Khanna News: ਭੈਣ-ਭਰਾ ਨੂੰ ਵਿਦੇਸ਼ ਭੇਜਣ ਦੇ ਨਾਂ ਉੱਤੇ 74 ਲੱਖ ਦੀ ਠੱਗੀ ਮਾਰਨ ਵਾਲਾ ਫਰਜ਼ੀ ਟਰੈਵਲ ਏਜੰਟ ਗ੍ਰਿਫਤਾਰ
Khanna News: ਸੁਖਦੀਪ ਸਿੰਘ ਨੇ ਆਪਣੀ ਪਤਨੀ ਨਾਲ ਮਿਲ ਕੇ ਪਿੰਡ ਜਰਗ ਦੀ ਵਸਨੀਕ ਠਾਕੁਰ ਸਿੰਘ ਮੰਡੇਰ ਤੇ ਜਸਮੀਨ ਕੌਰ ਨੂੰ ਵਰਕ ਪਰਮਿਟ `ਤੇ ਕੈਨੇਡਾ ਜਾਂ ਆਸਟ੍ਰੇਲੀਆ ਭੇਜਣ ਅਤੇ ਇਕ ਸਾਲ `ਚ ਪੀਆਰ ਦਿਵਾਉਣ ਦੇ ਨਾਂ `ਤੇ 74 ਲੱਖ ਰੁਪਏ ਦੀ ਠੱਗੀ ਮਾਰੀ ਸੀ।
Khanna News: ਪਾਇਲ ਥਾਣੇ ਦੀ ਪੁਲਿਸ ਨੇ 74 ਲੱਖ ਦੀ ਠੱਗੀ ਮਾਰਨ ਵਾਲੇ ਫਰਜ਼ੀ ਟਰੈਵਲ ਏਜੰਟ ਨੂੰ ਗ੍ਰਿਫ]ਤਾਰ ਕੀਤਾ ਹੈ। ਜਸਮੀਨ ਕੌਰ ਵਾਸੀ ਜਰਗ ਦੀ ਸ਼ਿਕਾਇਤ ’ਤੇ ਮੁਲਜ਼ਮ ਸੁਖਦੀਪ ਸਿੰਘ ਅਤੇ ਉਸ ਦੀ ਪਤਨੀ ਰਮਨਦੀਪ ਕੌਰ ਵਾਸੀ ਧੂਰੀ (ਸੰਗਰੂਰ) ਖ਼ਿਲਾਫ਼ ਧੋਖਾਧੜੀ ਅਤੇ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਸੁਖਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਸੁਖਦੀਪ ਸਿੰਘ ਨੇ ਆਪਣੀ ਪਤਨੀ ਨਾਲ ਮਿਲ ਕੇ ਪਿੰਡ ਜਰਗ ਦੀ ਵਸਨੀਕ ਠਾਕੁਰ ਸਿੰਘ ਮੰਡੇਰ ਤੇ ਜਸਮੀਨ ਕੌਰ ਨੂੰ ਵਰਕ ਪਰਮਿਟ 'ਤੇ ਕੈਨੇਡਾ ਜਾਂ ਆਸਟ੍ਰੇਲੀਆ ਭੇਜਣ ਅਤੇ ਇਕ ਸਾਲ 'ਚ ਪੀਆਰ ਦਿਵਾਉਣ ਦੇ ਨਾਂ 'ਤੇ 74 ਲੱਖ ਰੁਪਏ ਦੀ ਠੱਗੀ ਮਾਰੀ ਸੀ। ਇਸ ਮਾਮਲੇ ਵਿੱਚ ਸੁਖਦੀਪ ਦੀ ਪਤਨੀ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਸੁਖਦੀਪ ਫ਼ਰਾਰ ਸੀ ਜਿਸ ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮ ਸੁਖਦੀਪ ਨੂੰ ਲੁਧਿਆਣਾ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਪਤੀ-ਪਤਨੀ ਦਾ ਆਪਣਾ ਇਮੀਗ੍ਰੇਸ਼ਨ ਦਫ਼ਤਰ ਨਹੀਂ ਸੀ। ਉਹ ਫਰਜ਼ੀ ਏਜੰਟ ਵਜੋਂ ਕੰਮ ਕਰ ਰਹੇ ਸਨ।
ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਸੁਖਦੀਪ ਸਿੰਘ ਨੂੰ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ’ਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ 2 ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਇਲ ਪੁਲਸ ਪਿਛਲੇ ਕਾਫ਼ੀ ਸਮੇਂ ਤੋਂ ਇਸ ਮੁਲਜ਼ਮ ਦੀ ਭਾਲ ’ਚ ਛਾਪੇਮਾਰੀ ਕਰ ਰਹੀ ਸੀ ਪਰ ਉਸ ਦਾ ਕੋਈ ਪਤਾ ਨਹੀਂ ਲੱਗ ਰਿਹਾ ਸੀ ਕਿਉਂਕਿ ਉਹ ਆਪਣੀ ਗ੍ਰਿਫ਼ਤਾਰੀ ਦੇ ਡਰੋਂ ਪਛਾਣ ਲੁਕੋ ਕੇ ਵੱਖ-ਵੱਖ ਥਾਵਾਂ ’ਤੇ ਰਹਿ ਰਹੇ ਸਨ। ਅਖੀਰ ਪੁਲਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪਾ ਮਾਰ ਕੇ ਗ੍ਰਿਫ਼ਤਾਰ ਕਰ ਲਿਆ।