੈਕਟਰੀ ਅਤੇ ਗੋਦਾਮ ਅਤੇ ਉਸ ਦੇ ਨਾਲ ਇੱਕ ਮੈਡੀਸਨ ਦੀ ਦੁਕਾਨ ਪੂਰੀ ਤਰ੍ਹਾਂ ਸੜ੍ਹ ਕੇ ਸੁਆਹ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਇਸ ਦੌਰਾਨ ਮੁਹੱਲਾ ਵਾਸੀਆਂ ਨੇ ਰੋਸ ਜਤਾਉਂਦੇ ਹੋਏ ਕਿਹਾ ਕਿ ਰਿਹਾਇਸ਼ੀ ਇਲਾਕੇ ਵਿੱਚ ਫੈਕਟਰੀ ਬਣਨ ਨਾਲ ਪੂਰੇ ਇਲਾਕੇ ਨੂੰ ਖਤਰਾ ਹੈ ਅਤੇ ਪੂਰਾ ਮੁਹੱਲਾ ਮੰਗ ਕਰਦਾ ਹੈ ਕਿ ਇਹ ਫੈਕਟਰੀ ਇਲਾਕੇ ਚੋਂ ਬਾਹਰ ਹੋਣੀ ਚਾਹੀਦੀ ਹੈ। ਦੂਜੇ ਪਾਸੇ ਮੈਡੀਸਨ ਦੀ ਦੁਕਾਨ 'ਤੇ ਕੰਮ ਕਰਨ ਵਾਲੀ ਲੜਕੀ ਨੇ ਦੱਸਿਆ ਕਿ ਫੈਕਟਰੀ ਦੇ ਵਿੱਚ ਅੱਗ ਲੱਗਣ ਨਾਲ ਉਨ੍ਹਾਂ ਦੀ ਦੁਕਾਨ ਵੀ ਇਸ ਅੱਗ ਦੀ ਲਪੇਟ ਵਿੱਚ ਆ ਗਈ, ਜਿਸ ਕਾਰਨ ਦੁਕਾਨ ਦੇ ਅੰਦਰ ਪਿਆ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ ਹੈ।
ਇਹ ਵੀ ਪੜ੍ਹੋ : Stubble Burning News: ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਪਰਾਲੀ ਨੂੰ ਅੱਗ ਦੇ ਕੇਸਾਂ 'ਚ ਕਮੀ ਲਈ ਪੰਜਾਬ ਦੀ ਕੀਤੀ ਸ਼ਲਾਘਾ
ਫਾਇਰ ਬ੍ਰਿਗੇਡ ਅਫਸਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਫੋਨ ਆਇਆ ਸੀ ਕਿ ਗੋਲਡਨ ਐਵਨਿਊ ਵਿੱਚ ਇੱਕ ਫੈਕਟਰੀ ਵਿੱਚ ਅੱਗ ਲੱਗੀ ਹੈ। ਉਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਤੇ ਕਾਬੂ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਚੱਲ ਸਕਿਆ ਹੈ। ਫੈਕਟਰੀ ਦੇ ਨਾਲ ਸਥਿਤ ਘਰਾਂ ਵਾਲੇ ਲੋਕ ਵੀ ਸਹਿਮੇ ਹੋਏ ਹਨ।
ਇਹ ਵੀ ਪੜ੍ਹੋ : Nangal News: ਨੰਗਲ ਦੇ ਕੰਚੇਹੜਾ ਵਿੱਚ ਘਰੇਲੂ ਗੈਸ ਪਾਈਪ ਲਾਈਨ ਫਟਣ ਨਾਲ ਹੋਇਆ ਭਾਰੀ ਨੁਕਸਾਨ