Kulhad Pizza Couple Video: ਕੁਲੜ ਪੀਜ਼ਾ ਦੇ ਸਹਿਜ ਅਰੋੜਾ ਦੀ ਮੌਤ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਫੇਕ ਖ਼ਬਰ
Advertisement
Article Detail0/zeephh/zeephh1894745

Kulhad Pizza Couple Video: ਕੁਲੜ ਪੀਜ਼ਾ ਦੇ ਸਹਿਜ ਅਰੋੜਾ ਦੀ ਮੌਤ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਫੇਕ ਖ਼ਬਰ

Kulhad Pizza Couple Video: ਜਲੰਧਰ ਦਾ ਮਸ਼ਹੂਰ ਕੁਲੜ੍ਹ ਪੀਜ਼ਾ ਜੋੜਾ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਹਾਲ ਹੀ 'ਚ ਇਸ ਜੋੜੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਉਨ੍ਹਾਂ ਖਿਲਾਫ ਤੇ ਪੱਖ 'ਚ ਕਈ ਖਬਰਾਂ ਆ ਰਹੀਆਂ ਹਨ।

Kulhad Pizza Couple Video: ਕੁਲੜ ਪੀਜ਼ਾ ਦੇ ਸਹਿਜ ਅਰੋੜਾ ਦੀ ਮੌਤ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਫੇਕ ਖ਼ਬਰ

Kulhad Pizza Couple Video: ਜਲੰਧਰ ਦਾ ਮਸ਼ਹੂਰ ਕੁਲੜ੍ਹ ਪੀਜ਼ਾ ਜੋੜਾ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਹਾਲ ਹੀ 'ਚ ਇਸ ਜੋੜੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਉਨ੍ਹਾਂ ਖਿਲਾਫ ਤੇ ਪੱਖ 'ਚ ਕਈ ਖਬਰਾਂ ਆ ਰਹੀਆਂ ਹਨ। ਇਸ ਦੌਰਾਨ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਕਿ ਕੁਲੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਮੌਤ ਹੋ ਗਈ ਹੈ।

ਇਸ ਸਬੰਧੀ ਕਈ ਵੀਡੀਓਜ਼ ਯੂ-ਟਿਊਬ 'ਤੇ ਵੀ ਚੱਲ ਰਹੀਆਂ ਹਨ ਪਰ ਇਸ ਪਿੱਛੇ ਦੀ ਸੱਚਾਈ ਕੁਝ ਹੋਰ ਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਨਿੱਚਰਵਾਰ ਨੂੰ ਕੁਲੜ ਪੀਜ਼ਾ ਫੇਮ ਜੋੜੇ ਨੇ ਆਪਣੇ ਆਫੀਸ਼ੀਅਲ ਪੇਜ਼ 'ਤੇ ਇੱਕ ਪੋਸਟ ਸ਼ੇਅਰ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਜਿਸ ਵਿੱਚ ਉਸ ਨੇ ਲਿਖਿਆ ਕਿ ਉਪਰੋਕਤ ਸਾਰੀਆਂ ਵੀਡੀਓਜ਼ ਯੂਟਿਊਬ 'ਤੇ ਚੱਲ ਰਹੀਆਂ ਹਨ।

ਉਹ ਸਾਰੇ ਫਰਜ਼ੀ ਹਨ। ਉਸ ਨੂੰ ਪਿਛਲੇ 2 ਦਿਨਾਂ ਤੋਂ ਰਿਸ਼ਤੇਦਾਰਾਂ ਦੇ ਕਾਫੀ ਫੋਨ ਆ ਰਹੇ ਹਨ ਪਰ ਉਹ ਠੀਕ ਹੈ। ਖੁਦਕੁਸ਼ੀ ਜਾਂ ਮੌਤ ਵਰਗੀ ਕਿਸੇ ਵੀ ਤਰ੍ਹਾਂ ਦੀ ਕੋਈ ਗੱਲ ਨਹੀਂ ਹੋਈ ਹੈ। ਸਹਿਜ ਨੇ ਮੰਗ ਕੀਤੀ ਹੈ ਕਿ ਉਸ ਨੂੰ ਪਰੇਸ਼ਾਨ ਨਾ ਕੀਤਾ ਜਾਵੇ। ਪ੍ਰਾਪਤ ਜਾਣਕਾਰੀ ਅਨੁਸਾਰ ਵਿਨੀਤ ਕੌਰ ਨਾਂ ਦੀ ਲੜਕੀ ਦੋ ਦਿਨਾਂ ਤੋਂ ਉਕਤ ਪਤੀ-ਪਤਨੀ ਖ਼ਿਲਾਫ਼ ਹੰਗਾਮਾ ਕਰ ਰਹੀ ਹੈ। ਜਿਸ ਵਿੱਚ ਉਸਨੇ ਕਿਹਾ- ਉਹ ਅੱਜ ਕੁੜੀਆਂ ਦੀ ਇੱਜ਼ਤ ਬਚਾਉਣ ਲਈ ਸਾਹਮਣੇ ਆਈ ਹੈ। ਦੱਸ ਦੇਈਏ ਕਿ ਉਕਤ ਲੜਕੀ ਅੱਜ ਥਾਣਾ ਸਦਰ-4 ਦੇ ਬਾਹਰ ਧਰਨੇ 'ਤੇ ਬੈਠੀ ਸੀ।

ਇਹ ਵੀ ਪੜ੍ਹੋ : Punjab Farmers News: ਕਿਸਾਨਾਂ ਵੱਲੋਂ ਅੱਜ ਪੰਜਾਬ ਦੀਆਂ ਮੁੱਖ ਸੜਕਾਂ ਕੀਤੀਆਂ ਜਾਣਗੀਆਂ ਜਾਮ, ਘਰ ਤੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਦੱਸ ਦੇਈਏ ਕਿ ਸਹਿਜ ਨੇ ਬੀਤੇ ਦਿਨ ਇੱਕ ਵੀਡੀਓ ਜਾਰੀ ਕੀਤਾ ਸੀ। ਜਿਸ 'ਚ ਉਨ੍ਹਾਂ ਕਿਹਾ- ਜਦੋਂ ਉਨ੍ਹਾਂ ਦੇ ਘਰ ਬੱਚੇ ਨੇ ਜਨਮ ਲਿਆ ਤਾਂ ਘਰ 'ਚ ਖੁਸ਼ੀ ਦਾ ਮਾਹੌਲ ਸੀ ਪਰ ਵੀਡੀਓ ਵਾਇਰਲ ਕਰਨ ਵਾਲੀ ਬਲੈਕਮੇਲਰ ਔਰਤ ਅਤੇ ਬਲਾਗਰ ਨੇ ਉਨ੍ਹਾਂ ਦੀਆਂ ਸਾਰੀਆਂ ਖੁਸ਼ੀਆਂ ਖੋਹ ਲਈਆਂ ਹਨ। ਉਨ੍ਹਾਂ ਦੇ ਘਰ ਵਿੱਚ ਸੋਗ ਦਾ ਮਾਹੌਲ ਹੈ। ਇੰਝ ਲੱਗਦਾ ਹੈ ਜਿਵੇਂ ਘਰ ਵਿੱਚ ਕੋਈ ਨਵਾਂ ਮਹਿਮਾਨ ਨਹੀਂ ਆਇਆ ਪਰ ਪਰਿਵਾਰ ਦੇ ਕਿਸੇ ਮੈਂਬਰ ਦੀ ਮੌਤ ਹੋ ਗਈ ਹੈ। ਉਹ ਘਰੋਂ ਬਾਹਰ ਨਿਕਲਣ ਤੋਂ ਅਸਮਰੱਥ ਹੈ।

 

 

ਇਹ ਵੀ ਪੜ੍ਹੋ : Kurali Factory Fire Update: ਕੈਮੀਕਲ ਫੈਕਟਰੀ ਅੱਗ ਮਾਮਲੇ 'ਚ ਵੱਡੀ ਅਪਡੇਟ, ਮਾਲਕ ਖਿਲਾਫ਼ ਮਾਮਲਾ ਦਰਜ

Trending news