Punjab School Holiday Fake News: ਪੰਜਾਬ `ਚ ਅੱਜ ਸਾਰੇ ਸਕੂਲਾਂ `ਚ ਛੁੱਟੀ ਦੇ ਐਲਾਨ ਦੀ ਫੇਕ ਖ਼ਬਰ ਤੇਜ਼ੀ ਨਾਲ ਹੋ ਰਹੀ ਵਾਇਰਲ
Punjab School Holiday Fake News: ਸੋਸ਼ਲ ਮੀਡੀਆ `ਚ ਅੱਜ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦੀ ਫੇਕ ਖ਼ਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਸਰਕਾਰ ਜਾਂ ਸਿੱਖਿਆ ਵਿਭਾਗ ਨੇ ਅਜਿਹਾ ਕੋਈ ਐਲਾਨ ਨਹੀਂ ਕੀਤਾ ਹੈ।
Punjab School Holiday Fake News: ਮਨੀਪੁਰ ਵਿੱਚ ਵਾਪਰ ਰਹੀ ਹਿੰਸਾ ਦੇ ਰੋਸ ਵਜੋਂ ਅਨੁਸੂਚਿਤ ਤੇ ਕ੍ਰਿਸਚੀਅਨ ਭਾਈਚਾਰੇ ਵੱਲੋਂ 9 ਅਗਸਤ ਨੂੰ ਮੁਕੰਮਲ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦਰਮਿਆਨ ਸੋਸ਼ਲ ਮੀਡੀਆ ਉਤੇ ਪੰਜਾਬ ਭਰ ਦੇ ਸਕੂਲਾਂ ਵਿੱਚ 9 ਅਗਸਤ ਨੂੰ ਛੁੱਟੀ ਦੀ ਫੇਕ ਖਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਖ਼ਬਰ ਬਿਲਕੁਲ ਗ਼ਲਤ ਹੈ।
ਪੰਜਾਬ ਸਰਕਾਰ ਜਾਂ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ 9 ਅਗਸਤ ਦੀ ਛੁੱਟੀ ਦਾ ਕੋਈ ਵੀ ਐਲਾਨ ਨਹੀਂ ਕੀਤਾ ਹੈ। ਸਿੱਖਿਆ ਅਧਿਕਾਰੀ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਮਨੀਪੁਰ ਵਿੱਚ ਹਿੰਸਾ ਤੋਂ ਬਾਅਦ ਈਸਾਈ ਭਾਈਚਾਰੇ ਅਤੇ ਐੱਸਸੀ ਭਾਈਚਾਰੇ ਵੱਲੋਂ 9 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਗੱਲ ਦਾ ਐਲਾਨ ਈਸਾਈ ਭਾਈਚਾਰੇ ਵੱਲੋਂ ਬੀਤੇ ਦਿਨ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਗਠਿਤ ਮਨੀਪੁਰ ਇਨਸਾਫ਼ ਮੋਰਚਾ ਵੱਲੋਂ ਕੀਤਾ ਗਿਆ ਸੀ। ਮਨੀਪੁਰ ਇਨਸਾਫ਼ ਮੋਰਚਾ ਦੇ ਪ੍ਰਧਾਨ ਸੁਰਜੀਤ ਥਾਪਰ ਨੇ ਦੱਸਿਆ ਸੀ ਕਿ 9 ਤਰੀਕ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਆਵਾਜਾਈ ਬੰਦ ਰਹੇਗੀ।
ਇਹ ਵੀ ਪੜ੍ਹੋ : Punjab News: ਪੰਜਾਬ 'ਚ ਬੱਸਾਂ ਦਾ ਚੱਕਾ ਜਾਮ; 3 ਦਿਨ ਨਹੀਂ ਚੱਲਣਗੀਆਂ ਬੱਸਾਂ
ਇਸ ਦੇ ਨਾਲ ਹੀ ਕੁਝ ਸਮੇਂ ਬਾਅਦ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਐਸ.ਸੀ.ਭਾਈਚਾਰੇ ਵੱਲੋਂ ਪ੍ਰੈਸ ਕਾਨਫਰੰਸ ਵੀ ਕੀਤੀ ਗਈ ਸੀ। ਜਿਸ ਵਿੱਚ ਮਨੀਪੁਰ ਵਿੱਚ ਫੈਲੀ ਹਿੰਸਾ ਦੇ ਵਿਰੋਧ ਵਿੱਚ ਪੰਜਾਬ ਦੇ ਸਮੁੱਚੇ ਐੱਸਸੀ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ 9 ਅਗਸਤ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 6:00 ਵਜੇ ਤੱਕ ਪੰਜਾਬ ਬੰਦ ਰਹੇਗਾ ਤੇ ਇਸ ਦੌਰਾਨ ਕੋਈ ਵੀ ਉਦਯੋਗਿਕ ਅਦਾਰਾ ਨਹੀਂ ਖੁੱਲ੍ਹੇਗਾ। ਆਵਾਜਾਈ ਵੀ ਬੰਦ ਰਹੇਗੀ। ਇੰਨਾ ਹੀ ਨਹੀਂ ਸਵੇਰੇ 9 ਵਜੇ ਤੋਂ ਪੀ.ਏ.ਪੀ ਚੌਕ ਵਿਖੇ ਧਰਨਾ ਵੀ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : Punjab MSME Registration: ਇੱਕ ਸਾਲ 'ਚ 2.69 ਲੱਖ MSMEs ਰਜਿਸਟ੍ਰੇਸ਼ਨ ਨਾਲ ਉੱਤਰ ਭਾਰਤ 'ਚੋਂ ਸਿਖ਼ਰ 'ਤੇ ਪੰਜਾਬ
For more news apart from Punjab School Holiday Fake News, stay tuned to Zee PHH)