Ludhiana News: ਦੁਕਾਨਦਾਰ ਨੂੰ ਬਲੈਕਮੇਲ ਕਰਨ ਵਾਲੇ ਨਕਲੀ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ
Ludhiana News: ਲੁਧਿਆਣਾ ਵਿੱਚ ਖੁਦ ਨੂੰ ਸੀਆਈਏਏ ਮੁਲਾਜ਼ਮ ਦੱਸ ਕੇ ਮਠਿਆਈ ਦੀ ਦੁਕਾਨ ਦੇ ਮਾਲਕ ਨੂੰ ਬਲੈਕਮੇਲ ਕਰਨ ਵਾਲੇ ਮੁਲਜ਼ਮਾਂ ਨੂੰ ਫਿਲਮੀ ਅੰਦਾਜ਼ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ।
Ludhiana Fake Police Personnel Arrest: ਲੁਧਿਆਣਾ ਵਿੱਚ ਖੁਦ ਨੂੰ ਸੀਆਈਏਏ ਮੁਲਾਜ਼ਮ ਦੱਸ ਕੇ ਮਠਿਆਈ ਦੀ ਦੁਕਾਨ ਦੇ ਮਾਲਕ ਨੂੰ ਬਲੈਕਮੇਲ ਕਰਨ ਵਾਲੇ ਮੁਲਜ਼ਮਾਂ ਨੂੰ ਭੱਜਦੇ ਹੋਏ ਨੂੰ ਪੁਲਿਸ ਵਾਲਿਆਂ ਨੇ ਗ੍ਰਿਫ਼ਤਾਰ ਕਰ ਲਿਆ ਹੈ। ਭੱਜਣ ਦੌਰਾਨ ਮੁਲਜ਼ਮਾਂ ਨੇ ਆਪਣੀ ਕਾਰਨ ਨਾਲ ਇੱਕ ਲੜਕੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
ਲੁਧਿਆਣਾ ਵਿੱਚ ਇੱਕ ਮਠਿਆਈ ਦੀ ਦੁਕਾਨ ਦੇ ਮਾਲਕ ਨੂੰ ਸੀਆਈਏ ਮੁਲਾਜ਼ਮ ਦੱਸ ਕੇ ਬਲੈਕਮੇਲ ਕਰਨ ਆਏ ਮੁਲਜ਼ਮਾਂ ਨੂੰ ਦਬੋਚ ਲਿਆ ਹੈ। ਬਦਮਾਸ਼ਾਂ ਨੇ ਭੱਜਦੇ ਹੋਏ ਇੱਕ ਲੜਕੀ ਨੂੰ ਕਾਰ ਨਾਲ ਦਰੜ ਦਿੱਤਾ। ਲੋਕਾਂ ਦੀ ਮਦਦ ਨਾਲ ਉਸ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਅਸਲ 'ਚ ਜਦੋਂ ਨਕਲੀ ਪੁਲਿਸ ਮੁਲਾਜ਼ਮਾਂ ਨੇ ਦੇਖਿਆ ਕਿ ਅਸਲੀ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਆਈ ਹੈ ਤਾਂ ਉਹ ਘਬਰਾ ਗਏ। ਇਸ ਤੋਂ ਬਾਅਦ ਕਾਫੀ ਦੂਰ ਤੱਕ ਦੋਸ਼ੀਆਂ ਦਾ ਪਿੱਛਾ ਕਰਨ ਤੋਂ ਬਾਅਦ ਐੱਸਐੱਚਓ ਨੇ ਫਿਲਮੀ ਅੰਦਾਜ਼ 'ਚ ਉਨ੍ਹਾਂ ਦੀ ਕਾਰ ਨੂੰ ਦਬੋਚ ਲਿਆ।
ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਜ਼ਖਮੀ ਲੜਕੀ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਲੜਕੀ ਦੀ ਪਛਾਣ ਪੂਨਮ ਵਜੋਂ ਹੋਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਐਤਵਾਰ ਦੇਰ ਸ਼ਾਮ ਦੀ ਹੈ।
ਚੰਡੀਗੜ੍ਹ ਰੋਡ ਸਥਿਤ ਐਲਆਈਜੀ ਫਲੈਟ ਨੇੜੇ ਹਲਵਾਈ ਦੀ ਦੁਕਾਨ ਚਲਾ ਰਹੇ ਇੱਕ ਦੁਕਾਨਦਾਰ ਨੇ ਦੱਸਿਆ ਕਿ ਮੁਲਜ਼ਮ ਉਸ ਨੂੰ ਮੋਬਾਈਲ ਫ਼ੋਨ ਵੇਚਣ ਦਾ ਝਾਂਸਾ ਦੇ ਕੇ ਬਲੈਕਮੇਲ ਕਰਦਾ ਸੀ। ਕੁਝ ਸਮਾਂ ਪਹਿਲਾਂ ਇੱਕ ਨੌਜਵਾਨ ਉਸ ਦੀ ਦੁਕਾਨ ਤੋਂ ਮੋਬਾਈਲ ਫ਼ੋਨ ਚੁੱਕ ਕੇ ਭੱਜ ਗਿਆ ਸੀ। ਉਹ ਕੁਝ ਦਿਨਾਂ ਬਾਅਦ ਵਾਪਸ ਆ ਗਿਆ।
ਉਸ ਨੇ ਉਸ ਕੋਲੋਂ ਮੋਬਾਈਲ ਮੰਗਿਆ। ਇਸ ’ਤੇ ਉਸ ਨੇ ਮੋਬਾਈਲ ਦੇ ਬਦਲੇ ਪੈਸੇ ਦੇਣ ਲਈ ਕਿਹਾ। ਇਸ ਤੋਂ ਬਾਅਦ ਨੌਜਵਾਨ ਨੇ ਉਸ ਨੂੰ ਪੈਸੇ ਦੇ ਦਿੱਤੇ। ਉਸ ਦਾ ਕਹਿਣਾ ਹੈ ਕਿ ਕੁਝ ਸਮੇਂ ਬਾਅਦ ਉਸ ਨੌਜਵਾਨ ਦੇ ਨਾਲ ਦੋ ਵਿਅਕਤੀ ਆਏ। ਦੋਵਾਂ ਨੇ ਆਪਣੇ ਆਪ ਨੂੰ ਸੀਆਈਏ ਮੁਲਾਜ਼ਮ ਦੱਸਿਆ। ਉਨ੍ਹਾਂ ਨੇ ਨੌਜਵਾਨ ਨੂੰ ਪੈਸੇ ਵਾਪਸ ਕਰਨ ਲਈ ਕਿਹਾ। ਉਸ ਨੇ ਦੱਸਿਆ ਕਿ ਉਸ ਨੇ ਇਹ ਪੈਸੇ ਆਪਣੇ ਮੋਬਾਈਲ ਦੇ ਬਦਲੇ ਲਏ ਸਨ।
ਦੁਕਾਨਦਾਰ ਅਨੁਸਾਰ ਉਨ੍ਹਾਂ ਨੇ ਉਸ ਖ਼ਿਲਾਫ਼ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਪੈਸੇ ਲੈ ਲਏ। ਹਰ ਰੋਜ਼ ਦੁਕਾਨ 'ਤੇ ਆ ਕੇ ਪ੍ਰੇਸ਼ਾਨ ਕਰਦੇ ਸਨ। ਦੁਕਾਨਦਾਰ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ ਉਸ ਨੂੰ ਫਿਰ ਤੰਗ ਕਰਨਾ ਸ਼ੁਰੂ ਕਰ ਦਿੱਤਾ। ਮੁਲਜ਼ਮ ਅਕਸਰ ਦੁਕਾਨ ’ਤੇ ਆ ਕੇ ਉਸ ਨੂੰ ਬਲੈਕਮੇਲ ਕਰਦਾ ਰਹਿੰਦਾ ਸੀ। ਜਦੋਂ ਉਸ ਨੇ ਉਨ੍ਹਾਂ ਦਾ ਨੰਬਰ ਮੰਗਿਆ ਤਾਂ ਉਸ ਨੇ ਨਾ ਕਰ ਦਿੱਤੀ ਜਿਸ 'ਤੇ ਉਸ ਨੂੰ ਸ਼ੱਕ ਹੋ ਗਿਆ।
ਉਸ ਨੇ ਜਾ ਕੇ ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 7 ਦੇ ਇੰਚਾਰਜ ਸੁਖਦੇਵ ਬਰਾੜ ਨੂੰ ਸੂਚਿਤ ਕੀਤਾ। ਐਤਵਾਰ ਨੂੰ ਉਹ ਦੁਬਾਰਾ ਉਸ ਦੀ ਦੁਕਾਨ 'ਤੇ ਆਏ। ਉਨ੍ਹਾਂ ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ। ਪੁਲਿਸ ਨੂੰ ਦੇਖਦੇ ਹੀ ਦੋਸ਼ੀ ਕਾਰ ਲੈ ਕੇ ਭੱਜ ਗਏ। ਪੁਲਿਸ ਨੇ ਵੀ ਪਿੱਛਾ ਕਰਕੇ ਉਸ ਨੂੰ ਫੜ ਲਿਆ। ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।
ਇਹ ਵੀ ਪੜ੍ਹੋ : Punjab Tourism Summit: ਪੰਜਾਬ 'ਚ ਹੋਣ ਜਾ ਰਿਹਾ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ, ਆਮ ਲੋਕਾਂ ਲਈ ਰਹੇਗਾ ਖੁੱਲ੍ਹਾ
ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ